ਨਡਾਲਾ ਪੁਲਸ ਨੇ 30750 ਮਿਲੀ ਲਿਟਰ ਨਜਾਇਜ਼ ਸ਼ਰਾਬ ਸਣੇ ਇਕ ਮੁਲਜ਼ਮ ਕੀਤਾ ਗ੍ਰਿਫ਼ਤਾਰ

05/18/2022 6:09:16 PM

ਨਡਾਲਾ (ਸ਼ਰਮਾ)- ਨਡਾਲਾ ਪੁਲਸ ਨੇ ਜ਼ਿਲ੍ਹਾ ਪੁਲਸ ਮੁਖੀ ਦੀਆਂ ਹਦਾਇਤਾਂ 'ਤੇ ਨਸ਼ਿਆ਼ਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਜ਼ਾਇਜ ਸ਼ਰਾਬ ਸਣੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਚੌਂਕੀ ਇੰਚਾਰਜ਼ ਨਡਾਲਾ ਅਰਜਨ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿੱਚ ਗਸ਼ਤ ਕਰ ਰਹੀ ਸੀ 1 ਜਦ ਪੁਲਸ ਪਾਰਟੀ ਜੱਗ ਬਹਿਲੌਲਪੁਰ ਦੇ ਕੋਲ ਪੁੱਜੀ ਤਾਂ ਗੁਪਤ ਸੂਚਨਾ ਮਿਲੀ ਕਿ ਬਲਵਿੰਦਰ ਸਿੰਘ ਉਰਫ਼ ਗੋਗਾ ਪੁੱਤਰ ਸੋਹਨ ਸਿੰਘ ਵਾਸੀ ਬਾਦਲਪੁਰ ਕਲੋਨੀ ਲੱਖਣ ਕੇ ਪੱਡਾ ਥਾਣਾ ਸੁਭਾਨਪੁਰ ਜੋ ਨਜ਼ਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਅਤੇ ਆਪਣੇ ਘਰ ਵਿੱਚ ਨਜ਼ਾਇਜ ਸ਼ਰਾਬ ਰੱਖ ਕੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।

ਇਸ ਦੋਰਾਨ ਗੁਪਤ ਸੂਚਨਾ ਦੇ ਆਧਾਰ ਉਤੇ ਉਕਤ ਜਗ੍ਹਾ 'ਤੇ ਰੇਡ ਕੀਤੀ ਗਈ ਅਤੇ ਉੱਥੋਂ ਉਕਤ ਦੋਸ਼ੀ ਨੂੰ 30750 ਮਿਲੀ ਲੀਟਰ ਨਾਜਾਇਜ਼ ਸਰਾਬ ਸਣੇ ਕਾਬੂ ਕੀਤਾ। ਉਕਤ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਇਸ ਮੌਕੇ ਏ. ਐੱਸ. ਆਈ. ਜਸਵਿੰਦਰ ਸਿੰਘ, ਏ. ਐੱਸ. ਆਈ. ਹਰਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ। 


shivani attri

Content Editor

Related News