ਬੰਦੀ ਛੋੜ ਦਿਵਸ ਨੂੰ ਸਮਰਪਿਤ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ 'ਚ ਸਜਾਇਆ ਗਿਆ ਨਗਰ ਕੀਰਤਨ
Sunday, Nov 24, 2024 - 12:35 PM (IST)
ਟਾਂਡਾ ਉੜਮੁੜ (ਜਸਵਿੰਦਰ ਸਿੰਘ, ਵਰਿੰਦਰ ਪੰਡਿਤ, ਪਰਮਜੀਤ ਮੋਮੀ )-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਚਰਨਾਂ ਦੀ ਛੋਹ ਪ੍ਰਾਪਤ ਇਤਿਹਾਸਿਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਸਵੇਰੇ ਖਾਲਸਾਈ ਸ਼ਾਨੋ ਸ਼ੌਕਤ ਨਾਲ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿੱਚ ਸ਼ੁਰੂ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼ੁਰੂ ਹੋਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਬਹੁਤ ਹੀ ਮਨਮੋਹਕ ਤਰੀਕੇ ਨਾਲ ਸ਼ਿੰਗਾਰੀ ਹੋਈ ਪਾਲਕੀ ਸਾਹਿਬ ਵਿੱਚ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਦੌਰਾਨ ਜਿੱਥੇ ਰਾਗੀ ਢਾਡੀ ਸਿੰਘਾਂ ਵੱਲੋਂ ਪਵਿੱਤਰ ਸ਼ਬਦ ਕੀਰਤਨ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੇ ਸੀ ਉੱਥੇ ਹੀ ਮਾਤਾ ਸਾਹਿਬ ਕੌਰ ਗਤਕਾ ਅਖਾੜਾ ਮਿਆਣੀ ਦੇ ਨਿਹੰਗ ਸਿੰਘਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੰਜੂ ਕਰਤੱਬਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਤੋਂ ਇਲਾਵਾ ਘੋੜ ਸਵਾਰੀ ਨਾਲ ਸ਼ਾਮਿਲ ਗੁਰੂ ਕੇ ਸਿੰਘ ਵੀ ਨਗਰ ਕੀਰਤਨ ਦਾ ਮੁੱਖ ਆਕਰਸ਼ਣ ਰਹੇ।
ਇਹ ਵੀ ਪੜ੍ਹੋ- ਮੱਥਾ ਟੇਕ ਘਰ ਪਰਤੇ ਨੌਜਵਾਨ ਨੂੰ ਦੋਸਤਾਂ ਨੇ ਬੁਲਾ ਲਿਆ ਬਾਹਰ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼
ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਜਿੰਦਾ ਸ਼ਹੀਦ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਗੁਰਦੁਆਰਾ ਟਾਹਲੀ ਸਾਹਿਬ ਜੀ ਦੇ ਸੇਵਾਦਾਰ ਬਾਬਾ ਕੁਲਦੀਪ ਸਿੰਘ,ਭਾਈ ਹਰਪ੍ਰੀਤ ਸਿੰਘ ਅਤੇ ਹੋਰਨਾਂ ਸੇਵਾਦਾਰਾਂ ਦੀ ਦੇਖਰੇਖ ਵਿੱਚ ਸ਼ੁਰੂ ਹੋਏ ਇਸ ਨਗਰ ਕੀਰਤਨ ਦਾ ਪਿੰਡ ਬੋਲੇਵਾਲ, ਮੁਨਕ ਕਲਾ, ਮੁਨਕ ਖ਼ੁਰਦ,ਮਾਡਲ ਟਾਊਨ,ਟਾਂਡਾ, ਤਹਿਸੀਲ ਰੋਡ, ਪਿੰਡ ਖੱਖ, ਦਾਰਾਪੁਰ ਬਾਈਪਾਸ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਕੁਰਾਲਾ ਕਲਾਂ ਅਤੇ ਕੁਰਾਲਾ ਖੁਰਦ ਵਿੱਚ ਭਰਵਾਂ ਸਵਾਗਤ ਹੋਵੇਗਾ।
ਵਿਸ਼ਾਲ ਨਗਰ ਕੀਰਤਨ ਦਾ ਵੱਖ ਵੱਖ ਨਗਰਾਂ ਵਿੱਚ ਵੱਖ-ਵੱਖ ਸ੍ਰੀ ਗੁਰੂ ਸਿੰਘ ਸਭਾਵਾਂ, ਸੇਵਾ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਅਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਅਤੇ ਸੁੰਦਰ ਸਵਾਗਤ ਦੀ ਗੇਟ ਬਣਾ ਕੇ ਕੀਤਾ। ਮਹਾਨ ਨਗਰ ਕੀਰਤਨ ਦੀ ਸੰਪੂਰਨਤਾਈ ਅਤੇ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਅਤੇ ਪ੍ਰਬੰਧਕ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਸੀਕਰੀ ਨੇ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਹੰਤ ਸੁਖਦੇਵ ਸਿੰਘ, ਬਾਬਾ ਹਰਬੰਸ ਸਿੰਘ, ਵਿਧਾਇਕ ਜਸਵੀਰ ਸਿੰਘ ਰਾਜਾ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ , ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜਥੇਦਾਰ ਗੁਰਨਾਮ ਸਿੰਘ ਸਾਹਿਬਾਜਪੁਰ, ਭਾਈ ਸਤਵੰਤ ਸਿੰਘ, ਸਰਬਜੀਤ ਸਿੰਘ ਮੋਮੀ, ਸਰਬਜੀਤ ਸਿੰਘ ਗੋਲਡੀ, ਬਾਬਾ ਹਰਭਜਨ ਸਿੰਘ ਸੋਤਲਾ, ਹਰ ਅਵਤਾਰ ਸਿੰਘ ਸੀਕਰੀ ,ਭਕਰਨ ਸਿੰਘ, ਜਸਪ੍ਰੀਤ ਸਿੰਘ, ਸਾਬਕਾ ਪੰਚ ਰਾਜਾ ਸਿੰਘ ਭਾਰਤਵਾਜ਼, ਸੰਦੀਪ ਸਿੰਘ ਕੁਰਾਲਾ, ਇੰਦਰਜੀਤ ਸਿੰਘ ਸਮੇਤ ਆਦਿ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8