ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
Sunday, Jan 05, 2025 - 05:49 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਨੇੜਲੇ ਹਰਸੀ ਪਿੰਡ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖਾਲਸਾਈ ਸ਼ਾਨ ਨੂੰ ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਲਈ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਕੜਾਕੇ ਦੀ ਠੰਡ, ਸੰਘਣੀ ਧੁੰਦ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸੰਗਤ ਨੇ ਨਗਰ ਕੀਰਤਨ ਵਿੱਚ ਹਿੱਸਾ ਲੈ ਕੇ ਪਵਿੱਤਰ ਸ਼ਬਦ ਕੀਰਤਨ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਪੜਾਵਾਂ ਵਿੱਚ ਪਹੁੰਚਣ 'ਤੇ ਸਰਬੱਤ ਸੰਗਤ ਸੇਵਾਦਾਰਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ ਅਤੇ ਸੰਗਤ ਦੀ ਸੇਵਾ ਵਾਸਤੇ ਜਗ੍ਹਾ-ਜਗ੍ਹਾ 'ਤੇ ਚਾਹ ਪਕੌੜੇ ਅਤੇ ਮਿਠਿਆਈਆਂ ਲਗਾ ਕੇ ਸੇਵਾ ਕੀਤੀ ਗਈ। ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸਮਾਪਤ ਹੋਇਆ।
ਇਹ ਵੀ ਪੜ੍ਹੋ- ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਪੁਲ ਪੁਖਤਾ ਤੋਂ ਸਜਾਇਆ ਗਿਆ ਨਗਰ ਕੀਰਤਨ
ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ, ਸਕੱਤਰ ਗੁਰਮਿੰਦਰ ਸਿੰਘ ,ਅਮਰਜੀਤ ਸਿੰਘ ,ਗੁਰਜੀਤ ਸਿੰਘ, ਪ੍ਰਦੀਪ ਪਾਲ ਸਿੰਘ, ਰਵਿੰਦਰਜੀਤ ਸਿੰਘ, ਸਰਨਜੀਤ ਸਿੰਘ, ਸੁਖਪ੍ਰੀਤ ਸਿੰਘ, ਕਮਲਜੀਤ ਕੌਰ, ਜਸਵੀਰ ਕੌਰ, ਨਰਿੰਦਰ ਕੌਰ, ਪਰਮਜੀਤ ਕੌਰ, ਮਾਸਟਰ ਗੁਰਦੀਪ ਸਿੰਘ ਦੀਪਾ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸੇ ਤਰ੍ਹਾਂ ਹੀ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਖੱਖ ਤੋਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਇਆ ਗਿਆ। ਵਿਸ਼ਾਲ ਨਗਰ ਕੀਰਤਨ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਮਨਮੁਖ ਪਾਲਕੀ ਵਿੱਚ ਬੜੇ ਹੀ ਸਤਿਕਾਰ ਨਾਲ ਸੁਸ਼ੋਭਿਤ ਕੀਤੇ ਗਏ ਸਨ।
ਇਸ ਮੌਕੇ ਸਰਬੱਤ ਸੰਗਤ ਵੱਲੋਂ ਸ਼ਬਦ ਕੀਰਤਨ ਤੇ ਸਤ ਨੂੰ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਹਾਜ਼ਰੀ ਲਗਵਾਈ ਜਾ ਰਹੇ ਸੀ। ਵਿਸ਼ਾਲ ਨਗਰ ਕੀਰਤਨ ਪਿੰਡ ਖੱਖ ਤੇ ਘੁੱਲ ਦੀ ਪ੍ਰਕਰਮਾ ਕਰਨ ਗੁਰੂ ਘਰ ਪਹੁੰਚ ਕੇ ਸੰਪੰਨ ਹੋਇਆ। ਇਸ ਤੋਂ ਇਲਾਵਾ ਬੇਟ ਖੇਤਰ ਅਧੀਨ ਪਿੰਡ ਦੇ ਪਿੰਡ ਮਿਆਣੀ, ਤਲਵੰਡੀ ਸੱਲਾਂ, ਸਾਹਿਬਾਜਪੁਰ, ਗਿੱਲ, ਕੋਟਲੀ ਅਤੇ ਹੋਰਨਾਂ ਪਿੰਡਾਂ ਵਿੱਚ ਵੀ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਏ ਗਏ।
ਇਹ ਵੀ ਪੜ੍ਹੋ- ਬੱਚੇ ਨੂੰ ਅਧਿਆਪਕਾ ਵੱਲੋਂ ਥੱਪੜ ਮਾਰਨ ਦੇ ਮਾਮਲੇ 'ਚ ਸਿੱਖਿਆ ਮੰਤਰੀ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e