ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਸਬੰਧੀ ਸਜਾਇਆ ਗਿਆ ਨਗਰ ਕੀਰਤਨ

02/03/2023 6:08:53 PM

ਟਾਂਡਾ ਉੜਮੁੜ (ਪਰਮਜੀਤ ਮੋਮੀ)- ਸਤਿਗੁਰੂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਦਸ਼ਮੇਸ਼ ਨਗਰ ਟਾਂਡਾ ਤੋਂ ਸ਼ਰਧਾ ਸਤਿਕਾਰ ਅਤੇ ਭਾਵਨਾ ਨਾਲ ਸਜਾਇਆ ਗਿਆ। ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਸ੍ਰੀ ਗੁਰੂ ਰਵਿਦਾਸ ਸਭਾਵਾਂ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿਚ ਦਸ਼ਮੇਸ਼ ਨਗਰ ,ਗੜੀ ਮਹੱਲਾ, ਟਾਂਡਾ, ਦਾਰਾਪੁਰ ਟਾਂਡਾ,ਮੂਨਕ ਖ਼ੁਰਦ,ਮੂਨਕ ਕਲਾਂ ਜਾਜਾ, ਨੰਗਲ ਖੁੰਗਾ, ਬੋਲੇਵਾਲ,ਕੁਰਾਲਾ, ਸਹਿਬਾਜਪੁਰ, ਮਸੀਤੀ, ਜੌਹਲ, ਜਹੂਰਾ ਆਦਿ ਪਿੰਡਾਂ ਤੋਂ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। 

PunjabKesari

ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿਤਰ ਸਰੂਪ ਫੁੱਲਾਂ ਨਾਲ ਨਾਲ ਸ਼ਿੰਗਾਰੀ ਹੋਈ ਪਾਲਕੀ ਵਿੱਚ ਬੜੇ ਹੀ ਸੁੰਦਰ ਤਰੀਕੇ ਨਾਲ ਸੁਸ਼ੋਭਿਤ ਕੀਤੇ ਗਏ ਸਨ। ਨਗਰ ਕੀਰਤਨ ਵਿਚ ਰਾਗੀ ਸਿੰਘਾਂ ਅਤੇ ਸੰਗਤਾਂ ਵੱਲੋਂ ਸਤਨਾਮ ਵਾਹਿਗੁਰੂ ਦਾ ਜਾਪ ਕਰਦੇ ਹੋਏ ਸਤਿਗੁਰੂ ਰਵਿਦਾਸ ਜੀ ਦੀ ਮਹਿਮਾ ਗੁਣਗਾਣ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਦੀ ਸੇਵਾ ਵਾਸਤੇ ਫਲ-ਫਰੂਟ, ਮਿਠਾਈਆਂ ਅਤੇ ਹੋਰ ਕਈ ਤਰ੍ਹਾਂ ਦੇ ਲੰਗਰ ਲਗਾਏ ਗਏ ਸਨ। ਮਹਾਨ ਨਗਰ ਵੱਖ-ਵੱਖ ਪੜਪੜਾਵਾਂ ਵਿਚ ਪਹੁੰਚਿਆ, ਜਿੱਥੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ। ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਰਵਿਦਾਸ ਭਵਨ ਦਸ਼ਮੇਸ਼ ਨਗਰ ਟਾਂਡਾ ਤੋਂ ਆਰੰਭ ਹੋ ਕੇ ਟਾਂਡਾ ਪੁਲੀ, ਤਹਿਸੀਲ ਰੋਡ , ਸਰਕਾਰੀ ਹਸਪਤਾਲ ਚੌਂਕ, ਸ਼ਿਮਲਾ ਪਹਾੜੀ , ਗੜੀ ਮੁਹੱਲਾ ਉੜਮੁੜ, ਫ਼ੌਜੀ ਕਾਲੋਨੀ, ਦਾਰਾਪੁਰ ਟਾਂਡਾ, ਬਾਬਾ ਬੂਟਾ ਭਗਤ ਮਾਰਕਿਟ , ਬੱਸਣ ਮਾਰਕੀਟ ਤੋਂ ਹੁੰਦਾ ਹੋਇਆ ਦਸ਼ਮੇਸ਼ ਨਗਰ ਪਹੁੰਚ ਕੇ ਸੰਪੰਨ ਹੋਇਆ। 

ਇਹ ਵੀ ਪੜ੍ਹੋ : ਵੱਡੀ ਖ਼ਬਰ: ਕਾਂਗਰਸ ਨੇ ਸੰਸਦ ਮੈਂਬਰ ਪਰਨੀਤ ਕੌਰ ਨੂੰ ਪਾਰਟੀ 'ਚੋਂ ਕੀਤਾ ਮੁਅੱਤਲ

ਇਸ ਮੌਕੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਮੰਤਰੀ ਚੌਧਰੀ ਬਲਬੀਰ ਸਿੰਘ ਮਿਆਣੀ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਕਮਿਸ਼ਨਰ ਲਖਵਿੰਦਰ ਸਿੰਘ ਲੱਖੀ, ਮਨਜੀਤ ਸਿੰਘ ਦਸੂਹਾ, ਸਰਬਜੀਤ ਸਿੰਘ ਮੋਮੀ, ਚੇਅਰਮੈਨ ਹਰਮੀਤ ਸਿੰਘ ਔਲਖ , ਸੁਖਵਿੰਦਰ ਸਿੰਘ ਮੂਨਕਾਂ ਨੇ ਸਮੂਹ ਸੰਗਤ ਨੂੰ ਮਹਾਨ ਨਗਰ ਕੀਰਤਨ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਇਸ ਮੌਕੇ ਪ੍ਰਧਾਨ ਜਗਦੀਸ਼ ਕੁਮਾਰ ਰਿੰਕਾ, ਕੌਂਸਲਰ ਜਗਜੀਵਨ ਜੱਗੀ, ਮਾਸਟਰ ਮਹਿੰਦਰ ਸਿੰਘ ਗਿੱਲ, ਕੌਂਸਲਰ ਸਤਵਿੰਦਰ ਜੱਗੀ ,ਡਾ. ਕੇਵਲ ਸਿੰਘ ਕਾਜਲ, ਪ੍ਰਧਾਨ ਕੀਮਤੀ, ਪ੍ਰਧਾਨ ਰਾਜਮਲ਼, ਪ੍ਰਧਾਨ ਦਿਲਬਾਗ ਕਾਜਲ, ਲਖਵੀਰ ਸਿੰਘ ਖਾਲਸਾ, ਪ੍ਰਧਾਨ ਗੁਰਸੇਵਕ ਮਾਰਸ਼ਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ।

ਇਹ ਵੀ ਪੜ੍ਹੋ : ਸੁਰਖੀਆਂ 'ਚ ਕਪੂਰਥਲਾ ਦੀ ਕੇਂਦਰੀ ਜੇਲ੍ਹ, ਕੈਦੀ ਦੇ ਹੈਰਾਨੀਜਨਕ ਕਾਰੇ ਨੇ ਪ੍ਰਸ਼ਾਸਨ ਨੂੰ ਪਾਈਆਂ ਭਾਜੜਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anuradha

Content Editor

Related News