555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਟਾਂਡਾ ਵਿਖੇ ਸਜਾਇਆ ਗਿਆ ਨਗਰ ਕੀਰਤਨ

Wednesday, Nov 13, 2024 - 06:53 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਤੋਂ ਅਰਦਾਸ ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੋਰਾਵਰ ਸਿੰਘ ਸਭਾ ਅਤੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ  ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਜੀ ਅਰਦਾਸ ਨਾਲ ਹੋਈ। ਮਹਾਨ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਹੋਈ ਸੁੰਦਰ ਪਾਲਕੀ ਵਿੱਚ ਪਾ ਕੇ ਬੜੇ ਹੀ ਸਤਿਕਾਰ ਸਹਿਤ ਸੁਸ਼ੋਭਿਤ ਕੀਤੇ ਹੋਏ ਸਨ। 

PunjabKesari

ਇਹ ਵੀ ਪੜ੍ਹੋ-ਕੁੱਲ੍ਹੜ ਪਿੱਜ਼ਾ ਕੱਪਲ ਨੂੰ ਮਿਲੀ ਸਕਿਓਰਿਟੀ, ਤਾਇਨਾਤ ਹੋਏ ਗੰਨਮੈਨ

ਨਗਰ ਕੀਰਤਨ ਦੌਰਾਨ ਗੁਰੂ ਦੀਆਂ ਸੰਗਤਾਂ ਅਤੇ ਰਾਗੀ ਢਾਡੀ ਸਿੰਘਾਂ ਵੱਲੋਂ ਪਵਿੱਤਰ ਸ਼ਬਦ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਨਗਰ ਕੀਰਤਨ ਵਿੱਚ ਆਪਣੀ ਹਾਜ਼ਰੀ ਲਗਵਾਉਂਦੇ ਨਾਲ-ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣਗਾਣ ਕੀਤਾ ਜਾ ਰਿਹਾ ਸੀ। ਅਲੌਕਿਕ ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਟਾਂਡਾ ਪੁਲੀ, ਤਹਿਸੀਲ ਰੋਡ ਸ਼ਿਮਲਾ ਪਹਾੜੀ ਰੋਡ, ਦਾਰਾਪੁਰ ਟਾਂਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਵਿੱਚ ਰਾਜ ਕਰੇਗਾ ਖਾਲਸਾ ਗਤਕਾ ਅਕਾਰਾ ਟਾਂਡਾ ਦੇ ਨਿਹੰਗ ਸਿੰਘਾਂ ਵੱਲੋਂ ਸਿੱਖ ਮਾਰਸ਼ਲ ਆਰਟ ਗਤਕੇ ਦੇ ਜੰਗਜੂ  ਕਰਤੱਬਾਂ ਦਾ ਪ੍ਰਦਰਸ਼ਨ ਕਰਦੇ ਹੋਏ ਹਾਜ਼ਰੀ ਲਗਵਾਈ ਜਾ ਰਹੀ ਸੀ।  

PunjabKesari

ਇਹ ਵੀ ਪੜ੍ਹੋ-ਪੰਜਾਬ 'ਚ ਨਿਗਮ ਚੋਣਾਂ ਲਈ ਚੋਣ ਪ੍ਰਕਿਰਿਆ ਸ਼ੁਰੂ, ਜਾਣੋ ਕਦੋਂ ਪੈਣਗੀਆਂ ਵੋਟਾਂ

ਮਹਾਨ ਨਗਰ ਕੀਰਤਨ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਚੌਧਰੀ ਬਲਵੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆ, ਜਿਲਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ, ਯੂਥ ਆਗੂ ਸਰਬਜੀਤ ਸਿੰਘ ਮੋਮੀ, ਜਥੇਦਾਰ ਮਨਜੀਤ ਸਿੰਘ ਖਾਲਸਾ, ਨੇ ਸਮੂਹ ਸੰਗਤਾਂ ਨੂੰ ਮੁਬਾਰਕਬਾਦ ਦਿੱਤੀ ਤੇ ਗੁਰੂ ਸਾਹਿਬਾਨਾਂ ਵੱਲੋਂ ਦਰਸਾਏ ਗਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ।

PunjabKesari

ਇਸ ਮੌਕੇ ਮੁੱਖ  ਸੇਵਾਦਾਰ ਭਾਈ ਗੁਰਦੀਪ ਸਿੰਘ, ਵਾਈਸ ਪ੍ਰਧਾਨ ਸ਼ਰਧਾ ਸਿੰਘ, ਵਾਈਸ ਪ੍ਰਧਾਨ ਹਰਵਿੰਦਰ ਸਿੰਘ, ਸੈਕਟਰੀ ਭਾਈ ਸੁਰਜੀਤ ਸਿੰਘ, ਭਾਈ ਮਨਜੀਤ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਮਾਸਟਰ ਜਸਵੀਰ ਸਿੰਘ ,ਸ਼ਰਧਾ ਸਿੰਘ, ਹਰਵਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਕੁਲਦੀਪ ਸਿੰਘ, ਕਰਨਜੀਤ ਸਿੰਘ, ਜਸਪ੍ਰੀਤ ਸਿੰਘ ਤੋਂ ਇਲਾਵਾ  ਅਰਸ਼ਦੀਪ ਸਿੰਘ, ਸੁਖਰਾਜ ਸਿੰਘ, ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਵੀਰ ਸਿੰਘ, ਹਰਦੀਪ ਸਿੰਘ, ਵਰਿੰਦਰ ਸਿੰਘ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਗਵਾਈ।

PunjabKesari
 

ਇਹ ਵੀ ਪੜ੍ਹੋ- ਖ਼ੂਬ ਵਾਇਰਲ ਹੋ ਰਹੀਆਂ ਨੇ ਜਲੰਧਰ ਦੀਆਂ ਇਹ ਤਸਵੀਰਾਂ, ਕਲਿੱਕ ਕਰਦੇ ਹੀ ਛੁੱਟਣ ਲੱਗੇ ਲੋਕਾਂ ਦੇ ਪਸੀਨੇ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


shivani attri

Content Editor

Related News