ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਮਾਡਲ ਟਾਊਨ ਟਾਂਡਾ ''ਚ ਸਜਾਇਆ ਗਿਆ ਨਗਰ ਕੀਰਤਨ

Sunday, Dec 28, 2025 - 12:17 PM (IST)

ਚਾਰ ਸਾਹਿਬਜ਼ਾਦੇ ਤੇ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਮਾਡਲ ਟਾਊਨ ਟਾਂਡਾ ''ਚ ਸਜਾਇਆ ਗਿਆ ਨਗਰ ਕੀਰਤਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਮਾਤਾ ਗੁਜਰ ਕੌਰ ਜੀ ਦੇ ਮਹਾਨ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਿੰਡ ਫ਼ੌਜੀ ਕਾਲੋਨੀ ਤੋਂ ਸ਼ਰਧਾ ਸਤਿਕਾਰ ਅਤੇ ਖਾਲਸਾ ਜੀ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ, ਜਿਸ ਦੌਰਾਨ ਹੱਡ ਚੀਰਵੀ ਕੜਾਕੇ ਦੀ ਠੰਡ, ਗਹਿਰੀ ਧੁੰਦ ਖਰਾਬ ਮੌਸਮ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐੱਨ. ਆਰ. ਆਈ. ਅਤੇ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਮੁੱਖ ਗ੍ਰੰਥੀ ਬਾਬਾ ਜਸਵਿੰਦਰ ਸਿੰਘ ਨੇ ਗੁਰੂ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। 

PunjabKesari

ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੌਰਾਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਾਲਕੀ ਵਿੱਚ ਬੜੇ ਹੀ ਸਤਿਕਾਰ ਨਾਲ ਸੁਸ਼ੋਭਿਤ ਕੀਤੇ ਗਏ ਸਨ।  ਨਗਰ ਕੀਰਤਨ ਵਿੱਚ ਸਮੂਹ ਸੰਗਤਾਂ ਤੇਰਾ ਕੀ ਢਾਡੀ ਜਥਿਆਂ ਵੱਲੋਂ ਸ਼ਬਦ ਕੀਰਤਨ ਕਥਾ ਵਿਚਾਰਾਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਮਹਾਨ ਸ਼ਹੀਦਾਂ ਦੀ ਸਹਾਦਤ ਨੂੰ ਸਿਜਦਾ ਕੀਤਾ ਜਾ ਰਿਹਾ ਸੀ। ਇਸ ਮੌਕੇ ਨਿਹੰਗ ਸਿੰਘਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜਗਜੂ ਕਰਤਬਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।  ਵਿਸ਼ਾਲ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਅਤੇ ਚੌਂਕਾਂ ਵਿੱਚ ਪਹੁੰਚਣ ਤੇ ਸਮੂਹ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ। ਅਤੇ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਦੀ ਸੇਵਾ ਵਾਸਤੇ ਗਰਮ ਦੁੱਧ, ਚਾਹ ਤੇ ਹੋਰ ਕਈ ਪ੍ਰਕਾਰ ਦੇ ਲੰਗਰ ਲਗਾ ਕੇ ਸੇਵਾ ਕੀਤੀ ਗਈ।

PunjabKesari

ਇਹ ਵੀ ਪੜ੍ਹੋ: ਪੰਜਾਬ ਲਈ ਨਵੀਂ ਆਬਕਾਰੀ ਨੀਤੀ ਦੀ ਤਿਆਰੀ! ਹੋ ਸਕਦੇ ਨੇ ਇਹ ਬਦਲਾਅ

ਵਿਸ਼ਾਲ ਨਗਰ ਕੀਰਤਨ ਵੱਖ ਵੱਖ ਪੜਾਵਾ ਤੋ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪਨ ਹੋਇਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਲਤਾਨ ਸਿੰਘ ਨੇ ਸਮੂਹ ਸੰਗਤ ਦਾ ਧੰਨਵਾਦ ਕੀਤਾ। ਮਹਾਨ ਸ਼ਹੀਦੀ ਦਿਹਾੜਿਆਂ ਤੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਆਪ ਆਗੂ ਕੇਸ਼ਵ ਸਿੰਘ ਸੈਣੀ, ਜਿਲਾ ਪਰਿਸ਼ਦ ਮੈਂਬਰ ਰਜਿੰਦਰ ਸਿੰਘ ਮਾਰਸ਼ਲ, ਚੇਅਰਮੈਨ ਹਰਮੀਤ ਸਿੰਘ ਔਲਖ, ਅਕਾਲੀ ਆਗੂ ਸਤਪਾਲ ਸਿੰਘ ਮੁਲਤਾਨੀ  ਮਹਾਨ ਸ਼ਹਾਦਤਾਂ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਦੇ ਹੋਏ ਸਿਜਦਾ ਕੀਤਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਦਿੱਤੀ 5 ਦਿਨਾਂ ਲਈ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ 31 ਤੱਕ Alert

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News