ਇਤਿਹਾਸਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸਜਾਇਆ ਗਿਆ ਨਗਰ ਕੀਰਤਨ
Sunday, Dec 28, 2025 - 10:54 AM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਇਤਿਹਾਸਕ ਗੁਰਦੁਆਰਾ ਪੁਲ ਪੁਖ਼ਤਾ ਸਾਹਿਬ ਤੋਂ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਨਗਰ ਕੀਰਤਨ ਸਜਾਇਆ ਗਿਆ। ਹੈੱਡ ਗ੍ਰੰਥੀ ਬਾਬਾ ਜਗਦੀਪ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਉਪਰੰਤ ਨਗਰ ਕੀਰਤਨ ਦੀ ਸ਼ੁਰੂਆਤ ਕੀਤੀ ਗਈ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜੇ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ। ਰਾਗੀ ਜਥੇ ਅਤੇ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਜਾਪ ਦੀ ਗੂੰਜ ਨਾਲ ਇਲਾਕਾ ਗੁਰੂਮਈ ਹੋ ਗਿਆ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਵਿਭਾਗ ਨੇ ਦਿੱਤੀ 5 ਦਿਨਾਂ ਲਈ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ 31 ਤੱਕ Alert
ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਪਿੰਡ ਪੁਲ ਪੁਖ਼ਤਾ ਅਤੇ ਫਿਰੋਜ਼ ਰੋਲਿਆ ਮੋੜ ਸਮੇਤ ਵੱਖ-ਵੱਖ ਥਾਵਾਂ ਵਿੱਚੋਂ ਸਾਹਿਬਾਜਪੁਰ ਆਦਿ ਸਥਾਨਾਂ ਤੋਂ ਲੰਘਦਾ ਹੋਇਆ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ ਰਾਹੀਂ ਗੁਰੂ ਘਰ ਆ ਕੇ ਸੰਪੰਨ ਹੋਵੇਗਾ। ਇਸ ਦੌਰਾਨ ਕੀਰਤਨ ਜਥਿਆਂ ਵੱਲੋਂ ਲਗਾਤਾਰ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਵੱਖ- ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। ਨਗਰ ਕੀਰਤਨ ਵਿੱਚ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲਵਾਈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਲੁੱਟ! SBI ਦੇ ATM 'ਚ ਵੱਡਾ ਡਾਕਾ, ਕਰੀਬ 29 ਲੱਖ ਦਾ ਲੁਟਿਆ ਕੈਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
