ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਟਾਂਡਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ

Thursday, Apr 13, 2023 - 05:17 PM (IST)

ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਟਾਂਡਾ ਵਿਖੇ ਮਹਾਨ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)-ਖ਼ਾਲਸਾ ਪੰਥ ਦੇ ਸਾਜਨਾ ਦਿਵਸ ਅਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋ ਸ਼ਰਧਾ,ਸਤਿਕਾਰ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅੰਮ੍ਰਿਤ ਵੇਲੇ 5 ਵਜੇ ਆਰੰਭ ਹੋਏ ਨਗਰ ਕੀਰਤਨ ਦੌਰਾਨ ਸਭ ਤੋਂ ਪਹਿਲਾਂ ਗੁਰੂ ਚਰਨਾਂ ਵਿਚ ਖਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼ਾਮਲ ਵੱਡੀ ਗਿਣਤੀ ਵਿਚ ਸਸੰਗਤ ਵੱਲੋਂ ਪਵਿੱਤਰ ਗੁਰਬਾਣੀ ਅਤੇ ਸਤਨਾਮ ਵਾਹਿਗੁਰੂ ਦੇ ਪਵਿੱਤਰ ਜਾਪ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਨਗਰ ਕੀਰਤਨ ਦਾ ਸ਼ਹਿਰ ਦੇ ਗੁਰੂ ਘਰਾਂ ਵਿਚ ਸਮੂਹ ਸੰਗਤਾਂ ਨੇ ਫ਼ੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ।

ਮਹਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋਂ ਆਰੰਭ ਹੋ ਕੇ ਗੁਰਦੁਆਰਾ ਸਾਹਿਬ ਕਲੋਟੀ ਨਗਰ, ਗੁਰਦੁਆਰਾ ਸਾਹਿਬ ਸੰਤ ਪ੍ਰੇਮ ਸਿੰਘ ਨਗਰ ਟਾਂਡਾ, ਗੁਰਦੁਆਰਾ ਸਾਹਿਬ ਸਤਿਗੁਰੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਟਾਂਡਾ ਪੁਲੀ, ਗੁਰਦੁਆਰਾ ਸਾਹਿਬ ਮੁਹੱਲਾ ਰਾਮਗੜੀਆ ਟਾਂਡਾ ਹੁੰਦਾ ਹੋਇਆ ਵਾਪਸ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਪਹੁੰਚ ਕੇ ਸੰਪੰਨ ਹੋਇਆ।

PunjabKesari

ਇਹ ਵੀ ਪੜ੍ਹੋ :  ਰਾਹੋਂ 'ਚ ਰੂਹ ਕੰਬਾਊ ਹਾਦਸਾ, 35 ਪ੍ਰਵਾਸੀ ਮਜ਼ਦੂਰਾਂ ਦੀਆਂ ਝੌਂਪੜੀਆਂ ਨੂੰ ਲੱਗੀ ਅੱਗ, 8 ਸਾਲਾ ਬੱਚੀ ਦੀ ਮੌਤ

ਇਸ ਮੌਕੇ ਪ੍ਰਧਾਨ  ਨਿਰਮਲ ਸਿੰਘ ਤੁਲੀ, ਜਰਨਲ ਸਕੱਤਰ ਲਖਵੀਰ ਸਿੰਘ ਖਾਲਸਾ, ਬਲਵੀਰ ਸਿੰਘ, ਗੁਰਪਾਲ ਸਿੰਘ, ਕੈਪਟਨ ਪਿਆਰਾ ਸਿੰਘ, ਦਲਬੀਰ ਸਿੰਘ , ਸੁਜਾਨ ਸਿੰਘ,ਮਾਸਟਰ ਸੁਖਮੀਤ ਸਿੰਘ, ਸੁਖਜਿੰਦਰ ਸਿੰਘ, ਸੰਤਾ ਸਿੰਘ ਪ੍ਰਧਾਨ ਗੁਰਦੁਆਰਾ ਬੀਬੀਆਂ ਟਾਂਡਾ,ਸਾਹਿਬ ਸਿੰਘ, ਯਾਦਵਿੰਦਰ ਸਿੰਘ ,ਰਣਜੀਤ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਨਰਿੰਦਰ ਸਿੰਘ ਸੰਦੀਪ ਸਿੰਘ ਵਰਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 1 ਆਈ. ਐੱਫ਼. ਐੱਸ. ਤੇ 12 ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News