ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਪੁਲ ਪੁਖਤਾ ਤੋਂ ਸਜਾਇਆ ਗਿਆ ਨਗਰ ਕੀਰਤਨ
Sunday, Jan 05, 2025 - 05:31 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)-ਇਤਿਹਾਸਿਕ ਗੁਰਦੁਆਰਾ ਪੁਲ ਪੁਖਤਾ ਸਾਹਿਬ ਤੋਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਾਹਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਖਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਬਾਬਾ ਸੁੱਖਾ ਸਿੰਘ ਅਤੇ ਹੈੱਡ ਗ੍ਰੰਥੀ ਗਿਆਨੀ ਜਗਦੀਪ ਸਿੰਘ ਦੀ ਦੇਖ-ਰੇਖ ਵਿਚ ਅੱਜ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਚਤਰ ਛਾਇਆ ਵਿਚ ਸਜਾਏ ਗਏ ਨਗਰ ਕੀਰਤਨ ਦਾ ਪਿੰਡ ਫਿਰੋਜ਼ ਰੌਲੀਆ ਮੋੜ, ਸਹਿਬਾਜ਼ਪੁਰ ਅਤੇ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਭਰਵਾ ਸਵਾਗਤ ਗਿਆ ਗਿਆ। ਨਗਰ ਕੀਰਤਨ ਦੇਰ ਸ਼ਾਮ ਗੁਰੂ ਘਰ ਆ ਕੇ ਸੰਪੰਨ ਹੋਵੇਗਾ। ਇਸ ਮੌਕੇ ਸਤਨਾਮ ਸਿੰਘ, ਅਮਰੀਕ ਸਿੰਘ, ਜਰਨੈਲ ਸਿੰਘ, ਦਵਿੰਦਰ ਸਿੰਘ, ਗੁਰਦੇਵ ਸਿੰਘ, ਲਵਪ੍ਰੀਤ ਸਿੰਘ, ਜਸਵੰਤ ਸਿੰਘ, ਗੁਰਜੀਤ ਸਿੰਘ, ਗੁਰਵੰਤ ਸਿੰਘ, ਪਾਰਸ ਸਿੰਘ, ਮਨਿੰਦਰ ਸਿੰਘ,ਅਰਜੁਨ ਸਿੰਘ, ਹਰਵੰਤ ਸਿੰਘ, ਪਰਮਜੀਤ ਸਿੰਘ, ਸਾਹਿਬ ਸਿੰਘ, ਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਾਜਾ, ਅੰਮ੍ਰਿਤਪਾਲ ਸਿੰਘ, ਪ੍ਰਿਤਪਾਲ ਸਿੰਘ ਆਦਿ ਨੇ ਹਾਜ਼ਰੀ ਲੁਆਈ। ਇਸੇ ਤਰਾਂ ਪਿੰਡ ਹਰਸੀਪਿੰਡ ਅਤੇ ਜਾਜਾ ਵਿਖੇ ਵੀ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਨਗਰ ਕੀਰਤਨ ਸਜਾਏ ਗਏ।