ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿੱਚ ਨਗਰ ਕੀਰਤਨ ਸਜਾਏ ਗਏ

Monday, Nov 27, 2023 - 05:56 PM (IST)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ਵਿੱਚ ਨਗਰ ਕੀਰਤਨ ਸਜਾਏ ਗਏ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਿੰਡ ਮੂਨਕ ਖੁਰਦ ਤੋਂ ਮਹਾਨ ਨਗਰ ਕੀਰਤਨ ਸ਼ਰਧਾ ਤੇ ਸਤਿਕਾਰ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪੰਨ ਹੋਇਆ। ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਗੁਣ-ਗਾਣ ਕੀਤਾ ਗਿਆ। ਇਸ ਮੌਕੇ ਪ੍ਰਧਾਨ ਕੁਲਦੀਪ ਸਿੰਘ, ਸਾਬਕਾ ਸਰਪੰਚ ਹਰਬੰਸ ਸਿੰਘ, ਦਵਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਸ਼ਾਮ ਸਿੰਘ, ਦਰਸ਼ਨ ਸਿੰਘ, ਹਰਕਮਲ ਪ੍ਰਕਾਸ਼ ਸਿੰਘ, ਬੀਬੀ ਹਰਵਿੰਦਰ ਕੌਰ, ਸਰਬਜੀਤ ਸਿੰਘ ਮੋਮੀ, ਸਾਬਕਾ ਸਰਪੰਚ ਤੀਰਥ ਸਿੰਘ, ਸੂਬੇਦਾਰ ਅਮਰਨਾਥ, ਸੂਬੇਦਾਰ ਬਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸੀ।

ਇਸੇ ਤਰ੍ਹਾਂ ਹੀ ਸ੍ਰੀ ਗੁਰੂ ਸਿੰਘ ਸਭਾ ਮੂਨਕ ਕਲਾਂ ਤੋਂ ਵੀ ਪ੍ਰਕਾਸ਼ ਦਿਹਾੜੇ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।
ਵਿਸ਼ਾਲ ਨਗਰ ਕੀਰਤਨ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ, ਉੱਤਮ ਸਿੰਘ, ਪ੍ਰਿੰਸੀਪਲ ਰਜਿੰਦਰ ਸਿੰਘ, ਜਥੇਦਾਰ ਦਵਿੰਦਰ ਸਿੰਘ, ਗੁਰਨਾਮ ਸਿੰਘ, ਮਨਵੀਰ ਸਿੰਘ, ਪ੍ਰਦੀਪ ਸਿੰਘ, ਕੁਲਵੰਤ ਸਿੰਘ, ਅਰਵਿੰਦਰ ਸਿੰਘ, ਤੇਜਿੰਦਰ ਸਿੰਘ, ਹੈੱਡ ਗ੍ਰੰਥੀ ਚਰਨਜੀਤ ਸਿੰਘ, ਸਰਪੰਚ ਗੁਰਮਿੰਦਰ ਸਿੰਘ ਗੋਲਡੀ, ਬਾਬਾ ਸਰਵਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ-  ਉੱਭਰਦਾ ਹੋਇਆ ਪੰਜਾਬੀ ਗੱਭਰੂ ਉਦੈ ਪ੍ਰਤਾਪ ਕਰੇਗਾ ਅੰਡਰ-19 ਏਸ਼ੀਆ ਕੱਪ 'ਚ ਭਾਰਤ ਦੀ ਕਪਤਾਨੀ

ਇਸ ਤੋਂ ਇਲਾਵਾ ਪਿੰਡ ਪੰਡੋਰੀ ਵਿਖੇ ਵੀ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ, ਜੋ ਸ੍ਰੀ ਗੁਰੂ ਸਿੰਘ ਸਭਾ ਤੋਂ ਆਰੰਭ ਹੋ ਕੇ ਸਮੁੱਚੇ ਪਿੰਡ ਦੀ ਪਰਿਕਰਮਾ ਕਰਨ ਉਪਰੰਤ ਸੰਪਨ ਹੋਇਆ। ਇਸ ਮੌਕੇ ਪ੍ਰਬੰਧਕ ਸੇਵਾਦਾਰ ਕਿਰਪਾਲ ਸਿੰਘ ਪੰਡੋਰੀ, ਬਾਬਾ ਜਰਨੈਲ ਸਿੰਘ, ਦਿਲਬਾਗ ਸਿੰਘ, ਮਨਪ੍ਰੀਤ ਸਿੰਘ, ਮਨਮਿੰਦਰ ਸਿੰਘ, ਅਮਰੀਕ ਸਿੰਘ, ਹਰਿੰਦਰ ਸਿੰਘ, ਜਤਿੰਦਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਹਰਜੀਤ ਸਿੰਘ, ਸਿਮਰਨਜੀਤ ਸਿੰਘ, ਬਹਾਦਰ ਸਿੰਘ, ਸੋਨਾ ਸਿੰਘ ਵੀ ਹਾਜਰ ਸਨ।

ਇਸੇ ਤਰ੍ਹਾਂ ਹੀ ਪਿੰਡ ਖੁਣ ਖੁਣ ਕਲਾ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਆਰੰਭ ਹੋਇਆ ਮਹਾਨ ਨਗਰ ਕੀਰਤਨ ਸਮੁੱਚੇ ਪਿੰਡ ਦੀ ਪ੍ਰਕਰਮਾ ਕਰਦਿਆਂ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਪਰਮਜੀਤ ਸਿੰਘ, ਹਰਕਮਲ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਦਲਵਿੰਦਰ ਸਿੰਘ, ਪ੍ਰੀਤਮ ਸਿੰਘ, ਸੁਖਵਿੰਦਰ ਸਿੰਘ, ਇੰਦਰਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਲਜੀਤ ਸਿੰਘ ਜੱਗਾ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵੱਡੀ ਬੋਹੜ ਤੋਂ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਮਹਾਨ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ ਮਹਾਨ ਨਗਰ ਕੀਰਤਨ ਸਮੁੱਚੇ  ਪਿੰਡ ਦੀ ਪਰਿਕਰਮਾ ਕਰਦਿਆਂ ਸੰਪੰਨ ਹੋਇਆ। ਇਸ ਮੌਕੇ ਪ੍ਰਧਾਨ ਬਲਵੀਰ ਸਿੰਘ, ਗਿਆਨੀ ਸੁਰਜੀਤ ਸਿੰਘ ਹੈਡ ਗ੍ਰੰਥੀ, ਮਲਕੀਤ ਸਿੰਘ, ਦਰਸ਼ਨ ਸਿੰਘ ਮਿੱਠਾ, ਸਤਪਾਲ ਸਿੰਘ, ਸਰਬਜੀਤ ਸਿੰਘ, ਦਲਜੀਤ ਸਿੰਘ, ਤਨਵੀਸ਼ ਸਿੰਘ, ਪ੍ਰਿਤਪਾਲ ਸਿੰਘ, ਹਰਵਿੰਦਰ ਸਿੰਘ, ਗੁਰਮੀਤ ਸਿੰਘ ਹਾਜ਼ਰ ਸਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News