ਨਡਾਲਾ ਪੁਲਸ ਵੱਲੋਂ ਦੇਸੀ ਪਿਸਤੌਲ ਤੇ ਮੈਗਜ਼ੀਨ ਸਣੇ 1 ਵਿਅਕਤੀ ਗ੍ਰਿਫ਼ਤਾਰ
Friday, Jun 23, 2023 - 06:32 PM (IST)

ਨਡਾਲਾ (ਸ਼ਰਮਾ)-ਨਡਾਲਾ ਪੁਲਸ ਨੇ ਗਲਤ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ’ਚ ਚਲਾਈ ਮੁਹਿੰਮ ਤਹਿਤ 1 ਵਿਆਕਤੀ ਨੂੰ ਦੇਸੀ ਪਿਸਤੌਲ ਸਣੇ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਨਡਾਲਾ ਸਬ-ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਸਣੇ ਨਾਕਾਬੰਦੀ ਦੇ ਸਬੰਧ ’ਚ ਨਡਾਲਾ ਚੌਂਕ ’ਚ ਮੌਜੂਦ ਸੀ ਕਿ ਇਤਲਾਹ ਮਿਲੀ ਕਿ ਹਰਵਿੰਦਰ ਸਿੰਘ ਉਰਫ਼ ਸ਼ਕਤੀਮਾਨ ਪੁੱਤਰ ਫਕੀਰ ਸਿੰਘ ਵਾਸੀ ਦਾਊਦਪੁਰ ਕੋਲ ਨਾਜਾਇਜ਼ ਅਸਲਾ ਪਿਸਤੌਲ ਹੈ, ਜੋ ਇਸ ਸਮੇਂ ਰਾਧਾ ਸੁਆਮੀ ਸਤਿਸੰਗ ਘਰ ਨਡਾਲਾ ਦੇ ਕੋਲ ਖੜਾ ਕਿਸੇ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਹੀ ਰੇਡ ਕੀਤੀ ਜਾਵੇ ਤਾਂ ਨਾਜਾਇਜ਼ ਅਸਲੇ ਸਮੇਤ ਕਾਬੂ ਆ ਸਕਦਾ ਹੈ। ਇਸ ਦੌਰਾਨ ਜਦੋਂ ਦੱਸੀ ਗਈ ਜਗ੍ਹਾ ’ਤੇ ਰੇਡ ਕੀਤੀ ਤਾਂ ਉਕਤ ਵਿਆਕਤੀ ਨੂੰ ਦੇਸੀ ਪਿਸਤੌਲ ਅਤੇ ਰੌਂਦ ਮੈਗਜ਼ੀਨ ਸਣੇ ਕਾਬੂ ਕਰਕੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਫ਼ੌਜ 'ਚ ਭਰਤੀ ਹੋਣ ਦੀ ਤਿਆਰੀ ਕਰ ਰਹੀ ਕੁੜੀ ਨਾਲ ਟ੍ਰੇਨਰ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani