ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

01/17/2021 3:30:13 PM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਝਾਵਾਂ ਵਿਖੇ ਮਹਾਨ ਨਗਰ ਕੀਰਤਨ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ।  ਗੁਰਦੁਆਰਾ ਹਰਸਰ ਸਾਹਿਬ ਤੋਂ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਆਰੰਭ ਹੋਏ ਨਗਰ ਕੀਰਤਨ ਵਿੱਚ ਗਿਆਨੀ ਪਰਮਿੰਦਰ ਸਿੰਘ ਦੇ ਢਾਡੀ ਜਥੇ ਨੇ ਸਮੂਹ ਸੰਗਤ ਨੂੰ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। 

PunjabKesari

ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਜਤਿੰਦਰਪਾਲ ਸਿੰਘ ,ਜਥੇਦਾਰ ਨਰਿੰਦਰ ਸਿੰਘ, ਰਣਜੀਤ ਸਿੰਘ ਨਰਿੰਦਰ ਸਿੰਘ, ਹਰਵਿੰਦਰ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਹਰਦੀਪ ਸਿੰਘ ਨਿਰੰਜਣ ਸਿੰਘ ਅਤੇ ਹੋਰ ਸੰਗਤਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ। 

PunjabKesari

ਇਸੇ ਤਰ੍ਹਾਂ ਹੀ ਪਿੰਡ ਪੰਡੋਰੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਵੀ ਮਹਾਨ ਨਗਰ ਕੀਰਤਨ ਸ਼ਰਧਾਪੂਰਵਕ ਅਤੇ ਉਤਸ਼ਾਹ ਨਾਲ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿੱਚ ਵੱਖ-ਵੱਖ ਰਾਗੀ ਸਿੰਘਾਂ ਅਤੇ  ਮਨੋਹਰ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ। 
ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਚੌਂਕਾਂ ਵਿੱਚ ਪਹੁੰਚਣ ਉਤੇ ਗੁਰੂ ਦੀਆਂ ਸੰਗਤਾਂ ਨੇ ਫੁੱਲਾਂ ਦੀ ਵਰਖਾ ਕਰਦਿਆਂ ਸਵਾਗਤ ਕੀਤਾ। ਨਗਰ ਕੀਰਤਨ ਦੌਰਾਨ ਹੈੱਡ ਗ੍ਰੰਥੀ ਬਾਬਾ ਜਰਨੈਲ ਸਿੰਘ, ਨੰਬਰਦਾਰ ਕ੍ਰਿਪਾਲ ਸਿੰਘ ਪੰਡੋਰੀ, ਡਾ. ਅਵਤਾਰ ਸਿੰਘ, ਸੁਖਵਿੰਦਰ ਸਿੰਘ ,ਦਿਲਬਾਗ ਸਿੰਘ, ਬਲਦੇਵ ਸਿੰਘ, ਸਰਬਜੀਤ ਸਿੰਘ ,ਪਰਮਿੰਦਰ ਸਿੰਘ , ਹੇਅਰ ਸਿੰਘ ,ਭੁਪਿੰਦਰ ਸਿੰਘ, ਮਨਮਿੰਦਰ ਸਿੰਘ, ਬਹਾਦਰ ਸਿੰਘ ,ਗੁਰਪ੍ਰੀਤ ਸਿੰਘ ਤੇ ਹੋਰ ਸੰਗਤਾਂ ਵੀ ਹਾਜ਼ਰ ਸਨ।  


shivani attri

Content Editor

Related News