ਟਾਂਡਾ ''ਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ
Monday, Feb 10, 2025 - 12:21 PM (IST)
![ਟਾਂਡਾ ''ਚ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ](https://static.jagbani.com/multimedia/2025_2image_12_19_427738553untitled-4copy.jpg)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਗੁਰੂ ਰਵਿਦਾਸ ਭਵਨ ਦਾਰਾਪੁਰ ਟਾਂਡਾ ਤੋਂ ਅਲੌਕਿਕ ਮਹਾਨ ਨਗਰ ਕੀਰਤਨ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸ਼ਹਿਰ ਦੀਆਂ ਵੱਖ-ਵੱਖ ਸ਼੍ਰੀ ਗੁਰੂ ਰਵਿਦਾਸ ਸਭਾਵਾਂ ਇਲਾਕੇ ਦੀਆਂ ਸੰਗਤਾਂ ਦੀ ਸਹਿਯੋਗ ਨਾਲ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਮੇਂ ਜਥੇਦਾਰ ਪਰਮਜੀਤ ਸਿੰਘ ਖਾਲਸਾ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਮਹਾਨ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੋਹਕ ਪਾਲਕੀ ਵਿੱਚ ਸੁਸ਼ੋਭਿਤ ਕੀਤੇ ਗਏ ਸਨ ਅਤੇ ਵੱਡੀ ਗਿਣਤੀ ਵਿੱਚ ਸ਼ਾਮਲ ਸੰਗਤਾਂ ਵੱਲੋਂ ਸ਼ਬਦ ਕੀਰਤਨ ਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਜਾ ਰਿਹਾ ਸੀ। ਮਹਾਨ ਨਗਰ ਕੀਰਤਨ ਸਮੁੱਚੇ ਸ਼ਹਿਰ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀਆਂ ਵਰਖਾ ਕਰਦੇ ਹੋਏ ਵੱਖ-ਵੱਖ ਪੜਾਵਾਂ ਅਤੇ ਚੌਂਕਾਂ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿੱਚ ਸ਼ਾਮਲ ਵੱਡੀ ਗਿਣਤੀ ਵਿੱਚ ਸੰਗਤ ਲਈ ਗੁਰੂ ਦੇ ਲੰਗਰ, ਚਾਹ ਪਕੌੜਿਆਂ ਮਿਠਿਆਈਆਂ ਅਤੇ ਫਲ ਫਰੂਟ ਲੰਗਰ ਲਗਾਏ ਗਏ।
ਇਹ ਵੀ ਪੜ੍ਹੋ : ਰੁਜ਼ਗਾਰ ਤੇ ਭਵਿੱਖ ਲਈ ਚਿੰਤਤ ਨੌਜਵਾਨ ਆਪਣਾ ਵਤਨ ਛੱਡਣ ਲਈ ਮਜਬੂਰ
ਮਹਾਨ ਨਗਰ ਕੀਰਤਨ ਵਿੱਚ ਪ੍ਰਬੰਧਕ ਸੇਵਾਦਾਰ ਦਿਲਬਾਗ ਕਾਜਲ, ਮਾਸਟਰ ਸੰਜੀਵ ਕੁਮਾਰ, ਮਾਸਟਰ ਬਲਵਿੰਦਰ ਸਿੰਘ, ਅਸ਼ਵਨੀ ਕੁਮਾਰ, ਰਾਜਕੁਮਾਰ ਤੋਂ ਇਲਾਵਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਚੇਅਰਮੈਨ ਹਰਮੀਤ ਸਿੰਘ ਔਲਖ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਮਨਜੀਤ ਸਿੰਘ ਦਸੂਹਾ, ਭਾਜਪਾ ਆਗੂ ਜਵਾਹਰ ਖੁਰਾਣਾ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਡਾਕਟਰ ਕੇਵਲ ਸਿੰਘ ਕਾਜਲ, ਕੇਸ਼ਵ ਸਿੰਘ ਸੈਣੀ, ਜਗਦੀਸ਼ ਕੁਮਾਰ ਰਿੰਕਾ, ਗੁਰ ਸੇਵਕ ਮਾਰਸ਼ਲ, ਦਲਜੀਤ ਸਿੰਘ ਸੇਠੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਾਉਂਦੇ ਹੋਏ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।
ਇਹ ਵੀ ਪੜ੍ਹੋ : ਪੰਜਾਬ 'ਚ 2 ਦਿਨ ਬੰਦ ਰਹਿਣਗੇ ਠੇਕੇ, ਨਹੀਂ ਮਿਲੇਗੀ ਸ਼ਰਾਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e