ਨੰਬਰਦਾਰ ਯੂਨੀਅਨ ਨੇ ਮਾਣਭੱਤਾ ਲੈਣ ਲਈ ਆਵਾਜ਼ ਕੀਤੀ ਬੁਲੰਦ

09/26/2020 6:27:17 PM

ਟਾਂਡਾ ਉੜਮੁੜ (ਮੋਮੀ)— ਨੰਬਰਦਾਰ ਯੂਨੀਅਨ ਪੰਜਾਬ ਇਕਾਈ ਟਾਂਡਾ ਦੀ ਸਬ ਤਹਿਸੀਲ ਟਾਂਡਾ ਵਿਖੇ ਹੋਈ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ 'ਚ ਹਾਜ਼ਰ ਸਮੂਹ ਮੈਂਬਰਾਂ ਨੇ ਪੰਜਾਬ ਸਰਕਾਰ ਵੱਲੋਂ ਪਿਛਲੇ ਨੌਂ ਮਹੀਨਿਆਂ ਤੋਂ ਮਾਣਭੱਤਾ ਜਾਰੀ ਨਾ ਕਰਨ ਦੇ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ।

ਯੂਨੀਅਨ ਦੇ ਸੂਬਾ ਪ੍ਰਧਾਨ ਨੰਬਰਦਾਰ ਗੁਰਪਾਲ ਸਿੰਘ ਸਮਰਾ ਅਤੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਦੇ ਦਿਸ਼-ਨਿਰਦੇਸ਼ਾਂ 'ਤੇ ਬਲਾਕ ਟਾਂਡਾ ਪ੍ਰਧਾਨ ਨੰਬਰਦਾਰ ਜਸਪਾਲ ਸਿੰਘ ਲੋਧੀ ਚੱਕ ਦੀ ਅਗਵਾਈ 'ਚ ਹੋਈ ਇਸ ਮੀਟਿੰਗ 'ਚ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਸੂਬਾ ਸਰਕਾਰ ਤੋਂ ਨੰਬਰਦਾਰਾਂ ਨੂੰ ਪਿਛਲੇ ਨੌਂ ਮਹੀਨਿਆਂ ਦਾ ਮਾਣ ਭੱਤਾ ਦੇਣ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਪ੍ਰਧਾਨ ਜਸਪਾਲ ਸਿੰਘ ਲੋਧੀ ਚੱਕ  ਨੇ ਖੇਤੀ ਆਰਡੀਨੈਂਸ ਦੇ ਦੇ ਖਿਲਾਫ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਕਿਸਾਨ ਜਥੇਬੰਦੀਆਂ ਕੀਤੇ ਜਾ ਰਹੇ ਸੂਬਾ ਪੱਧਰੀ ਸੰਘਰਸ਼ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਲਈ ਸਮੂਹ ਮੈਂਬਰਾਂ ਨੂੰ ਲਾਮਬੰਦ ਕੀਤਾ ਅਤੇ ਮੋਦੀ ਸਰਕਾਰ ਨੂੰ ਖੇਤੀ ਵਿਰੋਧੀ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ।

ਮੀਟਿੰਗ ਦੌਰਾਨ ਨੰਬਰਦਾਰ ਲਖਵੀਰ ਸਿੰਘ, ਜੋਗਿੰਦਰ ਸਿੰਘ, ਮਲਕੀਤ ਸਿੰਘ, ਨੰਬਰਦਾਰ ਕਿਰਪਾਲ ਸਿੰਘ ਪੰਡੋਰੀ,ਅੰਮ੍ਰਿਤਪਾਲ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਬਲਵੰਤ ਸਿੰਘ, ਪਰਮਜੀਤ ਸਿੰਘ, ਰਾਜਿੰਦਰਪਾਲ ਸਿੰਘ, ਸੰਦੀਪ ਸਿੰਘ ਸੈਣੀ, ਹਰਦਿਆਲ ਸਿੰਘ, ਜੋਗਿੰਦਰ ਸਿੰਘ, ਅਸ਼ੋਕ ਕੁਮਾਰ, ਜਸਵੀਰ ਸਿੰਘ, ਹਰਪਾਲ ਸਿੰਘ,ਗੁਰਮੰਤਰ ਸਿੰਘ, ਚਰਨ ਦਾਸ ਤੋਂ ਇਲਾਵਾ ਇਲਾਕੇ ਦੇ ਹੋਰ ਨੰਬਰਦਾਰ ਵੀ ਹਾਜ਼ਰ ਸਨ।


shivani attri

Content Editor

Related News