ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਜਾਏ ਗਏ ਨਗਰ ਕੀਰਤਨ
Sunday, Jan 04, 2026 - 04:46 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਟਾਂਡਾ ਦੇ ਵੱਖ-ਵੱਖ ਪਿੰਡਾਂ ਵਿੱਚ ਮਹਾਨ ਨਗਰ ਕੀਰਤਨ ਸਜਾਏ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਟਾਂਡਾ ਦੇ ਪਿੰਡ ਖੱਖ, ਖੁੱਡਾ ਰਾਜਪੁਰ ਤੇ ਗਹੋਤ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ।

ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦੇ ਹੋਏ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਿਮਾ ਦਾ ਗੁਣਗਣ ਕਰਦੇ ਹੋਏ ਆਪਣੀ ਹਾਜ਼ਰੀ ਲਗਵਾਈ। ਆਯੋਜਿਤ ਕੀਤੇ ਗਏ ਨਗਰ ਕੀਰਤਨ ਦਾ ਸਮੂਹ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਸਤਿਕਾਰ ਕੀਤਾ ਗਿਆ। ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਨਗਰਾਂ ਵਿੱਚ ਜਿੱਥੇ ਗੁਰੂ ਘਰਾਂ ਨੂੰ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਸੀ ਉੱਥੇ ਹੀ ਸ਼ਾਮ ਦੇ ਸਮੇਂ ਆਤਿਸ਼ਬਾਜ਼ੀ ਅਤੇ ਦੀਪ ਮਾਲਾ ਵੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਹੋ ਗਿਆ ਵੱਡਾ ਬਦਲਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
