ਵਜੀਫਾ ਘਪਲਿਆਂ ਬਾਰੇ ਵ੍ਹਾਈਟ ਪੇਪਰ ਜਾਰੀ ਕਰਨ ਦੀ ਮੰਗ

07/13/2019 4:05:59 PM

ਜਲੰਧਰ— ਨੈਸ਼ਨਲ ਸ਼ੈਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਥ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੇ ਆਪਸੀ ਟਕਰਾਅ ਕਾਰਨ ਦਲਿਤ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਹੈ। ਪੋਸਟ ਮੈਟ੍ਰਿਕ ਵਜੀਫੇ ਦੇ ਫੰਡਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰ ਲਗਾਤਾਰ ਟਕਰਾਅ 'ਚ ਹਨ, ਜਿਸ ਕਾਰਨ ਦਲਿਤ ਵਿਦਿਆਰਥੀ ਆਪਣੀ ਉੱਚੇਰੀ ਪੜ੍ਹਾਈ ਅੱਧ ਵਿਚਾਲੇ ਹੀ ਛੱਡਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪੋਸਟ ਮੈਟ੍ਰਿਕ ਵਜੀਫਾ ਸਕੀਮ 'ਚ ਹੋਏ ਘਪਲੇ ਬਾਰੇ ਮੁੱਖ ਮੰਤਰੀ ਵ੍ਹਾਈਟ ਪੇਪਰ ਜਾਰੀ ਕਰਨ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ਟੀਕਰਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਆਡਿਟ ਅਧੀਨ ਜਿਹੜੇ ਅਦਾਰੇ ਫੰਡ ਦੀ ਦੁਰਵਰਤੋਂ ਦੇ ਦੋਸ਼ੀ ਪਾਏ ਗਏ ਹਨ, ਉਨ੍ਹਾਂ ਵਿਰੁੱਧ ਸਰਕਾਰ ਵੱਲੋਂ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ? ਕੈਂਥ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਦੀ ਸੀ. ਬੀ. ਆਈ. ਤੋਂ ਜਾਂਚ ਕਰਵਾਏ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਹਫਤੇ ਹੀ ਲੱਖਾਂ ਦੀ ਗਿਣਤੀ 'ਚ ਦਲਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਖਤਰੇ 'ਚ ਪਾ ਦਿੱਤਾ ਹੈ ਕਿਉਂਕਿ ਕੇਂਦਰ ਵੱਲੋਂ ਪੇਸ਼ ਕੀਤੀ ਗਈ 60-40 ਦੇ ਅਨੁਪਾਤ 'ਚ ਫੰਡ ਜੁਟਾਉਣ ਦੀ ਪੇਸ਼ਕਸ਼ ਨੂੰ ਪੰਜਾਬ ਸਰਕਾਰ ਨੇ ਸਿਰੇ ਤੋਂ ਹੀ ਖਾਰਿਜ ਕਰ ਦਿੱਤਾ। ਕੈਂਥ ਨੇ ਕਿਹਾ ਕਿ ਸਨਅੱਤ ਰਾਜ ਮੰਤਰੀ ਸੋਮ ਪ੍ਰਕਾਸ਼ ਨਾਲ ਮੁਲਾਕਾਤ ਕਰਕੇ ਪੰਜਾਬ 'ਚ ਪੋਸਟ ਮੈਟ੍ਰਿਕ ਸਕੀਮ ਲਾਗੂ ਕਰਨ ਦੇ ਮਾਮਲੇ 'ਚ ਪੰਜਾਬ ਸਰਕਾਰ ਦੀ ਬੇਰੁਖੀ ਬਾਰੇ ਦੱਸਿਆ ਅਤੇ ਉਨ੍ਹਾਂ ਨੂੰ ਇਕ ਮੰਗ ਪੱਤਰ ਦਿੱਤਾ।


shivani attri

Content Editor

Related News