ਪਿੰਡ ਢਡਿਆਲਾ ਤੋਂ ਸਜਾਇਆ ਗਿਆ ਸੰਤ ਬਾਬਾ ਭਾਗ ਸਿੰਘ ਜੀ ਨੂੰ ਸਮਰਪਿਤ ਨਗਰ ਕੀਰਤਨ
Wednesday, Jan 28, 2026 - 04:41 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਪਿੰਡ ਢਡਿਆਲਾ ਦੇ ਗੁਰਦੁਆਰਾ ਸੰਤ ਬਾਬਾ ਭਾਗ ਸਿੰਘ ਜੀ ਵਿਖੇ ਸੰਤ ਬਾਬਾ ਭਾਗ ਸਿੰਘ ਜੀ (ਬਾਬਾ ਰੋਟੀ ਰਾਮ ਜੀ) ਨੂੰ ਸਮਰਪਿਤ ਕਰਵਾਏ ਜਾ ਰਹੇ ਸਾਲਾਨਾ ਧਾਰਮਿਕ ਸਮਾਗਮ ਦੌਰਾਨ ਅੱਜ ਖਾਲਸਾਈ ਸ਼ਾਨ ਦੇ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਤੋਂ ਪਹਿਲਾ ਅੱਜ ਸਵੇਰੇ ਗੁਰਦੁਆਰਾ ਕਮੇਟੀ, ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਦੀ ਸਮੂਹ ਸੰਗਤ ਵੱਲੋਂ ਕਰਵਾਏ ਜਾ ਰਹੇ ਇਸ ਸਮਾਗਮ ਦੌਰਾਨ 30 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਮੁੱਖ ਸਮਾਗਮ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਅਰੰਭਤਾ ਹੋਈ ।
ਇਹ ਵੀ ਪੜ੍ਹੋ: ਜਲੰਧਰ ਦੇ BSF ਚੌਕ ਨੇੜੇ ਰੂਹ ਕੰਬਾਊ ਹਾਦਸਾ! ਵਿਅਕਤੀ ਦੇ ਉੱਡੇ ਚਿੱਥੜੇ, ਸਿਰ ਉਪਰੋਂ ਲੰਘ ਗਿਆ ਬੱਸ ਦਾ ਟਾਇਰ

ਜਿਸ ਤੋਂ ਬਾਅਦ ਰਾਗੀ ਜੱਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਦੁਪਹਿਰ 12 ਵਜੇ ਦੇ ਕਰੀਬ ਹੈੱਡ ਗ੍ਰੰਥੀ ਭਾਈ ਗੁਰਬਖ਼ਸ਼ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋਇਆ। ਨਗਰ ਕੀਰਤਨ ਦੌਰਾਨ ਰਾਗੀ ਜੱਥੇ ਅਤੇ ਸੰਗਤਾਂ ਗੁਰਬਾਣੀ ਦਾ ਜਾਪੁ ਕਰਦੇ ਜਾ ਰਹੀਆਂ ਸਨ। ਨਗਰ ਕੀਰਤਨ ਦਾ ਬਿਜਲੀ ਘਰ ਚੌਕ, ਜਾਜਾ ਚੌਕ, ਫਲਾਈਓਵਰ ਬਰਿੱਜ, ਸਰਕਾਰੀ ਹਸਪਤਾਲ ਚੌਕ, ਬੱਸ ਅੱਡਾ, ਰੇਲਵੇ ਸਟੇਸ਼ਨ ਚੌਕ, ਖੱਖ ਰੋਡ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਰਾਜ ਕਰੇਗਾ ਖਾਲਸਾ ਗਤਕਾ ਅਖਾੜਾ ਦੇ ਸਿੰਘਾਂ ਨੇ ਸਿੱਖ ਮਾਰਸ਼ਲ ਆਰਟ ਗਤਕਾ ਦਾ ਪ੍ਰਦਰਸ਼ਨ ਕੀਤਾ।
ਇਹ ਵੀ ਪੜ੍ਹੋ: ਗੁਰਪੁਰਬ ਤੋਂ ਪਹਿਲਾਂ ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
