ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ''ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Thursday, Aug 06, 2026 - 12:46 PM (IST)

ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ''ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਟਾਂਡਾ (ਵਰਿੰਦਰ ਪੰਡਿਤ,ਪਰਮਜੀਤ ਮੋਮੀ)-ਅੱਠਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੌਜਵਾਨ ਸਭਾ ਟਾਂਡਾ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤ ਦੇ ਸਹਿਯੋਗ ਨਾਲ ਅੱਜ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਸ਼ੁਰੂਆਤ ਸਵੇਰੇ 5 ਵਜੇ ਗੁਰਦੁਆਰਾ ਬੀਬੀਆਂ ਟਾਂਡਾ ਵਿਖੇ ਅਰਦਾਸ ਬੇਨਤੀ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਖਾਲਸਾਈ ਸ਼ਾਨੋ ਸ਼ੌਕਤ ਨਾਲ ਕੀਤੀ ਗਈ।

PunjabKesari

ਨਗਰ ਕੀਰਤਨ ਟਾਂਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਕਲੌਟੀ ਨਗਰ, ਗੁਰਦੁਆਰਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ, ਗੁਰੂ ਰਵਿਦਾਸ ਧਰਮਸ਼ਾਲਾ ਟਾਂਡਾ ਅਤੇ ਗੁਰਦੁਆਰਾ ਰਾਮਗੜ੍ਹੀਆ ਟਾਂਡਾ ਵਿਖੇ ਪਹੁੰਚਿਆ, ਜਿੱਥੇ ਪੜਾਅ ਲਗਾਇਆ ਗਿਆ। ਸਮੂਹ ਰਸਤੇ ਦੌਰਾਨ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ ਅਤੇ ਥਾਂ-ਥਾਂ ’ਤੇ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਅਸ਼ਵਨੀ ਸ਼ਰਮਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ

PunjabKesari

ਨਗਰ ਕੀਰਤਨ ਦੌਰਾਨ ਸੰਗਤਾਂ ਗੁਰਬਾਣੀ ਕੀਰਤਨ ਅਤੇ ਸਿਮਰਨ ਦਾ ਜਾਪ ਕਰਦੀਆਂ ਹੋਈਆਂ ਗੁਰੂ ਜਸ ਦਾ ਗਾਇਨ ਕਰ ਰਹੀਆਂ ਸਨ, ਜਿਸ ਨਾਲ ਸਮੁੱਚਾ ਮਾਹੌਲ ਗੁਰਮਈ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਸਮਾਪਤੀ ਮੌਕੇ ਸਮੂਹ ਸੰਗਤ ਵੱਲੋਂ ਸਰਬੱਤ ਦੇ ਭਲੇ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਨੌਜਵਾਨ ਸਭਾ ਟਾਂਡਾ ਦੇ ਮੁੱਖ ਪ੍ਰਬੰਧਕ ਰਮਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀ ਲੜੀ ਤਹਿਤ 7 ਅਗਸਤ, ਦਿਨ ਸ਼ੁੱਕਰਵਾਰ ਨੂੰ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ, ਅਤੇ ਫ੍ਰੀ ਮੈਡੀਕਲ ਕੈਂਪ ਡਾ. ਕੇਵਲ ਸਿੰਘ, ਵੇਵਸ ਹਸਪਤਾਲ ਟਾਂਡਾ, ਡਾ. ਮੀਨਾਕਸ਼ੀ ਸੈਣੀ ਅਤੇ ਡਾ. ਸਮਿੰਦਰ ਕੌਰ ਦੇ ਸਹਿਯੋਗ ਨਾਲ ਲਗਾਇਆ ਜਾਵੇਗਾ। ਜਦਕਿ 9 ਅਗਸਤ, ਦਿਨ ਐਤਵਾਰ ਨੂੰ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਢਾਡੀ ਜਥਾ ਸੁਖਵਿੰਦਰ ਸਿੰਘ ਮੰਢਾਲੀ, ਕੀਰਤਨੀ ਜਥਾ ਭਾਈ ਭੁਪਿੰਦਰ ਸਿੰਘ ਸੋਹਲਪੁਰ ਅਤੇ ਭਾਈ ਬਲਵਿੰਦਰ ਸਿੰਘ ਜੀ ਟਾਂਡਾ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਣਗੇ।

PunjabKesari

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੌਕੇ ਗੁਰਬਾਣੀ ਕੰਠ, ਗੁਰਬਾਣੀ ਕੀਰਤਨ, ਧਾਰਮਿਕ ਪ੍ਰੀਖਿਆ, ਦਸਤਾਰ ਅਤੇ ਦੁਮਾਲਾ ਸਜਾਉਣ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਨਕਦ ਇਨਾਮ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਸਮੂਹ ਸੰਗਤ ਨੂੰ ਇਨ੍ਹਾਂ ਧਾਰਮਿਕ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਪਾਲ ਸਿੰਘ ਸੈਣੀ, ਤਰਸੇਮ ਸਿੰਘ ਸੈਣੀ, ਸੰਤਾ ਸਿੰਘ, ਮਨਜੀਤ ਸਿੰਘ ਖ਼ਾਲਸਾ, ਹਰਭਜਨ ਸਿੰਘ ਸੈਣੀ, ਭੁਪਿੰਦਰ ਸਿੰਘ ਤੁਲੀ, ਹਰਮਨਜੀਤ ਸਿੰਘ, ਸੁਖਮੀਤ ਸਿੰਘ , ਰਵਿੰਦਰ ਸਿੰਘ, ਸੁਖਜਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਵਿੰਦਰ ਸਿੰਘ, ਸੰਦੀਪ ਸਿੰਘ, ਅਮਨਪ੍ਰੀਤ ਸਿੰਘ ਸੰਧੂ, ਜਸਪ੍ਰੀਤ ਸਿੰਘ, ਅਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਿਰ ਸਨ।

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਹੋ ਜਾਣੀ ਸੀ ਟਾਰਗੇਟ ਕਿਲਿੰਗ! ਵੱਡੇ ਹਥਿਆਰਾਂ ਦੀ ਖੇਪ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News