ਬਾਗਵਾਨਪੁਰ ਦੇ ਨੌਜਵਾਨ ਦੀ ਭੇਤਭਰੀ ਹਾਲਤ ਵਿਚ ਹੋਈ ਮੌਤ

08/24/2023 4:25:50 AM

ਭੁਲੱਥ (ਭੂਪੇਸ਼): ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਬਾਗਵਾਨਪੁਰ ਦੇ ਨੌਜਵਾਨ ਵਿਅਕਤੀ ਸੁੰਦਰ ਸਿੰਘ ਉਰਫ਼ ਜੱਗੂ ਪਿਤਾ ਭੁਪਿੰਦਰ ਰਾਮ ਚੌਂਕੀਦਾਰ ਦੇ ਲੜਕੇ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁੰਦਰ ਸਿੰਘ ਉਰਫ ਜੱਗੂ ਤੇ ਉਸ ਦਾ ਸਾਥੀ ਕੁਲਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਪਿੰਡ ਸਿੱਧਵਾਂ ਰੋਡ 'ਤੇ ਮੌਜੂਦ ਸਨ। ਇਸ ਦੌਰਾਨ ਸੁੰਦਰ ਸਿੰਘ ਉਰਫ ਜੱਗੂ ਬੇਹੋਸ਼ ਹੋ ਗਿਆ ਤੇ ਉਸ ਦਾ ਨਾਲ ਦਾ ਸਾਥੀ ਕੁਲਵਿੰਦਰ ਸਿੰਘ ਫ਼ਰਾਰ ਹੋ ਗਿਆ। 

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਮੰਤਰੀ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਤੇ ਕਪੂਰਥਲਾ ਨੂੰ ਹਦਾਇਤਾਂ ਜਾਰੀ

ਜਦੋਂ ਰਸਤੇ 'ਚ ਜਾ ਰਹੇ ਕਿਸੇ ਵਿਅਕਤੀ ਨੇ ਸੁੰਦਰ ਸਿੰਘ ਨੂੰ ਮੋਟਰ 'ਤੇ ਬੇਹੋਸ਼ੀ ਦੀ ਹਾਲਤ 'ਚ ਦੇਖਿਆ ਤਾਂ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ। ਜਦੋਂ ਉਸ ਨੂੰ ਬੇਹੋਸ਼ੀ ਦੀ ਹਾਲਤ ਵਿਚ ਸਿਵਲ ਹਸਪਤਾਲ ਭੁਲੱਥ ਵਿਖੇ ਲੈ ਕੇ ਆਂਦਾ ਗਿਆ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਬਾਅਦ ਵਿਚ ਭੁਲੱਥ ਪੁਲਸ ਵੱਲੋਂ ਸੁੰਦਰ ਸਿੰਘ ਦਾ ਮ੍ਰਿਤਕ ਸਰੀਰ ਪੋਸਟਮਾਰਟਮ ਲਈ ਕਪੂਰਥਲਾ ਵਿਖੇ ਭੇਜ ਦਿੱਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਹਾਈ ਪ੍ਰੋਫਾਈਲ ਸੈਕਸ ਰੈਕੇਟ ਦਾ ਪਰਦਾਫਾਸ਼, ਅਧਿਕਾਰੀ ਦੀ ਕੋਠੀ 'ਚ ਚੱਲ ਰਿਹਾ ਸੀ ਗੰਦਾ ਧੰਦਾ

ਜਦੋਂ ਇਸ ਸਬੰਧੀ ਥਾਣਾ ਭੁਲੱਥ ਦੇ ਐੱਸ. ਐੱਚ. ਓ. ਗੌਰਵ ਧੀਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਮੌਤ ਦੇ ਕਾਰਨ ਦਾ ਪਤਾ ਲੱਗ ਸਕੇਗਾ। ਜ਼ਿਕਰਯੋਗ ਹੈ ਕਿ ਇਲਾਕੇ ਅੰਦਰ ਵੱਧ ਰਹੀ ਨਸ਼ਿਆਂ ਦੀ ਭਰਮਾਰ ਚਿੰਤਾ ਦਾ ਵੱਡਾ ਵਿਸ਼ਾ ਬਣ ਚੁੱਕਿਆ ਹੈ। ਕਿਉਂਕਿ ਕੁਝ ਦਿਨ ਪਹਿਲਾਂ ਰਾਏਪੁਰ ਪੀਰ ਬਖਸ਼ ਵਾਲਾ ਦੇ ਦੋ ਨੌਜਵਾਨ ਭੇਦਭਰੀ ਹਾਲਤ ਕਰਕੇ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News