ਨੈਸ਼ਨਲ ਹਾਈਵੇ ’ਤੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਦਰਦਨਾਕ ਮੌਤ
Tuesday, Feb 23, 2021 - 02:32 PM (IST)

ਜਲੰਧਰ (ਸੋਨੂੰ) - ਜਲੰਧਰ-ਅਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਇਕ ਅਣਪਛਾਤੇ ਵਿਅਕਤੀ ਦੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਦਰਦਨਾਕ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਸੜਕ ’ਤੇ ਪਈ ਹੋਣ ਕਾਰਨ ਉਸ ਤੋਂ ਕਈ ਵਾਹਨ ਗੁਜ਼ਰ ਗਏ, ਜਿਸ ਨਾਲ ਲਾਸ਼ ਦੇ ਪਰਖਚੇ ਉੱਡ ਗਏ। ਇਸ ਹਾਦਸੇ ਦੀ ਸੂਚਨਾ ਆਲੇ-ਦੁਆਲੇ ਦੇ ਲੋਕਾਂ ਨੇ ਪੁਲਸ ਨੂੰ ਦਿੱਤੀ। ਦੂਜੇ ਪਾਸੇ ਮੌਕੇ ’ਤੇ ਪੁੱਜੀ ਪੁਲਸ ਨੇ ਲੋਕਾਂ ਦੀ ਮਦਦ ਨਾਲ ਲਾਸ਼ ਦੇ ਟੁਕੜਿਆਂ ਨੂੰ ਇਕੱਠਾ ਕੀਤਾ।