ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਕੌਰ ਜੀ ਤੇ ਸ਼ਹੀਦ ਸਿੰਘਣੀਆਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Monday, Dec 25, 2023 - 12:14 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰੀ ਕੌਰ ਜੀ ਅਤੇ ਸ਼ਹੀਦ-ਸਿੰਘਣੀਆਂ ਨੂੰ ਵਿਸ਼ਾਲ ਅਤੇ ਅਲੌਕਿਕ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਬਾਬਕ ਤੋਂ ਸ਼ਰਧਾ ਸਤਿਕਾਰ ਅਤੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਕੀਤੀ ਗਈ।
ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਹੋਏ ਮਹਾਨ ਨਗਰ ਕੀਰਤਨ ਵਿੱਚ ਕੜਾਕੇ ਦੀ ਠੰਡ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਪਵਿੱਤਰ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਗਏ ।
ਇਸ ਮੌਕੇ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਸ਼ਬਦ ਗੁਰਬਾਣੀ ਦੇ ਪਵਿੱਤਰ ਜਾਪ ਕਰਦਿਆਂ ਸਾਹਿਬਜ਼ਾਦਿਆਂ, ਮਾਤਾ ਗੁਜਰੀ ਕੌਰ ਜੀ ਅਤੇ ਸ਼ਹੀਦ ਸਿੰਘ ਸਿੰਘਣੀਆਂ ਨੂੰ ਯਾਦ ਕੀਤਾ ਜਾ ਰਿਹਾ ਸੀ। ਵਿਸ਼ਾਲ ਨਗਰ ਕੀਰਤਨ ਪਿੰਡ ਬਾਬਕ ਤੋਂ ਆਰੰਭ ਹੋ ਕੇ ਕੰਧਾਲਾ ਜੱਟਾ ਅੱਡਾ ਸਰਾਂ, ਨੈਣੋਵਾਲ ਵੈਦ ਰਾਮਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਬਾਬਕ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਸੰਤ ਮੱਖਣ ਸਿੰਘ ਦਰੀਆ, ਜਥੇ. ਅਵਤਾਰ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਧਰਮ ਸਿੰਘ, ਜੈ ਸਿੰਘ ਫੌਜੀ, ਸੁਰਜੀਤ ਸਿੰਘ, ਜਸਵੀਰ ਸਿੰਘ, ਮਹਿੰਦਰ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਪਾਵਰਕਾਮ ’ਚ ਨਵੀਂ ਪਾਲਿਸੀ ਲਾਗੂ, ਇਨ੍ਹਾਂ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਵਿੱਤੀ ਲਾਭ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।