ਨਕੋਦਰ ਚੌਕ ਨੇੜੇ ਵਾਪਰੇ ਸੜਕ ਹਾਦਸੇ ''ਚ ਇਕ ਨੌਜਵਾਨ ਦੀ ਮੌਤ

Thursday, Mar 31, 2022 - 05:15 PM (IST)

ਨਕੋਦਰ ਚੌਕ ਨੇੜੇ ਵਾਪਰੇ ਸੜਕ ਹਾਦਸੇ ''ਚ ਇਕ ਨੌਜਵਾਨ ਦੀ ਮੌਤ

ਜਲੰਧਰ (ਸੁਨੀਲ ਮਹਾਜਨ) : ਆਏ ਦਿਨ ਸੜਕ ਹਾਦਸਿਆਂ 'ਚ ਲੋਕਾਂ ਦੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਨਕੋਦਰ ਚੌਕ ਨੇੜੇ ਵਾਪਰਿਆ, ਜਿੱਥੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ ਹੈ, ਜਦਕਿ 2 ਨੌਜਵਾਨ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਤਿੰਨੋਂ ਨੌਜਵਾਨ ਮੋਟਰਸਾਈਕਲ 'ਤੇ ਮਖਦੂਮਪੁਰ ਇਲਾਕੇ 'ਚੋਂ ਨਿਕਲ ਕੇ ਭਾਰਗੋ ਕੈਂਪ ਵੱਲ ਜਾ ਰਹੇ ਸਨ ਕਿ ਇੰਨੇ ਨੂੰ ਟਰੱਕ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਸਬ-ਇੰਸਪੈਕਟਰ ਨੇ ਕਿਹਾ ਕਿ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੇ ਪਰਿਵਾਰਕ ਮੈਂਬਰ ਘਟਨਾ ਸਥਾਨ 'ਤੇ ਪਹੁੰਚ ਚੁੱਕੇ ਸਨ।

ਇਹ ਵੀ ਪੜ੍ਹੋ : ਗੁਰਾਇਆ : ਬੈਂਕ ਦੇ ਅੰਦਰ ਹੀ ਸ਼ਾਤਿਰ ਠੱਗ ਟੇਲਰ ਮਾਸਟਰ ਨਾਲ ਮਾਰ ਗਏ 40 ਹਜ਼ਾਰ ਦੀ ਠੱਗੀ

ਮੌਕੇ 'ਤੇ ਪਹੁੰਚੇ ਕਾਂਗਰਸੀ ਕੌਂਸਲਰ ਸ਼ੈਰੀ ਚੱਢਾ ਨੇ ਕਿਹਾ ਕਿ ਇਹ ਹਾਦਸਾ ਇਕ ਟਰਾਲੀ ਵੱਲੋਂ ਸਾਈਡ ਦੇਣ ਕਾਰਨ ਵਾਪਰਿਆ। ਇਸ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ 2 ਜ਼ਖਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਜ਼ਖਮੀਆਂ ਦਾ ਇਲਾਜ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇੱਥੋਂ ਲੰਘਦੀਆਂ ਵੱਡੇ ਟਰੱਕ-ਟਰਾਲੀਆਂ 'ਤੇ ਸ਼ਿਕੰਜਾ ਕੱਸਿਆ ਜਾਵੇ।

ਇਹ ਵੀ ਪੜ੍ਹੋ : ਨਹੀਂ ਰੁਕੀ ਨਾਜਾਇਜ਼ ਬੱਸਾਂ ਦੀ ਆਵਾਜਾਈ, 'ਰਾਡਾਰ' 'ਤੇ ਪੰਜਾਬ ਰੋਡਵੇਜ਼ ਦੇ ਡਿਪੂ ਦੀ ਢਿੱਲੀ ਕਾਰਜਪ੍ਰਣਾਲੀ


author

Anuradha

Content Editor

Related News