ਟਾਂਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਸਜਾਇਆ ਗਿਆ ਨਗਰ ਕੀਰਤਨ

11/28/2022 3:55:31 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡਾ ਵਿਖੇ ਸ਼ਰਧਾ, ਸਤਿਕਾਰ ਅਤੇ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ਵਿਚ   ਭਾਈ ਜਗਜੀਤ ਸਿੰਘ ਸੁਹਾਗ, ਭਾਈ ਮਨੋਹਰ ਸਿੰਘ ਅਤੇ ਭਾਈ ਸਤਨਾਮ ਸਿੰਘ ਦੇ ਢਾਡੀ ਜਥੇ ਨੇ ਸਮੂਹ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ 'ਤੇ ਚਾਨਣਾ ਪਾ ਕੇ ਨਿਹਾਲ ਕੀਤਾ ਅਤੇ ਗੁਰੂਆਂ ਵੱਲੋਂ ਦਰਸਾਏ ਗਏ ਸੇਵਾ ਅਤੇ ਸਿਮਰਨ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਦਿੱਤੀ।  

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਵਿਸ਼ਾਲ ਨਗਰ ਕੀਤਰਨ ਖਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਏ ਗਏ। ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। ਮਹਾਨ ਨਗਰ ਕੀਰਤਨ ਸਮੁੱਚੇ ਨਗਰ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਏ। ਇਸ ਮੌਕੇ ਪ੍ਰਧਾਨ ਬਲਵੀਰ ਸਿੰਘ, ਹੈੱਡ ਗ੍ਰੰਥੀ ਸੁਰਜੀਤ ਸਿੰਘ, ਜਗਜੀਤ ਸਿੰਘ, ਮਾ. ਸਤਪਾਲ ਸਿੰਘ, ਦਰਸ਼ਨ ਸਿੰਘ ਮਿੱਠਾ ਮਲਕੀਤ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਹੈਪੀ, ਪ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ, ਨਵਜੀਤ ਸਿੰਘ, ਸਰਵਣ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਨਿਰਵੈਰ ਸਿੰਘ, ਮਨਜੀਤ ਸਿੰਘ, ਸਰੂਪ ਸਿੰਘ, ਦਵਿੰਦਰ ਸਿੰਘ ਰਾਣਾ ਤੋਂ ਇਲਾਵਾ ਹੋਰ ਸੰਗਤਾਂ ਵੀ ਹਾਜ਼ਰ ਸਨ। ਇਸੇ ਤਰਾਂ ਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮੂਨਕ ਖ਼ੁਰਦ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਸਤਿਕਾਰ ਅਤੇ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ। 

PunjabKesari

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਮੇਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਗਈ ਸੁਦਰ ਪਾਲਕੀ ਸਾਹਿਬ ਵਿੱਚ ਸਜਾਏ ਗਏ ਸਨ। ਨਗਰ ਕੀਰਤਨ ਵਿੱਚ ਸ਼ਾਮਲ ਸੰਗਤ ਵੱਲੋਂ ਪਵਿੱਤਰ  ਗੁਰਬਾਣੀ ਅਤੇ ਸਤਨਾਮ-ਵਾਹਿਗੁਰੂ ਦਾ ਜਾਪ ਕਰਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। 

ਇਹ ਵੀ ਪੜ੍ਹੋ :  ਦੁਖ਼ਦਾਇਕ ਖ਼ਬਰ: ਚੰਗੇ ਭਵਿੱਖ ਖ਼ਾਤਿਰ ਅਮਰੀਕਾ ਗਏ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

PunjabKesari

ਨਗਰ ਕੀਰਤਨ ਵੱਖ-ਵੱਖ ਪੜਾਵਾਂ ਵਿੱਚ ਪਹੁੰਚਿਆ ਜਿੱਥੇ ਗੁਰੂ ਦੀਆਂ ਸੰਗਤਾ ਵੱਲੋਂ ਫੁੱਲਾਂ ਦੀ ਵਰਖਾ ਕਰਦੇ ਸਵਾਗਤ ਕੀਤਾ ਗਿਆ। ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸੰਪੂਰਨ ਹੋਇਆ। ਇਸ ਮੌਕੇ ਪ੍ਰਧਾਨ ਉਂਕਾਰ ਸਿੰਘ, ਮਾਸਟਰ ਦਰਬਾਰਾ ਸਿੰਘ, ਮਲਕੀਅਤ ਸਿੰਘ ,ਜਤਿੰਦਰਪਾਲ ਸਿੰਘ, ਸਰਪੰਚ ਕੁਲਵਿੰਦਰ ਕੌਰ,ਸਾਬਕਾ ਸਰਪੰਚ ਤੀਰਥ ਸਿੰਘ, ਜਥੇਦਾਰ ਮਲਕੀਤ ਸਿੰਘ, ਗਿਆਨੀ ਅਮਰਜੀਤ ਸਿੰਘ , ਸੁਖਵਿੰਦਰ ਸਿੰਘ,  ਸਰਬਜੀਤ ਸਿੰਘ  ਮੋਮੀ, ਪੰਚ ਅਮਰਜੀਤ ਸਿੰਘ ਮੂਨਕ, ਪਰਮਜੀਤ ਸਿੰਘ ਪੰਮੀ, ਪਰਗਨ ਸਿੰਘ, ਜਸਬੀਰ ਸਿੰਘ, ਰਾਜਵੀਰ ਸਿੰਘ ਹਰਵਿੰਦਰ ਸਿੰਘ, ਮਨਜੀਤ ਸਿੰਘ, ਸੂਬੇਦਾਰ ਗੁਰਨਾਮ ਸਿੰਘ, ਸੁਰਜੀਤ ਸਿੰਘ ਕਾਲਾ, ਸੁਖਵਿੰਦਰ ਕੌਰ ਆਦਿ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਡਰਾਈਵਰ ਦੀ ਅੱਖ ਲੱਗਣ ਕਾਰਨ ਪਰਿਵਾਰ 'ਚ ਵਿਛੇ ਸੱਥਰ, ਫਿਲੌਰ ਵਿਖੇ ਭਿਆਨਕ ਹਾਦਸੇ ਨੇ ਲਈਆਂ 2 ਜਾਨਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News