ਟਾਂਡਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

Thursday, Jan 02, 2025 - 06:03 PM (IST)

ਟਾਂਡਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ

ਟਾਂਡਾ ਉੜਮੁੜ (ਮੋਮੀ, ਵਰਿੰਦਰ ਪੰਡਿਤ)- ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੀਬੀਆਂ ਟਾਂਡਾ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖਾਲਸਾਈ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਜੀ ਅਰਦਾਸ ਕੀਤੀ ਗਈ।

ਖ਼ਰਾਬ ਮੌਸਮ ਅਤੇ ਕੜਾਕੇ ਦੀ ਠੰਡ ਹੋਣ ਦੇ ਬਾਵਜੂਦ ਵੱਡੀ ਗਿਣਤੀ ਵਿੱਚ ਸੰਗਤ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕੀਤੀ, ਜਿਸ ਦੌਰਾਨ ਸੰਗਤ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਅਤੇ ਸ਼ਬਦ ਕੀਰਤਨ ਕਰਦੇ ਹੋਏ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਿਮਾ ਦਾ ਗੁਣਗਾਣ ਕੀਤਾ। ਨਗਰ ਕੀਰਤਨ ਦਾ ਸ਼ਹਿਰ ਦੇ ਵੱਖ-ਵੱਖ ਚੌਂਕਾਂ ਵਿੱਚ ਪਹੁੰਚਣ ਤੇ ਸਰਬੱਤ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ ਸੰਗਤ ਦੀ ਸੇਵਾ ਵਾਸਤੇ ਜਗ੍ਹਾ ਜਗ੍ਹਾ ਤੇ ਗੁਰੂ ਕੇ ਲੰਗਰ ਚਾਹ ਪਕੌੜਿਆਂ ਦੇ ਲੰਗਰ ਤੇ ਮਿਠਿਆਈ ਦੇ ਲੰਗਰ ਲਗਾ ਕੇ ਸੰਗਤ ਦੀ ਸੇਵਾ ਕੀਤੀ ਗਈ। ਮਹਾਨ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਸਮੁੱਚੇ ਸ਼ਹਿਰ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ।

PunjabKesari

ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲੀਆਂ ਬੀਬੀਆਂ ਲਈ ਬੁਰੀ ਖ਼ਬਰ, ਤਿੰਨ ਦਿਨ ਹੋਵੇਗਾ ਚੱਕਾ ਜਾਮ

ਇਸ ਮੌਕੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਚੇਅਰਮੈਨ ਹਰਮੀਤ ਸਿੰਘ ਔਲਖ, ਕਮਲਜੀਤ ਸਿੰਘ ਤੁਲੀ, ਨੰਬਰਦਾਰ ਜਗਜੀਵਨ ਜੱਗੀ, ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਭਾਜਪਾ ਆਗੂ ਜਵਾਹਰ ਖੁਰਾਣਾ ,ਯੂਥ ਆਗੂ ਸਰਬਜੀਤ ਸਿੰਘ ਮੋਮੀ,ਪ੍ਰਧਾਨ ਨਿਰਮਲ ਸਿੰਘ ਤੁੱਲੀ, ਲਖਵੀਰ ਸਿੰਘ ਖਾਲਸਾ , ਜਗਜੀਵਨ ਜੱਗੀ, ਰਣਜੀਤ ਸਿੰਘ ਤੁੱਲੀ, ਬਲਬੀਰ ਸਿੰਘ ਸੈਣੀ, ਗੁਰਮੀਤ ਸਿੰਘ, ਪਰਮਜੀਤ ਸਿੰਘ, ਕੈਪਟਨ ਦਲਬੀਰ ਸਿੰਘ, ਪਰਮਿੰਦਰ ਸਿੰਘ, ਦਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ- ਨਵੇਂ ਸਾਲ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤੀ ਦਾ ਵਿਛੋੜਾ ਨਾ ਸਹਾਰ ਸਕੀ ਪਤਨੀ, 24 ਘੰਟਿਆਂ 'ਚ ਤੋੜਿਆ ਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News