ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਸ਼ਹੀਦਾਂ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ
Sunday, Dec 17, 2023 - 02:08 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖ਼ੁਰਦ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਵਿੱਚ ਸਭ ਤੋਂ ਪਹਿਲਾਂ 15 ਦਸੰਬਰ ਤੋਂ ਪ੍ਰਕਾਸ਼ ਕੀਤੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਦੇ ਉਪਰੰਤ ਸਜਾਏ ਦੇ ਗੁਰਮਤਿ ਸਮਾਗਮ ਵਿੱਚ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਜੇ ਸੇਵਾਦਾਰ ਬਾਬਾ ਕੁਲਦੀਪ ਸਿੰਘ ਜੀ, ਭਾਈ ਮਲਕੀਤ ਸਿੰਘ ਦੇ ਰਾਗੀ ਜਥੇ ਨੇ ਸਮੂਹ ਸੰਗਤ ਨੂੰ ਗੁਰਮਤਿ ਵਿਚਾਰਾਂ ਅਤੇ ਗੁਰਬਾਣੀ ਕੀਰਤਨ ਦੁਆਰਾ ਨਿਹਾਲ ਕਰਦਿਆਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਅਤੇ ਲਾਸਾਨੀ ਸ਼ਹਾਦਤ ਤੋਂ ਸੰਗਤ ਨੂੰ ਜਾਣੂੰ ਕਰਵਾਇਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ।
ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਵੱਲੋਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਆਪਣੀ ਹਾਜ਼ਰੀ ਲਗਵਾਈ ਜਾ ਰਹੀ ਸੀ। ਵਿਸ਼ਾਲ ਨਗਰ ਕੀਰਤਨ ਦਾ ਪਿੰਡ ਦੇ ਵੱਖ ਵੱਖ ਪੜਾਵਾਂ ਵਿੱਚ ਪਹੁੰਚਣ ਅਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਸ਼ਹੀਦ ਭਾਈ ਮਤੀ ਦਾਸ ਜੀ, ਸ਼ਹੀਦ ਭਾਈ ਸਤੀ ਦਾਸ ਜੀ, ਸ਼ਹੀਦ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੰਧਾਲਾ ਜੱਟਾਂ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ, ਸਤਿਕਾਰ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਇਸ ਮੌਕੇ ਕਮੇਟੀ ਪ੍ਰਧਾਨ ਜਗੀਰ ਸਿੰਘ ,ਭਾਈ ਗੁਰਮੁੱਖ ਸਿੰਘ, ਸਰਪੰਚ ਜੋਗਿੰਦਰ ਸਿੰਘ ਹੀਰ, ਤੇਜਪਾਲ ਸਿੰਘ , ਮਹਿੰਦਰ ਸਿੰਘ ,ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ ,ਸਿਮਰਨਜੀਤ ਸਿੰਘ ਆਦਿ ਸਮੇਤ ਇਲਾਕੇ ਦੀਆਂ ਹਜ਼ਾਰਾਂ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ : ਟ੍ਰੈਵਲ ਏਜੰਟ ਦੀ ਗੱਡੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ 5 ਦੀ ਜਗ੍ਹਾ ਮੰਗੀ ਢਾਈ ਕਰੋੜ ਦੀ ਫਿਰੌਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।