GNA ਯੂਨੀਵਰਸਿਟੀ ''ਚ ਮਨਾਇਆ ਰਾਸ਼ਟਰੀ ਸੈਰ-ਸਪਾਟਾ ਅਤੇ ਹਿਮਾਚਲ ਰਾਜ ਦਿਵਸ
Thursday, Jan 26, 2023 - 05:10 PM (IST)
ਫਗਵਾੜਾ (ਜਲੋਟਾ)- ਜੀ.ਐੱਨ.ਏ. ਯੂਨੀਵਰਸਿਟੀ ਦੀ ਫੈਕਲਟੀ ਆਫ਼ ਹਾਸਪੀਟੈਲਿਟੀ ਵੱਲੋਂ ਸੈਰ-ਸਪਾਟਾ ਵਿਸ਼ੇ ਨਾਲ ਰਾਸ਼ਟਰੀ ਸੈਰ-ਸਪਾਟਾ ਦਿਵਸ ਅਤੇ ਹਿਮਾਚਲ ਰਾਜ ਦਿਵਸ ਮਨਾਇਆ ਗਿਆ। ਜੀ. ਐੱਨ. ਏ. ਯੂਨੀਵਰਸਿਟੀ ਦੇ ਸਾਰੇ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਸ ਸਮਾਗਮ ਵਿਚ ਸਰਗਰਮੀ ਨਾਲ ਹਿਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਜੀ.ਐੱਨ.ਏ. ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਵੀ.ਕੇ. ਰਤਨ ਨੇ ਸਵਾਗਤੀ ਭਾਸ਼ਣ ਨਾਲ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਸ਼ਰਾਬੀ ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਨਸ਼ੇ 'ਚ ਕਰਦਾ ਸੀ ਕੁੱਟਮਾਰ
ਡਾ. ਮੋਨਿਕਾ ਹੰਸਪਾਲ (ਡੀਨ ਅਕਾਦਮਿਕ) ਨੇ ਸਮਾਗਮ ਦੇ ਵਿਸ਼ੇ ਤੋਂ ਜਾਣੂ ਕਰਵਾਇਆ ਅਤੇ ਸੈਰ-ਸਪਾਟਾ ਦਿਵਸ ਦੀ ਮਹੱਤਤਾ ਬਾਰੇ ਦੱਸਿਆ। ਇਸੇ ਤਰਜ਼ 'ਤੇ ਜਾਗਰੂਕਤਾ ਭਾਸ਼ਣ ਦਿੰਦੇ ਹੋਏ ਪ੍ਰੋ-ਵਾਈਸ ਚਾਂਸਲਰ ਡਾ. ਹੇਮੰਤ ਸ਼ਰਮਾ ਨੇ ਕਈ ਅਹਿਮ ਵਿਸ਼ਿਆਂ ਤੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਭਾਰਤ 'ਚ ਸੈਰ-ਸਪਾਟੇ ਦੇ ਖੇਤਰ 'ਚ ਅਨੇਕਾਂ ਮੌਕੇ ਹਨ।
ਇਹ ਖ਼ਬਰ ਵੀ ਪੜ੍ਹੋ - ਭੜਕੇ ਸਿੱਧੂ ਖੇਮੇ ਨੇ 'ਆਪ'-ਭਾਜਪਾ ਸਣੇ ਕਾਂਗਰਸੀਆਂ 'ਤੇ ਵੀ ਵਿੰਨ੍ਹੇ ਨਿਸ਼ਾਨੇ, "ਇਨ੍ਹਾਂ ਨੂੰ ਸਿੱਧੂ ਫੋਬੀਆ"
ਇਸ ਵਿਸ਼ੇਸ਼ ਮੌਕੇ ਹਿਮਾਚਲੀ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਹਿਮਾਚਲੀ ਲੋਕ ਗੀਤਾਂ ਦੀ ਪੇਸ਼ਕਾਰੀ ਪੂਰੇ ਉਤਸ਼ਾਹ ਨਾਲ ਕੀਤੀ। ਫੈਕਲਟੀ ਦੇ ਵਿਦਿਆਰਥੀਆਂ ਨੇ ਹਿਮਾਚਲੀ ਫਲੇਵਰਜ਼, ਭਾਊ ਮਰਾਠੀ ਪਕਵਾਨ, ਸਾਊਥ ਇੰਡੀਅਨ ਪਕਵਾਨ, ਲਿੱਟੀ ਜੰਕਸ਼ਨ, ਜੰਮੂ ਦਾ ਤੜਕਾ, ਸਾਡਾ ਚੁੱਲਾ ਅਤੇ ਹਲਵਾਈ ਦੀ ਹੱਟੀ ਵਰਗੇ ਖੇਤਰੀ ਅਤੇ ਲਜੀਜ ਪਕਵਾਨਾਂ ਦੇ ਸਟਾਲਾਂ ਨੂੰ ਸ਼ਾਨਦਾਰ ਢੰਗ ਨਾਲ ਪੇਸ਼ ਕੀਤਾ। ਪ੍ਰੋਗਰਾਮ ਦੀ ਸਮਾਪਤੀ ਡਾ. ਦੀਪਕ ਕੁਮਾਰ, ਡੀਨ, ਫੈਕਲਟੀ ਆਫ ਹਾਸਪੀਟੈਲਿਟੀ ਵੱਲੋਂ ਧੰਨਵਾਦ ਦੇ ਮਤੇ ਨਾਲ ਕੀਤੀ ਗਈ। ਇਸ ਪੂਰੇ ਸਮਾਗਮ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੂਰੀ ਦਿਲਚਸਪੀ ਦਿਖਾਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 12 ਸਾਲਾ ਪੁੱਤਰ ਅਜਾਨ ਨੂੰ ਮਿਲੇਗਾ "ਵੀਰ ਬਾਲ ਪੁਰਸਕਾਰ", ਅਮਰਨਾਥ 'ਚ ਬਚਾਈਆਂ ਸੀ 100 ਜਾਨਾਂ
ਜੀ. ਐੱਨ. ਏ. ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਸਿੱਧ ਜੀ.ਐੱਨ.ਏ. ਗਰੁੱਪ ਅਤੇ ਜੀ.ਐੱਨ.ਏ. ਗਿਰਾਸ ਦੇ ਡਾਇਰੈਕਟਰ ਗੁਰਦੀਪ ਸਿੰਘ ਸਿਹਰਾ ਨੇ ਕਿਹਾ ਕਿ ਭਵਿੱਖ 'ਚ ਵੀ ਯੂਨੀਵਰਸਿਟੀ ਪੱਧਰ 'ਤੇ ਅਜਿਹੇ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਏ ਜਾਣਗੇ। ਸਿਹਰਾ ਨੇ ਕਿਹਾ ਕਿ ਮੈਂ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੋਗਰਾਮਾਂ ਵਿਚ ਭਾਗ ਲੈਣ ਅਤੇ ਉਨ੍ਹਾਂ ਦੀ ਮਹੱਤਤਾ ਦਾ ਗਿਆਨ ਸਾਂਝਾ ਕਰਨ ਦੇ ਸ਼ਲਾਘਾਯੋਗ ਯਤਨਾਂ ਨੂੰ ਦੇਖ ਕੇ ਬਹੁਤ ਖੁਸ਼ ਹਾਂ। ਵਿਦਿਆਰਥੀਆਂ ਨੂੰ ਹਮੇਸ਼ਾ ਭਾਰਤ ਨਿਰਮਾਣ ਵਿੱਚ ਆਪਣਾ ਸਰਗਰਮ ਹਿੱਸੇਦਾਰੀ ਦੇਣੀ ਚਾਹੀਦੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਪਤਵੰਤੇ ਹਾਜ਼ਰ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।