10ਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
Saturday, Jan 04, 2025 - 11:42 AM (IST)
ਸ਼ਾਹਕੋਟ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਾਹਕੋਟ ਵਿੱਚ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ। ਸੰਗਤਾਂ ਵੱਲੋਂ ਇਸ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਵਿਚ ਸ਼ਾਮਲ ਸੰਗਤਾਂ ਲਈ ਚਾਹ ਪਕੌੜੇ, ਫ਼ਲ, ਦੁੱਧ ਆਦਿ ਦੇ ਲੰਗਰ ਲਗਾਏ ਗਏ।
ਇਸੇ ਤਰ੍ਹਾਂ ਸ਼ਾਹਕੋਟ ਦੇ ਮੇਨ ਬਾਜ਼ਰ ਵਿੱਚ ਨੌਜਵਾਨਾਂ ਵੱਲੋਂ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ। ਨੌਜਵਾਨਾਂ ਨੇ ਵਾਹਿਗੁਰੂ ਨਾਮ ਦਾ ਜਾਪ ਕਰਦਿਆ ਸੰਗਤਾਂ ਨੂੰ ਲੰਗਰ ਦੀ ਸੇਵਾ ਕੀਤੀ। ਇਸ ਮੌਕੇ ਲੰਗਰ ਦੀ ਸੇਵਾ ਕਰਨ ਵਾਲਿਆਂ ਵਿੱਚ ਰਿੰਪਲ ਬੱਤਰਾ, ਸੌਰਵ ਪੁਰੀ, ਸਾਹਿਲ ਪੁਰੀ, ਨੀਤੀਸ਼ ਗੁਪਤਾ, ਅਮਿਤ ਧੀਰ, ਗੁਰਮੀਤ ਸਿੰਘ ਝੀਤਾ, ਹਰਪ੍ਰੀਤ ਸਿੰਘ, ਸਾਹਿਲ ਵਡੈਹਰਾ, ਅਕਸ਼ੈ ਪੁਰੀ ਅਤੇ ਪ੍ਰਿੰਸ ਵਡੈਹਰਾ ਆਦਿ ਸ਼ਾਮਲ ਸਨ।
ਇਹ ਵੀ ਪੜ੍ਹੋ- ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e