ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਚ ਵੱਖ-ਵੱਖ ਪਿੰਡਾਂ ਵਿਖੇ ਸਜਾਏ ਗਏ ਨਗਰ ਕੀਰਤਨ

Wednesday, Jan 17, 2024 - 05:59 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ’ਚ ਵੱਖ-ਵੱਖ ਪਿੰਡਾਂ ਵਿਖੇ ਸਜਾਏ ਗਏ ਨਗਰ ਕੀਰਤਨ

ਟਾਂਡਾ ਉੜਮੁੜ (ਵਰਿੰਦਰ ਪੰਡਿਤ)-10ਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਭੂਲਪੁਰ ਅਤੇ ਕੰਧਾਲਾ ਜੱਟਾ ਵਿਖੇ ਖਾਲਸਾਈ ਸ਼ਾਨ ਨੇ ਨਾਲ ਅਲੌਕਿਕ ਨਗਰ ਕੀਰਤਨ ਸਜਾਏ ਗਏ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ । ਗੁਰਦੁਆਰਾ 108 ਸੰਤ ਬਾਬਾ ਰਘਬੀਰ ਸਿੰਘ ਜੀ ਦੇ ਹੈੱਡ ਗ੍ਰੰਥੀ ਮਲਕੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਅਦ ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਵਿਚ ਸ਼ੁਰੂ ਹੋਇਆ| ਨਗਰ ਕੀਰਤਨ ਦੌਰਾਨ ਸੰਗਤ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀ ਸੀ| ਇਸ ਦੌਰਾਨ ਗੱਤਕਾ ਅਖਾੜਾ ਦੇ ਮੈਂਬਰਾਂ ਨੇ ਸਿੱਖ ਮਾਰਸ਼ਲ ਆਰਟ ਗੱਤਕਾ ਦਾ ਪ੍ਰਦਰਸ਼ਨ ਕੀਤਾ। ਨਗਰ ਕੀਰਤਨ ਦਾ ਨਗਰ ਦੇ ਵੱਖ-ਵੱਖ ਹਿੱਸਿਆਂ ਵਿਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ | ਇਸ ਦੌਰਾਨ ਵੱਖ-ਵੱਖ ਪੜਾਵਾਂ 'ਤੇ ਲੰਗਰ ਲਾਏ ਗਏ ਸਨ | ਇਲਾਕੇ ਦੀ ਪਰਿਕਰਮਾ ਤੋਂ ਬਾਅਦ ਨਗਰ ਕੀਰਤਨ ਗੁਰੂ ਘਰ ਆਕੇ ਸੰਪੰਨ ਹੋਇਆ।

PunjabKesari

ਇਹ ਵੀ ਪੜ੍ਹੋ :  ਵੋਲਵੋ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜਲਦ ਮਿਲੇਗੀ ਯਾਤਰੀਆਂ ਨੂੰ ਇਹ ਖ਼ਾਸ ਸਹੂਲਤ

ਇਸ ਦੌਰਾਨ ਪ੍ਰਧਾਨ ਨਰਿੰਜਨ ਸਿੰਘ,ਕਾਬਲ ਸਿੰਘ ਸਰਪੰਚ, ਵਰਿੰਦਰ ਸਿੰਘ ਮੈਂਬਰ, ਮੇਵਾ ਸਿੰਘ, ਕੁਲਜੀਤ ਸਿੰਘ ਬਿੱਟੂ, ਮਨਜੀਤ ਸਿੰਘ, ਚਰਨ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਬਲਕਾਰ ਸਿੰਘ, ਦਰਸ਼ਨ ਸਿੰਘ, ਭੁੱਲਾ ਸਿੰਘ ਸਾਬਕਾ ਸਰਪੰਚ, ਜਰਨੈਲ ਸਿੰਘ ਸਾਬਕਾ ਸਰਪੰਚ, ਅਜੀਤ ਸਿੰਘ, ਕੁਲਵਿੰਦਰ ਸਿੰਘ ਬੱਬੂ,  ਰਘਬੀਰ ਸਿੰਘ, ਕਰਮਜੀਤ ਸਿੰਘ, ਦਿਲਬਾਗ ਸਿੰਘ, ਹਰਪੀਤ ਸਿੰਘ, ਗੁਰਪ੍ਰੀਤ  ਸਿੰਘ, ਨਿਸ਼ਾਨ ਸਿੰਘ, ਸੁਰਜੀਤ ਸਿੰਘ ਖ਼ਾਲਸਾ, ਤਰਲੋਕ ਸਿੰਘ, ਬੱਗਾ, ਆੜ੍ਹਤੀ ਹਰਭਜਨ ਸਿੰਘ, ਗੁਰਮੀਤ ਸਿੰਘ ਆਦਿ ਨੇ ਹਾਜ਼ਰੀ ਲੁਆਈ। ਇਸੇ ਤਰ੍ਹਾਂ ਪਿੰਡ ਕੰਧਾਲਾ ਜੱਟਾਂ ਵਿਖੇ ਸਰਬੰਸ ਦਾਨੀ ਕਲਗੀਧਰ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਮਹਾਨ ਨਗਰ ਕੀਰਤਨ ਸਜਾਇਆ ਗਿਆ।

PunjabKesari

ਗੁਰਦੁਆਰਾ ਸੰਤ ਬਾਬਾ ਬਿਸ਼ਨ ਸਿੰਘ ਜੀ ਤੋਂ ਸਜਾਏ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਨਗਰ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ | ਨਗਰ ਕੀਰਤਨ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਰਾਵਲ ਸਿੰਘ ਬੁੱਲੋਵਾਲੀਆਂ ਦੇ  ਢਾਡੀ ਜਥੇ  ਗੁਰ ਇਤਿਹਾਸ ਨਾਲ ਜੋੜਿਆ । ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਲੰਗਰ ਲਏ ਗਏ ਸਨ| ਇਸ ਮੌਕੇ ਸੰਤ ਮੱਖਣ ਸਿੰਘ,  ਅੰਮ੍ਰਿਤਪਾਲ ਸਿੰਘ, ਕੈਪਟਨ ਸੁਰਿੰਦਰ ਸਿੰਘ, ਮਨਜੀਤ ਸਿੰਘ, ਪਲਵਿੰਦਰ ਸਿੰਘ ਬਿੱਟੀ, ਸੁਰਿੰਦਰ ਸਿੰਘ, ਇੰਦਰਜੀਤ ਸਿੰਘ ਰਾਜਾ, ਅੰਮ੍ਰਿਤਪਾਲ ਸਿੰਘ, ਅਜੀਤ ਸਿੰਘ, ਮੋਹਣ ਸਿੰਘ, ਡਾ. ਚਰਨਜੀਤ ਸਿੰਘ ਪੜਬੱਗਾ, ਮਨਜੀਤ ਸਿੰਘ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ।

PunjabKesari

ਇਹ ਵੀ ਪੜ੍ਹੋ :  ਫਗਵਾੜਾ 'ਚ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਵਾਇਰਲ ਵੀਡੀਓ ਬਣੀ ਬੁਝਾਰਤ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News