ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਟਾਂਡਾ ਵਿਖੇ ਕੀਤਾ ਗਿਆ ਕੌਮੀ ਮਾਰਗ ਜਾਮ

02/03/2022 2:48:33 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਵਰਿੰਦਰ ਪੰਡਿਤ)- ਜ਼ਿਲ੍ਹਾ ਸਕੂਲ ਟਰਾਂਸਪੋਰਟ ਵੱਲੋਂ ਅੱਜ ਪੰਜਾਬ ਵਿੱਚ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਜਲੰਧਰ-ਜ਼ਿਲ੍ਹਾ ਸਕੂਲ ਪਠਾਨਕੋਟ ਰਾਸ਼ਟਰੀ ਮਾਰਗ ਬਿਜਲੀ ਘਰ ਚੌਕ ਟੀ ਪੁਆਇੰਟ 'ਤੇ ਦਿੱਤੇ ਗਏ ਸੰਘਰਸ਼ ਦੇ ਸੱਦੇ ਅਨੁਸਾਰ ਚੱਕਾ ਜਾਮ ਕਰਕੇ ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ। 

ਭਾਰੀ ਬਾਰਿਸ਼ ਦੇ ਬਾਵਜੂਦ ਜ਼ਿਲ੍ਹਾ ਹੁਸ਼ਿਆਰਪੁਰ,ਟਾਂਡਾ , ਦਸੂਹਾ ਮੁਕੇਰੀਆਂ, ਬੁੱਲ੍ਹੋਵਾਲ ਤੋਂ ਪਹੁੰਚੇ  ਟਰਾਂਸਪੋਰਟਰਾਂ ਦੇ ਨਾਲ-ਨਾਲ ਜ਼ਿਲ੍ਹੇ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ, ਕਿਸਾਨ ਜਥੇਬੰਦੀਆਂ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਅਤੇ ਖੁਦ ਵਿਦਿਆਰਥੀਆਂ ਨੇ ਰੋਸ ਪ੍ਰਦਰਸ਼ਨ ਵਿੱਚ ਹਿੱਸਾ ਲੈ ਕੇ ਸੂਬਾ ਸਰਕਾਰ ਅਤੇ ਸਿੱਖਿਆ ਮਹਿਕਮੇ ਕੋਲੋਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਖੋਲ੍ਹਣ ਦੀ ਮੰਗ ਕੀਤੀ। ਇਸ ਰੋਸ ਪ੍ਰਦਰਸ਼ਨ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਭੱਲਾ ਅਤੇ ਆਜ਼ਾਦ ਕਿਸਾਨ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਰਾਜਨੀਤਿਕ ਲੋਕਾਂ ਨੂੰ ਕੋਰੋਨਾ ਕਾਲ ਵਿਚ ਰੈਲੀਆਂ ਕਰਨ ਦੀ ਖੁੱਲ੍ਹ ਦੇ ਸਕਦੀ ਹੈ ਤਾਂ ਬੱਚਿਆਂ ਨੂੰ ਸਕੂਲ ਬੰਦ ਕਰਕੇ ਸਿੱਖਿਆ ਤੋਂ ਵਾਂਝਾ ਕਿਉਂ ਕੀਤਾ ਜਾ ਰਿਹਾ ਹੈ। 

PunjabKesari

ਇਹ ਵੀ ਪੜ੍ਹੋ: ਕਾਂਗਰਸ ਦਾ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਸਟਾਰ ਪ੍ਰਚਾਰਕਾਂ ਦੀ ਸੂਚੀ ’ਚੋਂ ਕੱਟਿਆ ਨਾਂ

ਇਸ ਰੋਸ ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਸਕੂਲ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਅਰੋਡ਼ਾ, ਰਾਜਿੰਦਰ ਸਿੰਘ ਮਾਰਸ਼ਲ, ਨਵਦੀਪ ਸਿੰਘ ਵਿਰਕ, ਹਰਵਿੰਦਰਪਾਲ ਸਿੰਘ ਸੋਨੂੰ ਜ਼ਹੂਰਾ ਨਵਜੋਤ ਸਿੰਘ ਸੈਣੀ ਸਕੂਲ ਬੱਸ ਟਰਾਂਸਪੋਟਰ ਦੇ ਮੈਂਬਰ ਹਰਜੀਤ ਸਿੰਘ ਮਾਣਕ, ਨਵਜੋਤ ਸਿੰਘ ਸੈਣੀ, ਜੌਨ ਸਹੋਤਾ, ਸਕੂਲ ਪ੍ਰਬੰਧਕ ਰਾਜਿੰਦਰ ਸਿੰਘ ਮਾਰਸ਼ਲ, ਸੁਖਵਿੰਦਰ ਸਿੰਘ ਅਰੋੜਾ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਵੱਡੀ ਗਿਣਤੀ ਵਿੱਚ ਸਕੂਲਾਂ ਦੇ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਪੁਲਸ ਪ੍ਰਸ਼ਾਸਨ ਵੱਲੋਂ ਡੀ. ਐੱਸ. ਪੀ. ਟਾਂਡਾ ਰਾਜ ਕੁਮਾਰ ਅਤੇ ਥਾਣਾ ਮੁਖੀ ਟਾਂਡਾ ਹਰਿੰਦਰ ਸਿੰਘ ਵੱਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ: ਜਾਖੜ ਦੇ ਬਹਾਨੇ ‘ਆਪ’ ਦੇ ਕਾਂਗਰਸ ’ਤੇ ਨਿਸ਼ਾਨੇ, ਰਾਘਵ ਚੱਢਾ ਨੇ CM ਚਿਹਰੇ ਨੂੰ ਲੈ ਕੇ ਪੁੱਛੇ 4 ਸਵਾਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News