ਪ੍ਰਾਪਰਟੀ ਡੀਲਰ ਘੁੰਮਣ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ, 8 ਮੁਲਜ਼ਮ ਰਿਮਾਂਡ ''ਤੇ

12/06/2020 5:12:20 PM

ਜਲੰਧਰ (ਵਰੁਣ)— ਸ਼੍ਰੀ ਰਾਮ ਭਗਤ ਸੈਨਾ ਦੇ ਰਾਸ਼ਟਰੀ ਪ੍ਰਧਾਨ ਧਰਮਿੰਦਰ ਮਿਸ਼ਰਾ 'ਤੇ ਹਮਲਾ ਕਰਨ ਦੀ ਸਾਜ਼ਿਸ਼ ਰਚਣ ਦੇ ਮੁਲਜ਼ਮ ਪ੍ਰਾਪਰਟੀ ਡੀਲਰ ਗੁਰਜੀਤ ਸਿੰਘ ਘੁੰਮਣ ਦੀ ਗ੍ਰਿਫ਼ਤਾਰੀ ਲਈ ਸੀ. ਆਈ. ਏ. ਸਟਾਫ-1 ਦੀ ਟੀਮ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਮੁਲਜ਼ਮ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਲੱਗ ਸਕਿਆ। ਇਸ ਤੋਂ ਇਲਾਵਾ ਪੁਲਸ ਨੇ ਗ੍ਰਿਫਤਾਰ ਸਾਰੇ 8 ਮੁਲਜ਼ਮਾਂ ਨੂੰ ਪੁੱਛਗਿੱਛ ਲਈ ਰਿਮਾਂਡ 'ਤੇ ਲਿਆ ਹੈ।

ਇਹ ਵੀ ਪੜ੍ਹੋ:  ਰੌਂਗਟੇ ਖੜ੍ਹੇ ਕਰ ਦੇਵੇਗੀ ਪਤਨੀ ਦੀ ਇਹ ਕਰਤੂਤ, ਧੀਆਂ ਤੇ ਭੈਣਾਂ ਨਾਲ ਮਿਲ ਕੇ ਜਿਊਂਦਾ ਸਾੜਿਆ ਪਤੀ

ਸੀ. ਆਈ. ਏ. ਸਟਾਫ ਦੇ ਇੰਚਾਰਜ ਹਰਮਿੰਦਰ ਸਿੰਘ ਸੈਣੀ ਨੇ ਦੱਸਿਆ ਕਿ ਘੁੰਮਣ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਘਰੋਂ ਫਰਾਰ ਹੈ, ਜਦੋਂ ਕਿ ਉਸਦੇ ਨੇੜਲੇ ਰਿਸ਼ਤੇਦਾਰਾਂ ਦੇ ਟਿਕਾਣਿਆਂ 'ਤੇ ਵੀ ਛਾਪੇ ਮਾਰੇ ਜਾ ਰਹੇ ਹਨ। ਪੁਲਸ ਨੇ ਧਰਮਿੰਦਰ ਮਿਸ਼ਰਾ 'ਤੇ ਹਮਲਾ ਕਰਨ ਵਾਲੇ ਗੁਰਜੀਤ ਘੁੰਮਣ ਦੇ ਕਰਿੰਦੇ ਕਰਨ ਪੁੱਤਰ ਰਮੇਸ਼ ਕੁਮਾਰ ਨਿਵਾਸੀ ਬੈਂਕ ਕਾਲੋਨੀ, ਬਰਜਿੰਦਰ ਉਰਫ ਬਰਜੀਨ ਪੁੱਤਰ ਕੁਲਵਿੰਦਰ ਸਿੰਘ ਨਿਵਾਸੀ ਰਾਜ ਨਗਰ, ਗੁਰਪ੍ਰੀਤ ਉਰਫ਼ ਗੋਰੀ ਪੁੱਤਰ ਹਰਦੇਵ ਸਿੰਘ ਨਿਵਾਸੀ ਮਿੱਠੂ ਬਸਤੀ, ਸਰਬਜੀਤ ਸਿੰਘ ਪੁੱਤਰ ਇਕਬਾਲ ਸਿੰਘ ਨਿਵਾਸੀ ਬਸਤੀ ਬਾਵਾ ਖੇਲ, ਮਹਿਕਪ੍ਰੀਤ ਉਰਫ ਅਭੀ ਪੁੱਤਰ ਸੁਖਜਿੰਦਰ ਸਿੰਘ ਨਿਵਾਸੀ ਕਬੀਰ ਨਗਰ, ਅੰਮ੍ਰਿਤਪਾਲ ਸਿੰਘ ਪੁੱਤਰ ਮਨਜੀਤ ਿਸੰਘ ਨਿਵਾਸੀ ਨਿਊ ਰਾਜ ਨਗਰ, ਹਰਜਿੰਦਰ ਉਰਫ ਛਿੰਦਾ ਪੁੱਤਰ ਤਰਲੋਚਨ ਸਿੰਘ ਨਿਵਾਸੀ ਗੁਰੂ ਤੇਗ ਬਹਾਦਰ ਨਗਰ ਅਤੇ ਭੁਪਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਅਮਰਜੀਤ ਸਿੰਘ ਨਿਵਾਸੀ ਰਾਜ ਨਗਰ ਨੂੰ 2 ਦਿਨ ਦੇ ਰਿਮਾਂਡ 'ਤੇ ਲਿਆ ਹੈ।

ਇਹ ਵੀ ਪੜ੍ਹੋ:  ਮੁਸ਼ਕਿਲਾਂ 'ਚ ਘਿਰੀ ਬਾਲੀਵੁੱਡ ਅਦਾਕਾਰਾ 'ਕੰਗਨਾ ਰਣੌਤ', ਹੁਣ ਭੁਲੱਥ 'ਚ ਹੋਈ ਸ਼ਿਕਾਇਤ ਦਰਜ

ਜ਼ਿਕਰਯੋਗ ਹੈ ਕਿ ਪੁਰਾਣੀ ਰੰਜਿਸ਼ ਕਾਰਨ ਬੀਤੇ ਬੁੱਧਵਾਰ ਦੀ ਰਾਤ ਨੂੰ ਗੌਤਮ ਨਗਰ ਵਿਚ ਬਰਗਰ ਖਾ ਰਹੇ ਧਰਮਿੰਦਰ ਮਿਸ਼ਰਾ 'ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ ਸੀ। ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਸੀ, ਜਦੋਂ ਕਿ ਸੀ. ਆਈ. ਏ. ਸਟਾਫ-1 ਦੀ ਟੀਮ ਨੇ 8 ਨੌਜਵਾਨਾਂ ਨੂੰ ਟਰੇਸ ਕਰ ਕੇ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ:  ਮਾਂ ਦੀ ਘਟੀਆ ਹਰਕਤ: 2 ਸਾਲ ਦੀ ਮਾਸੂਮ ਬੱਚੀ ਮੰਦਿਰ 'ਚ ਛੱਡੀ, ਵਜ੍ਹਾ ਜਾਣ ਹੋਵੋਗੇ ਹੈਰਾਨ

shivani attri

This news is Content Editor shivani attri