CM ਚੰਨੀ ਦਾ ਹੈਲੀਕਾਪਟਰ ਰੋਕੇ ਜਾਣ ’ਤੇ PM ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ

02/14/2022 7:29:18 PM

ਜਲੰਧਰ (ਵੈੱਬ ਡੈਸਕ)— ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਨੂੰ ਲੈ ਕੇ ਸਿਆਸੀ ਵਿਵਾਦ ਸ਼ੁਰੂ ਹੋ ਗਿਆ ਹੈ। ਇਸ ਵਾਰ ਇਹ ਵਿਵਾਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੈਲੀਕਾਪਟਰ ਨੂੰ ਲੈ ਕੇ ਹੈ। ਦਰਅਸਲ ਮੁੱਖ ਮੰਤਰੀ ਚੰਨੀ ਨੂੰ ਪਹਿਲਾਂ ਅੱਜ ਚੰਡੀਗੜ੍ਹ ਅਤੇ ਫਿਰ ਸੁਜਾਨਪੁਰ ’ਚ ਰੋਕਿਆ ਗਿਆ ਸੀ। ਇਸ ਦੇ ਬਾਅਦ ਸੀ. ਐੱਮ. ਚੰਨੀ ਭੜਕ ਗਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਸਿਆਸੀ ਵਜ੍ਹਾ ਕਰਕੇ ਮੈਨੂੰ ਪ੍ਰਚਾਰ ਨਹੀਂ ਕਰਨ ਦਿੱਤਾ ਜਾ ਰਿਹਾ ਹੈ। ਮੈਂ ਸੂਬੇ ਦਾ ਮੁੱਖ ਮੰਤਰੀ ਹਾਂ, ਕੋਈ ਅੱਤਵਾਦੀ ਨਹੀਂ। 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਜਲੰਧਰ ਦੀ ਰੈਲੀ ’ਚ ਇਸ ਹੈਲੀਕਾਪਟਰ ਵਿਵਾਦ ਦਾ ਜ਼ਿਕਰ ਕੀਤਾ। ਕਾਂਗਰਸ ’ਤੇ ਤੰਜ ਕੱਸਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਰੋਧੀਆਂ ਨੂੰ ਰੋਕਣਾ ਪਰੇਸ਼ਾਨ ਕਰਨਾ ਕਾਂਗਰਸ ਦੀ ਆਦਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਭਾਜਪਾ ਨੇ ਪ੍ਰਧਾਨ ਮੰਤਰੀ ਉਮੀਦਵਾਰ ਬਣਾਇਆ ਸੀ। ਉਦੋਂ ਪਠਾਨਕੋਟ ਤੋਂ ਹਿਮਾਚਲ ’ਚ ਪ੍ਰਚਾਰ ਲਈ ਜਾਂਦੇ ਸਮੇਂ ਉਨ੍ਹਾਂ ਦਾ ਹੈਲੀਕਾਪਟਰ ਰੋਕਿਆ ਗਿਆ ਸੀ। ਮੋਦੀ ਨੇ ਕਿਹਾ ਕਿ ਉਦੋਂ ਕਾਂਗਰਸ ਦੇ ਯੁਵਰਾਜ (ਰਾਹੁਲ ਗਾਂਧੀ) ਅੰਮ੍ਰਿਤਸਰ ’ਚ ਕਿਤੇ ਆ ਰਹੇ ਸਨ। ਉਦੋਂ ਉਨ੍ਹਾਂ ਦੇ ਕਾਰਨ ਮੇਰਾ ਹੈਲੀਕਾਪਟਰ ਨਹੀਂ ਉੱਡਣ ਦਿੱਤਾ ਗਿਆ ਸੀ ਜਦਕਿ ਉਹ ਸਿਰਫ਼ ਇਕ ਸੰਸਦ ਸਨ। ਇਸੇ ਕਰਕੇ ਮੈਨੂੰ ਹਿਮਾਚਲ ਪ੍ਰਦੇਸ਼ ’ਚ ਦੋ ਰੈਲੀਆਂ ਰੱਦ ਕਰਨੀਆਂ ਪਈਆਂ ਸਨ। ਉਨ੍ਹਾਂ ਨੂੰ ਸੱਤਾ ਦਾ ਬੇਹੱਦ ਘਮੰਡ ਸੀ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਜ਼ਿਲ੍ਹੇ 'ਚ ਟਰੈਫਿਕ ਲਈ ਇਹ ਰਹੇਗਾ ਰੂਟ ਪਲਾਨ

ਸਵੇਰੇ ਚੰਡੀਗੜ੍ਹ ’ਚ CM ਚੰਨੀ ਰੋਕਿਆ ਗਿਆ ਸੀ ਹੈਲੀਕਾਪਟਰ
ਸੋਮਵਾਰ ਸਵੇਰੇ ਮੁੱਖ ਮੰਤਰੀ ਚੰਨੀ ਨੇ ਹੈਲੀਕਾਪਟਰ ਰਾਹੀਂ ਹੁਸ਼ਿਆਰਪੁਰ ਜਾਣਾ ਸੀ, ਜਿੱਥੇ ਉਨ੍ਹਾਂ ਨੇ ਰਾਹੁਲ ਗਾਂਧੀ ਦੀ ਰੈਲੀ ’ਚ ਸ਼ਿਰਕਤ ਕਰਨੀ ਸੀ। ਇਸ ਦੇ ਲਈ ਉਨ੍ਹਾਂ ਨੇ ਚੰਡੀਗੜ੍ਹ ਤੋਂ ਉਡਾਣ ਭਰਨੀ ਸੀ। ਹਾਲਾਂਕਿ ਪੀ.ਐੱਮ. ਦੀ ਫੇਰੀ ਲਈ ਪੰਜਾਬ ’ਚ ਨੋ ਫਲਾਈ ਜ਼ੋਨ ਬਣਾਇਆ ਗਿਆ ਸੀ, ਜਿਸ ਕਾਰਨ ਚੰਨੀ ਦੇ ਹੈਲੀਕਾਪਟਰ ਨੂੰ ਉਡਾਣ ਭਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਕਰੀਬ ਇਕ ਘੰਟੇ ਤਕ ਹੈਲੀਕਾਪਟਰ ’ਚ ਬੈਠੇ ਰਹਿਣ ਤੋਂ ਬਾਅਦ ਉਨ੍ਹਾਂ ਨੂੰ ਘਰ ਪਰਤਣਾ ਪਿਆ। ਸੀ.ਐੱਮ. ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ 11 ਵਜੇ ਦੀ ਇਜਾਜ਼ਤ ਮਿਲੀ ਸੀ ਪਰ ਆਖਰੀ ਮੌਕੇ ’ਤੇ ਇਨਕਾਰ ਕਰ ਦਿੱਤਾ ਗਿਆ। ਹਾਲਾਂਕਿ ਅਫ਼ਸਰਾਂ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਜਾਣ ਦਿੱਤਾ ਗਿਆ।

ਪਹਿਲਾਂ ਨਰਿੰਦਰ ਮੋਦੀ ਦੀ ਸੁਰੱਖਿਆ ਕੁਤਾਹੀ ਦਾ ਉੱਠਿਆ ਸੀ ਮੁੱਦਾ
ਇਸ ਤੋਂ ਪਹਿਲਾਂ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਨੂੰ ਲੈ ਕੇ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਫ਼ਿਰੋਜ਼ਪੁਰ ’ਚ ਉਨ੍ਹਾਂ ਦਾ ਕਾਫ਼ਲਾ ਕਰੀਬ 20 ਮਿੰਟ ਤੱਕ ਫਲਾਈਓਵਰ ’ਤੇ ਖੜ੍ਹਾ ਰਿਹਾ, ਜਿਸ ਤੋਂ ਬਾਅਦ ਸੁਪਰੀਮ ਕੋਰਟ ਇਸ ਦੀ ਜਾਂਚ ਕਰਵਾ ਰਹੀ ਹੈ। ਹੁਣ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।

ਇਹ ਵੀ ਪੜ੍ਹੋ: ਰੰਧਾਵਾ ਦੇ ਅਕਾਲੀਆਂ 'ਤੇ ਰਗੜੇ, ਕਿਹਾ-ਪਿੰਡਾਂ 'ਚ ਨਸ਼ਾ ਪਹੁੰਚਾ ਕੇ ਪੰਜਾਬ ਦਾ ਨਾਂ ਕੀਤਾ ਬਦਨਾਮ

ਅਕਾਲੀਆਂ ’ਤੇ ਵੀ ਮੋਦੀ ਨੇ ਕੱਸੇ ਤੰਜ
ਇਸ ਦੇ ਇਲਾਵਾ ਮੋਦੀ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ’ਤੇ ਵੀ ਵੱਡੇ ਸ਼ਬਦੀ ਹਮਲੇ ਬੋਲੇ। ਉਨ੍ਹਾਂ ਕਿਹਾ ਕਿ ਬਾਦਲ ਸਾਬ੍ਹ ਨੇ ਸਾਡੇ ਨਾਲ ਬੇਇਨਸਾਫ਼ੀ ਕੀਤੀ ਹੈ। ਅਕਾਲੀ ਦਲ-ਭਾਜਪਾ ਦੀ ਗਠਜੋੜ ਸਰਕਾਰ ਵੇਲੇ ਉੱਪ ਮੁੱਖ ਮੰਤਰੀ ਭਾਜਪਾ ਦਾ ਹੋਣਾ ਚਾਹੀਦਾ ਸੀ ਜਦਕਿ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਉੱਪ ਮੁੱਖ ਮੰਤਰੀ ਬਣਾਇਆ। ਉਨ੍ਹਾਂ ਕਿਹਾ ਕਿ ਭਾਜਪਾ ਦੇ ਮਨੋਰੰਜਨ ਕਾਲੀਆ ਉੱਪ ਮੁੱਖ ਮੰਤਰੀ ਬਣਨ ਦੇ ਕਾਬਿਲ ਸਨ ਪਰ ਬਾਦਲ ਸਾਬ੍ਹ ਨੇ ਆਪਣੇ ਬੇਟੇ ਸੁਖਬੀਰ ਬਾਦਲ ਨੂੰ ਉੱਪ ਮੁੱਖ ਮੰਤਰੀ ਬਣਾ ਦਿੱਤਾ।  

ਇਹ ਵੀ ਪੜ੍ਹੋ: ਸੁਖਬੀਰ ਬਾਦਲ ਵੱਲੋਂ ਬੁਢਾਪਾ ਪੈਨਸ਼ਨ 3100 ਰੁਪਏ ਕਰਨ ਦਾ ਐਲਾਨ, 80 ਤੋਂ ਵੱਧ ਸੀਟਾਂ ਜਿੱਤਣ ਦਾ ਦਾਅਵਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri