9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ
Sunday, Dec 17, 2023 - 01:45 PM (IST)
ਰੋਪੜ (ਚੋਵੇਸ਼ ਲਟਾਵਾ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਿਬਾਣਗੜ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਨਗਰ ਕੀਰਤਨ ਨੂੰ ਰਵਾਨਾ ਕੀਤਾ। ਨਗਰ ਕੀਰਤਨ ਦੀ ਆਰੰਭਤਾ ਸਮੇਂ ਪੰਜ ਪਿਆਰੇ ਅਤੇ ਪੰਜ ਨਿਸਾਨਸੀ ਸਿੰਘਾਂ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ ਗਈ।
ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਸੁਆਗਤ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਗਤਕਾ ਅਤੇ ਬੈਂਡ ਪਾਰਟੀਆਂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ।
ਇਸ ਦੌਰਾਨ ਪੁੱਜੇ ਸਿੰਘ ਸਾਹਿਬ ਅਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਸੰਸਾਰ ਅੰਦਰ ਵਿਲੱਖਣ ਇਤਿਹਾਸ ਦੀ ਸਿਰਜਣਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦੂਜਿਆਂ ਲਈ ਆਪਾ ਵਾਰਨ ਦੇ ਬਖ਼ਸ਼ਿਸ ਕੀਤੇ ਸਿਧਾਂਤ ਨੇ ਮਨੁੱਖਤਾ ਨੂੰ ਧਰਮ ਦੀ ਅਜ਼ਾਦੀ ਦਾ ਰਾਹ ਵਿਖਾਇਆ।
ਇਹ ਵੀ ਪੜ੍ਹੋ : ਟ੍ਰੈਵਲ ਏਜੰਟ ਦੀ ਗੱਡੀ 'ਤੇ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਨਵਾਂ ਖ਼ੁਲਾਸਾ, ਹੁਣ 5 ਦੀ ਜਗ੍ਹਾ ਮੰਗੀ ਢਾਈ ਕਰੋੜ ਦੀ ਫਿਰੌਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।