ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਹੋਏ ਨਤਮਸਤਕ
Saturday, Mar 07, 2026 - 01:00 PM (IST)
ਟਾਂਡਾ ਉੜਮੁੜ (ਮੋਮੀ)- ਡੇਰਾ ਬਾਬਾ ਨਾਨਕ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਨਤਮਸਤਕ ਨਾਨਕ ਦੇਵ ਜੀ ਦੀ ਪਵਿੱਤਰ ਅੰਗ ਵਸਤਰ ਸ੍ਰੀ ਚੇਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ।ਇਸ ਉਪਰੰਤ ਨਾਇਬ ਸਿੰਘ ਸੈਣੀ ਗੁਰੂ ਨਾਨਕ ਦੇਵ ਜੀ ਦੀ ਅੰਸ਼ ਵੰਸ ਬਾਬਾ ਸੁਖਦੇਵ ਸਿੰਘ ਬੇਦੀ ਦੇ ਗ੍ਰਹਿ ਵਿਖੇ ਪਹੁੰਚੇ, ਜਿਥੇ ਬੇਦੀ ਪਰਿਵਾਰ ਵੱਲੋਂ ਵੀ ਉਨ੍ਹਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਸਾਹਿਬ ਭੇਟ ਕੀਤਾ ਗਿਆ।
ਇਸ ਮੌਕੇ ਬਾਬਾ ਬਾਬਾ ਮਨਜੀਤ ਸਿੰਘ ਬੇਦੀ ਅਤੇ ਬਾਬਾ ਅਵਤਾਰ ਸਿੰਘ ਬੇਦੀ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਸਮੇਂ ਬਾਬਾ ਸੁਖਦੇਵ ਸਿੰਘ ਬੇਦੀ ਨੇ ਉਨ੍ਹਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਅੱਜ ਤੋਂ ਕਈ ਸਾਲ ਪਹਿਲਾਂ ਇਸ ਜਗ੍ਹਾ ਤੇ ਲਿਆ ਕਰਕੇ ਸੁਸ਼ੋਭਤ ਕੀਤੇ ਗਏ ਸਨ ਜਿੱਥੇ ਹਰ ਸਾਲ ਹੀ 1 ਮਾਰਚ ਤੋਂ ਲੈ ਕੇ ਕਰੀਬ 15 ਮਾਰਚ ਤੱਕ ਸਲਾਨਾ ਜੋੜ ਮੇਲਾ ਕਰਵਾਇਆ ਜਾਂਦਾ ਹੈ ਜਿਸ ਦੌਰਾਨ ਹੁਸ਼ਿਆਰਪੁਰ ਤੇ ਪਿੰਡ ਖਡਿਆਲਾ ਸੈਣੀਆਂ ਬਾਬੇ ਦੀ ਸਭ ਤੋਂ ਵੱਡੀ ਇਤਿਹਾਸਿਕ ਪੈਦਲ ਸੰਗ ਯਾਤਰਾ ਇਸ ਅਸਥਾਨ ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਸਮੇਤ ਪਹੁੰਚਦੀ ਹੈ ਤੇ ਸੰਗਤਾਂ ਵੱਲੋਂ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰੇ ਕੀਤੇ।
ਇਸ ਮੌਕੇ ਮੁੱਖ ਮੰਤਰੀ ਸ੍ਰੀ ਸੈਣੀ ਨੇ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਨੂੰ ਜੋੜ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਵਡਭਾਗਾ ਮਹਿਸੂਸ ਕਰ ਰਹੇ ਹਨ, ਜੋ ਉਨ੍ਹਾਂ ਨੂੰ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਡਾ. ਸੁਖਵਿੰਦਰ ਸਿੰਘ ਬੇਦੀ, ਡਾ. ਸੁਖਪ੍ਰੀਤ ਸਿੰਘ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਵੀ ਹਾਜ਼ਰ ਸਨ।
