ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ

Sunday, Oct 30, 2022 - 03:39 PM (IST)

ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚਿਆ

ਰੂਪਨਗਰ (ਚੋਵੇਸ਼ ਲਟਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਆਦੇਸ਼ਾਂ ਅਨੁਸਾਰ ਐੱਸ. ਜੀ. ਪੀ. ਸੀ. ਅਧੀਨ ਚੱਲ ਰਹੀਆਂ ਇਲਾਕੇ ਦੀਆਂ ਨਾਮਵਾਰ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਸਾਕਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਪਹਿਲੀ ਸ਼ਤਾਵਦੀ ਨੂੰ ਸਮਰਪਿਤ ਅਥਾਹ ਸ਼ਰਧਾ ਨਾਲ ਪੈਦਲ ਮਾਰਚ ਕੱਢਿਆ ਗਿਆ।

ਇਸ ਦੌਰਾਨ ਸਵੇਰ ਸਮੇਂ ਕਾਲਜ ਗੁਰਦੁਆਰਾ ਸਾਹਿਬ ਵਿੱਚ ਜਪੁਜੀ ਸਾਹਿਬ ਤੇ ਚੌਪਈ ਸਾਹਿਬ ਦੇ ਪਾਠ ਕੀਤੇ ਗਏ ਜਿਸ ਵਿੱਚ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਹਾਜ਼ਰੀਆਂ ਭਰੀਆਂ। ਇਸ ਮੌਕੇ ਸ਼੍ਰੌਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਡੀ ਕੌਮ ਦੇ ਮਹਾਨ ਯੋਧਿਆਂ ਨੇ ਜ਼ਬਰ ਦਾ ਮੁਕਾਬਲਾ ਕਰਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਹਨ ਇਸ ਲਈ ਸਾਨੂੰ ਉਹਨਾਂ ਦੇ ਪਾਏ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ । ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ.ਜਸਵੀਰ ਸਿੰਘ ਨੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੀ ਸ਼ਹਾਦਤ ਨੂੰ ਸਤਿਕਾਰ ਭੇਂਟ ਕਰਨ ਲਈ ਪ੍ਰੇਰਿਆ ਅਤੇ ਪੈਦਲ ਮਾਰਚ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਗਈ ਪੈਦਲ ਯਾਤਰਾ, ਵੱਡੀ ਗਿਣਤੀ 'ਚ ਪੁੱਜੀ ਸੰਗਤ

PunjabKesari

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਭਾਈ ਅਮਰਜੀਤ ਸਿੰਘ ਚਾਵਲਾ ਦੀ ਅਗਵਾਈ ਅਧੀਨ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਪੈਦਲ ਮਾਰਚ ਦਾ ਪ੍ਰਾਰੰਭ ਕੀਤਾ ਗਿਆ ਜੋਕਿ ਪੰਜ ਪਿਆਰਾ ਬਾਗ,ਗੁ. ਸ਼ਹੀਦੀ ਬਾਗ, ਭਗਤ ਰਵਿਦਾਸ ਚੌਂਕ, ਮੇਨ ਮਾਰਕਿਟ ਅਤੇ ਗੁ. ਸੀਸ ਗੰਜ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਿਆ। ਇਥੇ ਹੈੱਡ ਗ੍ਰੰਥੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਭਾਈ ਜੋਗਿੰਦਰ ਸਿੰਘ ਵੱਲੋਂ ਪੈਦਲ ਮਾਰਚ ਦਾ ਸਵਾਗਤ ਕਰਦਿਆਂ ਅਰਦਾਸ ਕੀਤੀ ਗਈ। ਇਹ ਪੈਦਲ ਮਾਰਚ ਖਾਲਸਾਈ ਸ਼ਾਨੋ-ਸ਼ੌਕਤ ਨਾਲ ਭਰਪੂਰ ਸੀ, ਜਿਸ ਵਿੱਚ ਕਾਲਜ ਅਤੇ ਸਕੂਲ ਦੇ ਵਿਦਿਆਰਥੀਆਂ ਨੇ ਕੇਸਰੀ ਨਿਸ਼ਾਨ ਅਤੇ ਝੰਡੇ ਫੜੇ ਹੋਏ ਸਨ ਅਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੁਆਰਾ ਜੋਸ਼ਮਈ ਅਤੇ ਵੈਰਾਗਮਈ ਤਰੀਕੇ ਨਾਲ ਸ਼ਬਦ ਵੀ ਪੜ੍ਹੇ ਗਏ। 

ਇਹ ਵੀ ਪੜ੍ਹੋ: ਪੈਦਲ ਯਾਤਰਾ 'ਚ ਸ਼ਾਮਲ ਨੌਜਵਾਨ ਨਾਲ ਵਾਪਰੀ ਅਣਹੋਣੀ ਨੇ ਘਰ 'ਚ ਪੁਆਏ ਵੈਣ, ਮਿਲੀ ਦਰਦਨਾਕ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News