ਪਿੰਡ ਮੂਨਕ ਖੁਰਦ ਤੇ ਮੂਨਕ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

Saturday, Dec 27, 2025 - 04:51 PM (IST)

ਪਿੰਡ ਮੂਨਕ ਖੁਰਦ ਤੇ ਮੂਨਕ ਕਲਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਨਗਰ ਕੀਰਤਨ

ਟਾਂਡਾ ਉੜਮੁੜ ( ਮੋਮੀ)-ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਮੂਨਕ ਖੁਰਦ ਵਿਖੇ ਸ਼ਰਧਾ, ਸਤਿਕਾਰ ਤੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰਕਾਸ਼ ਉਤਸਵ ਦੇ ਸਮਾਗਮ ਦੌਰਾਨ ਸਭ ਤੋਂ ਪਹਿਲਾਂ 25 ਦਸੰਬਰ ਤੋਂ ਆਰੰਭ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਸਰਬੱਤ ਦੇ ਭਰੇ ਦੀ ਅਰਦਾਸ ਕੀਤੀ ਕਿ ਇਸ ਮੌਕੇ ਰਾਗੀ ਸਿੰਘਾ ਨੇ ਸ਼ਬਦ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੁੰਦੇ ਹੋਏ ਆਪਣੀ ਹਾਜ਼ਰੀ ਲਗਵਾਈ।

ਇਹ ਵੀ ਪੜ੍ਹੋ: ਨਵਾਂਸ਼ਹਿਰ 'ਚ ਦਿਨ-ਦਿਹਾੜੇ ਦੁਕਾਨ 'ਤੇ ਚੱਲੀਆਂ ਗੋਲ਼ੀਆਂ, ਸਹਿਮੇ ਲੋਕ

PunjabKesari

ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ ਮੂਨਕਾਂ, ਦਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਸ਼ਾਮ ਸਿੰਘ, ਇੰਸਪੈਕਟਰ ਦਲਜਿੰਦਰ ਸਿੰਘ, ਹੈਡ ਗ੍ਰੰਥੀ  ਭਾਈ ਪ੍ਰਭਜੋਤ ਸਿੰਘ, ਸੁਖਵਿੰਦਰ ਸਿੰਘ ਸੈਣੀ, ਸਰਬਜੀਤ ਸਿੰਘ ਮੋਮੀ ,ਇੰਸਪੈਕਟਰ ਕੁਲਦੀਪ ਸਿੰਘ, ਸਮਤੀ ਮੈਂਬਰ ਪਰਵਿੰਦਰ ਕੌਰ, ਜਥੇਦਾਰ ਪਰਮਜੀਤ ਸਿੰਘ ਖਾਲਸਾ,ਪੰਚ ਜਤਿੰਦਰ ਸਿੰਘ ਲਾਡੀ ਪ੍ਰਿਤਪਾਲ ਸਿੰਘ ਸ਼ੌਂਕੀ, ਕਮਲ ਸੈਣੀ ਰਵਿੰਦਰ ਸਿੰਘ, ਸਰਪੰਚ ਮਨਪ੍ਰੀਤ ਕੌਰ, ਸੁਰਜੀਤ ਸਿੰਘ ਕਾਲਾ, ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਲੁੱਟ! SBI ਦੇ ATM 'ਚ ਵੱਡਾ ਡਾਕਾ, ਕਰੀਬ 29 ਲੱਖ ਦਾ ਲੁਟਿਆ ਕੈਸ਼

ਇਸੇ ਤਰ੍ਹਾਂ ਹੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧਰਮਸ਼ਾਲਾ ਮੂਨਕ ਕਲਾਂ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਪੂਰਵਕ ਮਨਾਉਂਦਾ ਫਿਰ ਧਾਰਮਿਕ ਸਮਾਗਮ ਕਰਵਾਇਆ ਗਿਆ ਉੱਥੇ ਹੀ   ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਹਾਜ਼ਰੀ ਲਗਵਾਈ ਗਈ।

PunjabKesari

ਮਹਾਨ ਨਗਰ ਕੀਰਤਨ ਪਿੰਡ ਮੂਨਕ  ਕਲਾਂ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ, ਬਾਬਾ ਚਰਨਜੀਤ ਸਿੰਘ ਲੱਕੀ, ਸਰਪੰਚ ਮਨਵੀਰ ਸਿੰਘ ਖਾਲਸਾ, ਜਥੇਦਾਰ ਦਵਿੰਦਰ ਸਿੰਘ, ਰਜਿੰਦਰ ਸਿੰਘ, ਕੁਲਵੰਤ ਸਿੰਘ ਅਮਨਦੀਪ ਸਿੰਘ, ਪ੍ਰਦੀਪ ਸਿੰਘ ਬੂਟਾ ਸਿੰਘ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਗੋਲਡੀ, ਗੁਰਨਾਮ ਸਿੰਘ, ਕਰਨੈਲ ਸਿੰਘ, ਐੱਸ.  ਡੀ. ਓ. ਸੁਖਵੰਤ ਸਿੰਘ, ਹਰਪ੍ਰੀਤ ਸਿੰਘ ਬੱਬੂ ਮੂਨਕ, ਪੰਚ ਰੁਪਿੰਦਰ ਸਿੰਘ, ਬਾਬਾ ਸਰਵਣ ਸਿੰਘ ਅਰਵਿੰਦਰ ਸਿੰਘ, ਅਰਸ਼ਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪੰਜਾਬ ਪੁਲਸ ਨੇ ਕਰ 'ਤਾ ਵੱਡਾ ਐਨਕਾਊਂਟਰ! ਲੁਟੇਰਿਆਂ ਨਾਲ ਹੋਇਆ ਮੁਕਾਬਲਾ, ਚੱਲੀਆਂ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News