ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ, 12540 ਕੇਸਾਂ ਦਾ ਹੋਇਆ ਨਿਪਟਾਰਾ

Monday, Sep 14, 2026 - 01:15 PM (IST)

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਲੱਗੀ ਕੌਮੀ ਲੋਕ ਅਦਾਲਤ, 12540 ਕੇਸਾਂ ਦਾ ਹੋਇਆ ਨਿਪਟਾਰਾ

ਨਵਾਂਸ਼ਹਿਰ (ਤ੍ਰਿਪਾਠੀ)- ਨੈਸ਼ਨਲ ਲੀਗਲ ਸਰਵਿਸਜ਼ ਅਥਾਰਿਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਤਿੰਦਰ ਪਾਲ ਸਿੰਘ ਖੁਰਮੀ ਦੀ ਅਗਵਾਈ ਹੇਠ ਅਤੇ ਸਿਵਲ ਜੱਜ (ਸੀਨੀਅਰ ਡਿਵੀਜਨ)- ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਡਾ. ਅਮਨਦੀਪ ਦੀ ਦੇਖ-ਰੇਖ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਕੌਮੀ ਲੋਕ ਅਦਾਲਤ ਦੇ ਸਾਰੇ ਬੈਂਚਾਂ ਦਾ ਜਾਇਜ਼ਾ ਲਿਆ ਗਿਆ। ਇਸ ਕੌਮੀ ਨੈਸ਼ਨਲ ਅਦਾਲਤ ਦੌਰਾਨ ਲਗਾਏ ਗਏ 7 ਬੈਚਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ 13494 ਕੇਸਾਂ ਵਿਚੋਂ 12540 ਕੇਸਾਂ ਦਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਮੌਕੇ ’ਤੇ ਨਿਪਟਾਰਾ ਕਰਦਿਆਂ 6 ਕਰੋੜ 90 ਲੱਖ 47 ਹਜ਼ਾਰ 01 ਸੌ 60 ਰੁਪਏ ਦੇ ਅਵਾਰਡ ਸੁਣਾਏ ਗਏ। 

ਇਹ ਵੀ ਪੜ੍ਹੋ- ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ

ਇਹ ਜਾਣਕਾਰੀ ਦਿੰਦੇ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਵੱਖ-ਵੱਖ ਕੇਸਾਂ ਦੀ ਸੁਣਵਾਈ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਅਤੇ 6 ਬੈਂਚ ਅਤੇ ਇਕ ਸਬ ਡਿਵੀਜ਼ਨ ਬਲਾਚੌਰ ਵਿਖੇ ਲਗਾਏ ਗਏ ਸਨ। ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ (ਜਨ-ਉਪਯੋਗੀ ਸੇਵਾਵਾਂ) ਅਸ਼ੋਕ ਕਪੂਰ, ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ, ਸ਼ਹੀਦ ਭਗਤ ਸਿੰਘ ਨਗਰ ਬਲਜਿੰਦਰ ਸਿੰਘ ਮਾਨ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-1 ਮਿਸ. ਅਪਰਾਜਿਤਾ ਜੋਸ਼ੀ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਗਗਨਦੀਪ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਰਵੀ ਪਾਲ ਸਿੰਘ ਭਾਰਦਵਾਜ, ਸਿਵਲ ਜੱਜ ( ਜੂਨੀਅਰ ਡਿਵੀਜ਼ਨ) ਸਿਮਰਨ ਚਲਾਨਾ ਅਤੇ ਸਿਵਲ ਜੱਜ ( ਜੂਨੀਅਰ ਡਿਵੀਜ਼ਨ) ਐੱਸ. ਡੀ. ਜੇ. ਐੱਮ. ਬਲਾਚੌਰ ਮਿਸ. ਲਵਜਿੰਦਰ ਕੌਰਦੀਆਂ ਅਦਾਲਤਾਂ ਵੱਲੋਂ ਇਸ ਕੌਮੀ ਲੋਕ ਅਦਾਲਤ ਵਿਚ ਲੱਗੇ ਵੱਖ-ਵੱਖ ਤਰ੍ਹਾਂ ਦੇ ਕੇਸਾਂ ਦਾ ਦੋਵੇ ਧਿਰਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੈਚਾਂ ਦੇ ਨਾਲ ਮੈਂਬਰ ਦੇ ਤੌਰ ਐਡਵੋਕੇਟਜ਼, ਐੱਨ. ਜੀ. ਓ. ਮੈਂਬਰ ਸ਼ਾਮਲ ਸਨ। ਇਸ ਮੌਕੇ ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਸ਼ਹੀਦ ਭਗਤ ਸਿੰਘ ਨਗਰ ਜਤਿੰਦਰ ਪਾਲ ਸਿੰਘ ਖੁਰਮੀ ਵੱਲੋਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦਾ ਮੁੱਖ ਮਕਸਦ ਦੋਵਾਂ ਧਿਰਾਂ ਦਾ ਆਪਸੀ ਸਮਝੌਤੇ ਅਤੇ ਰਾਜੀਨਾਮੇ ਰਾਹੀ ਅਦਾਲਤੀ ਕੇਸਾਂ ਦਾ ਫ਼ੈਸਲਾ ਕਰਵਾਉਣਾ ਹੈ ।

ਇਹ ਵੀ ਪੜ੍ਹੋ- ਅੱਧੀ ਰਾਤ ਨੂੰ ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News