ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਹਲ 'ਚ ਸਜਾਇਆ ਗਿਆ ਨਗਰ ਕੀਰਤਨ

Saturday, Feb 07, 2026 - 07:30 PM (IST)

ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਹਲ 'ਚ ਸਜਾਇਆ ਗਿਆ ਨਗਰ ਕੀਰਤਨ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਜੌਹਲ ਵਿਖੇ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਤੇ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਜੀ ਤੋਂ ਪ੍ਰਬੰਧਕ ਕਮੇਟੀ ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਮਹਾਨ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। 

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਬੜੇ ਹੀ ਮਨਮੋਹਕ ਤਰੀਕੇ ਨਾਲ ਸਜਾਈ ਗਈ ਸੁੰਦਰ ਪਾਲਕੀ ਵਿੱਚ ਬੜੇ ਸਤਿਕਾਰ ਸਹਿਤ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਵਿੱਚ ਭਾਈ ਬਲਵੀਰ ਸਿੰਘ ਹੈਪੀ ਜੌਹਲ ਅਤੇ ਹੋਰਨਾਂ ਜਥਿਆਂ ਵੱਲੋਂ ਸੰਗਤਾਂ ਸਮੇਤ ਸ਼ਬਦ ਕੀਰਤਨ ਕਰਦੇ ਹੋਏ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਿਮਾ ਦਾ ਗੁਣ ਗਾਣ ਕੀਤਾ ਜਾ ਰਿਹਾ। 

PunjabKesari

ਇਹ ਵੀ ਪੜ੍ਹੋ: ਲੱਕੀ ਓਬਰਾਏ ਦੇ ਕਤਲ 'ਤੇ ਬੋਲੇ ਸ਼ੀਤਲ ਅੰਗੁਰਾਲ, ਕਾਨੂੰਨ ਵਿਵਸਥਾ ਫੇਲ੍ਹ, CM ਮਾਨ ਦੇਣ ਅਸਤੀਫ਼ਾ

PunjabKesari

ਮਹਾਨ ਨਗਰ ਕੀਰਤਨ ਦਾ ਪਿੰਡ ਦੇ ਵੱਖ-ਵੱਖ ਫੜਾਵਾਂ ਅਤੇ ਚੌਂਕਾਂ ਵਿੱਚ ਪਹੁੰਚਣ ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਡੇਰਾ ਬਾਬਾ ਭਗਤ ਰਾਮ ਜੀ ਨੰਗਲ ਖੁੰਗਾ ਦੇ ਮੌਜੂਦਾ ਗੱਦੀ ਨਸ਼ੀਨ ਸੰਤ ਨਰੇਸ਼ ਗਿਰ ਜੀ, ਪ੍ਰਧਾਨ ਜਰਨੈਲ ਸਿੰਘ, ਸਰਪੰਚ ਪਰਮਜੀਤ ਬਿੱਟੂ ਜੌਹਲ ਇਸ ਨੂੰ ਸੰਗਤ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵਤੇ ਮੁਬਾਰਕਬਾਦ ਦਿੰਦੇ ਹੋਏ ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣ ਲਈ ਪ੍ਰੇਰਿਤ ਕੀਤਾ।। ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਦੇਰ ਸ਼ਾਮ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ, ਜਿੱਥੇ ਸੇਵਾਦਾਰਾਂ ਵੱਲੋਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਗਈ।

ਇਹ ਵੀ ਪੜ੍ਹੋ: 'ਆਪ' ਆਗੂ ਲੱਕੀ ਓਬਰਾਏ ਦਾ ਅੰਤਿਮ ਸੰਸਕਾਰ! ਪੁੱਤ ਨੇ ਦਿੱਤੀ ਚਿਖ਼ਾ ਨੂੰ ਅਗਨੀ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News