ਗੁਰਦੁਆਰਾ ਬੀਬੀਆਂ ਟਾਂਡਾ ’ਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਮਹਾਨ ਨਗਰ ਕੀਰਤਨ

Thursday, Nov 20, 2025 - 03:40 PM (IST)

ਗੁਰਦੁਆਰਾ ਬੀਬੀਆਂ ਟਾਂਡਾ ’ਚ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਸਜਾਇਆ ਮਹਾਨ ਨਗਰ ਕੀਰਤਨ

ਟਾਂਡਾ ਉੜਮੜ (ਵਰਿੰਦਰ ਪੰਡਿਤ, ਗੁਪਤਾ)-ਗੁਰਦੁਆਰਾ ਬੀਬੀਆਂ ਟਾਂਡਾ ਵਿਖੇ 23 ਨਵੰਬਰ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ 350 ਸਾਲਾ ਸ਼ਹੀਦੀ ਪੁਰਬ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਸ਼ਹੀਦੀ ਪੁਰਬ ਦੇ ਸਬੰਧ ਵਿਚ ਅੱਜ ਸਵੇਰੇ ਖਾਲਸਾਈ ਸ਼ਾਨ ਦੇ ਨਗਰ ਕੀਰਤਨ ਸਜਾਇਆ ਗਿਆ।

PunjabKesari

ਪ੍ਰਧਾਨ ਗੁਰਦੁਆਰਾ ਕਮੇਟੀ ਸੰਤਾ ਸਿੰਘ ਅਤੇ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਤੁੱਲੀ ਦੀ ਦੇਖ-ਰੇਖ ਵਿਚ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ, ਨੌਜਵਾਨ ਸਭਾ, ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੌਜਵਾਨ ਸਭਾ, ਸੰਤ ਬਾਬਾ ਗੁਰਦਿਆਲ ਸਿੰਘ ਅਤੇ ਨਗਰ ਦੀਆਂ ਸਾਰੀਆਂ ਮੰਦਰ ਕਮੇਟੀਆਂ, ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ। 

PunjabKesari

ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਸਜਾਇਆ ਗਿਆ, ਨਗਰ ਕੀਰਤਨ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਸ਼ੁਰੂ ਹੋਇਆ। ਇਸ ਨਗਰ ਕੀਰਤਨ ਦਾ ਵੱਖ-ਵੱਖ ਇਲਾਕਿਆਂ ਵਿਚ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰੰਬਧਕਾਂ ਨੇ ਦੱਸਿਆ ਕਿ 21 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ। 23 ਨਵੰਬਰ ਨੂੰ ਸਵੇਰੇ 10 ਵਜੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੌਰਾਨ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਗਗਨਦੀਪ ਸਿੰਘ ਅਤੇ ਢਾਡੀ ਅਮਰਜੀਤ ਸਿੰਘ ਭਰੋਲੀ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨ ਦੇ ਨਾਲ-ਨਾਲ ਸਿੱਖ ਕੌਮ ਦਾ ਕੁਰਬਾਨੀਆਂ ਭਰਿਆ ਸ਼ਾਨਾਮੱਤਾ ਇਤਿਹਾਸ ਸੁਣਾਉਣਗੇ। ਇਸ ਮੌਕੇ ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਅਤੇ ਮਾਤਾ ਸਾਹਿਬ ਕੌਰ ਗੱਤਕਾ ਅਖਾੜਾ ਮਿਆਣੀ ਦੇ ਮੈਂਬਰਾਂ ਨੇ ਸਿੱਖ ਮਾਰਸ਼ਲ ਆਰਟ ਗੱਤਕਾ ਦਾ ਪ੍ਰਦਰਸ਼ਨ ਕੀਤਾ।

PunjabKesari

ਇਸ ਮੌਕੇ ਸੰਤ ਬਾਬਾ ਗੁਰਦਿਆਲ ਸਿੰਘ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਵਿਧਾਇਕ ਜਸਵੀਰ ਸਿੰਘ ਰਾਜਾ, ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਪ੍ਰਿੰਸੀਪਲ ਸਾਹਿਬ ਸਿੰਘ, ਰਾਜਵਿੰਦਰ ਸਿੰਘ, ਰਵਿੰਦਰ ਸਿੰਘ ਰਵੀ, ਹਰੀ ਕ੍ਰਿਸ਼ਨ ਸੈਣੀ, ਮਨਦੀਪ ਸਿੰਘ ਆਦਿ ਨੇ ਹਾਜ਼ਰੀ ਲੁਆਈ। 

ਇਹ ਵੀ ਪੜ੍ਹੋ: ਸ੍ਰੀ ਅਨੰਦਪੁਰ ਸਾਹਿਬ 'ਚ 29 ਨਵੰਬਰ ਤੱਕ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਹੋਏ ਰਸਤੇ, ਰੂਟ ਪਲਾਨ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News