ਪ੍ਰਕਾਸ਼ ਦਿਹਾੜੇ ਮੌਕੇ ਪਿੰਡ ਤਲਵੰਡੀ ਸੱਲਾਂ ਅਤੇ ਮਸੀਤਪਲ ਕੋਟ ''ਚ ਸਜਾਏ ਗਏ ਨਗਰ ਕੀਰਤਨ
Wednesday, Jan 20, 2021 - 01:42 PM (IST)

ਟਾਂਡਾ ਉੜਮੜ(ਵਰਿੰਦਰ ਪੰਡਿਤ)- ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਟਾਂਡਾ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਸੰਗਤਾਂ ਨੇ ਮਿਲ ਕੇ ਖ਼ਾਲਸਈ ਸ਼ਾਨੋ ਸ਼ੌਕਤ ਦੇ ਨਾਲ ਨਗਰ ਕੀਰਤਨ ਸਜਾਇਆ। ਪਿੰਡ ਤਲਵੰਡੀ ਸੱਲਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ 'ਚ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ 'ਚ ਇਲਾਕੇ ਦੇ ਵੱਖ-ਵੱਖ ਪਿੰਡਾਂ 'ਚ ਪਹੁੰਚਣ ਤੇ ਫੁੱਲਾਂ ਦੀ ਵਰਖਾ ਨਗਰ ਕੀਰਤਨ ਦੌਰਾਨ ਰਾਗੀ ਜਥੇ ਤੋਂ ਸੰਗਤਾਂ ਗੁਰਬਾਣੀ ਕੀਰਤਨ ਦਾ ਜਾਪ ਕਰ ਰਹੀਆਂ ਸਨ। ਨਗਰ ਕੀਰਤਨ 'ਚ ਸਰਪੰਚ ਰਣਜੀਤ ਸਿੰਘ ਕੱਕੜ, ਤਾਰਾ ਸਿੰਘ, ਸੁਖਦੇਵ ਕੌਰ, ਸਤਪਾਲ ਸਿੰਘ ਬਾਲੀ, ਸੁਰਿੰਦਰ ਸਿੰਘ, ਮਾਸਟਰ ਨਿਰਮਲ ਸਿੰਘ, ਯਾਦਵਿੰਦਰ ਸਿੰਘ, ਮਹਿੰਦਰ ਸਿੰਘ, ਪਰਮਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ ਡੁਮਾਣਾ ,ਪਰਮਿੰਦਰ ਕੌਰ ,ਮਹਿੰਦਰ ਕੌਰ, ਖੇਮ ਸਿੰਘ, ਗੁਰਮੀਤ ਕੌਰ, ਕੁਲਵੰਤ ਕੌਰ, ਮਹਿੰਦਰ ਸਿੰਘ ਪਰਮਜੀਤ ਸਿੰਘ ਅਤੇ ਪਿੰਡ ਦੇ ਨੌਜਵਾਨਾਂ ਨੇ ਹਾਜ਼ਰੀ ਲਗਵਾਈ।
ਇਸੇ ਤਰ੍ਹਾਂ ਗੁਰਦੁਆਰਾ ਬਾਬਾ ਬਿਸ਼ਨ ਸਿੰਘ ਕੰਧਾਲਾ ਜੱਟਾਂ 'ਚ ਪ੍ਰਕਾਸ਼ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਬੀਬੀ ਭੁਪਿੰਦਰ ਕੌਰ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬਾਬਾ ਅਵਤਾਰ ਸਿੰਘ ਹੈੱਡ ਗ੍ਰੰਥੀ, ਪ੍ਰਧਾਨ ਗੁਰਵਿੰਦਰ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਜਸਵੀਰ ਸਿੰਘ ਸ਼ੀਰਾ, ਮਨਜੀਤ ਸਿੰਘ ਧਾਲੀਵਾਲ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਜੋਗਿੰਦਰ ਸਿੰਘ ਹੀਰ, ਕੁਲਦੀਪ ਕੀਪਾ, ਪਰਮਜੀਤ ਸਿੰਘ, ਸਤਵਿੰਦਰ ਸਿੰਘ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲਗਵਾਈ। ਇਸੇ ਤਰ੍ਹਾਂ ਪਿੰਡ ਮਸੀਤਪਲ ਕੋਟ 'ਚ ਵੀ ਸੰਗਤਾਂ ਨੇ ਪ੍ਰਕਾਸ਼ ਦਿਹਾੜੇ ਮੌਕੇ ਨਗਰ ਕੀਰਤਨ ਸਜਾਇਆ।