2022 ’ਚ ਅਕਾਲੀ ਦਲ-ਭਾਜਪਾ ਦਾ ਵਿਧਾਨ ਸਭਾ ਚੋਣਾਂ ’ਚ ਸੂਪਡ਼ਾ ਸਾਫ਼ ਹੋ ਜਾਵੇਗਾ : ਵਿਧਾਇਕ ਚੀਮਾ

02/20/2021 4:09:20 PM

ਸੁਲਤਾਨਪੁਰ ਲੋਧੀ (ਧੀਰ)- ਨਗਰ ਕੌਂਸਲ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਮਿਲੀ ਪ੍ਰਚੰਡ ਜਿੱਤ ਨਾਲ ਕੈਪਟਨ ਅਮਰਿੰਦਰ ਸਿੰਘ ਨਾ ਸਿਰਫ ਸੂਬੇ ਦੇ ਰਾਜਨੀਤਿਕ ਕਿੰਗ ਸਾਬਤ ਹੋਏ, ਸਗੋਂ 2022 ਦੀਆਂ ਵਿਧਾਨ ਸਭਾ ਚੋਣਾਂ ਦਾ ਵੀ ਚਿਹਰਾ ਬਣ ਗਏ ਹਨ। ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੂਬੇ ’ਚ ਕਾਂਗਰਸ ਪਾਰਟੀ ਨੂੰ ਮਿਲੀ ਤੁਫ਼ਾਨੀ ਜਿੱਤ ’ਤੇ ਆਪਣੀ ਪ੍ਰਤੀਕਿਰਿਆ ਦੱਸਦੇ ਹੋਏ ਕਹੇ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਤੋਂ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਹੀ ਹਨ ਜੋ ਪੰਜਾਬ ਦੇ ਅਸਲੀਅਤ ’ਚ ਕੈਪਟਨ ਹਨ।

ਇਹ ਵੀ ਪੜ੍ਹੋ : ਦਸੂਹਾ ਤੋਂ ਵੱਡੀ ਖ਼ਬਰ: ਕੇਂਦਰ ਦੇ ਖੇਤੀ ਕਾਨੂੰਨਾਂ ਅਤੇ ਪੰਜਾਬ ਸਰਕਾਰ ਤੋਂ ਦੁਖੀ ਪਿਓ-ਪੁੱਤ ਨੇ ਕੀਤੀ ਖ਼ੁਦਕੁਸ਼ੀ

ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਾਵਨ ਨਗਰੀ ਸੁਲਤਾਨਪੁਰ ਲੋਧੀ ਸਮੇਤ ਪੂਰੇ ਸੂਬੇ ’ਚ ਜੋ ਨਗਰ ਨਿਗਮ ਚੋਣਾਂ ’ਚ ਪ੍ਰਦਰਸ਼ਨ ਕੀਤਾ ਹੈ, ਉਸ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਘੱਟ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਗੱਲ ਤੋਂ ਚੰਗੀ ਤਰ੍ਹਾਂ ਵਾਕਿਫ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੇ ਲੋਕ ਇਸ ਗੱਲ ਤੋਂ ਚੰਗੀ ਤਰ੍ਹਾਂ ਵਾਕਿਫ ਹਨ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਪੰਜਾਬ ਦੇ ਚਾਹੇ ਪਾਣੀ ਦਾ ਮੁੱਦਾ ਹੋਵੇ, ਦਲਿਤ ਦਾ ਮੁੱਦਾ ਹੋਵੇ ਜਾਂ ਫਿਰ ਕਿਸਾਨੀ ਦਾ ਮੁੱਦਾ ਹੋਵੇ ਉਨ੍ਹਾਂ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਆਪਣਾ ਮਜਬੂਤ ਸਟੈਂਡ ਰੱਖਿਆ ਹੈ।

ਇਹ ਵੀ ਪੜ੍ਹੋ : ਖਹਿਰਾ ਨੇ ਧਰਮੀ ਫੌਜੀਆਂ ਦੇ ਭੱਤੇ ਨੂੰ ਲੈ ਕੇ ਕੈਪਟਨ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਉਨ੍ਹਾਂ ਦੀ ਅਸਲੀ ਔਕਾਤ ਦੱਸ ਦਿੱਤੀ ਹੈ ਕਿ ਸੂਬੇ ਦੇ ਲੋਕ ਕੀ ਚਾਹੁੰਦੇ ਹਨ। ਪੰਜਾਬ ’ਚ ਭਾਜਪਾ ਪਾਰਟੀ ਦੇ ਸ਼ਰਮਨਾਕ ਪ੍ਰਦਰਸ਼ਨ ਦਾ ਜੋ ਕਾਂਗਰਸ ਪਾਰਟੀ ਦੇ ਸਿਰ ਭਾਂਡਾ ਤੋੜਨਾ ਚਾਹੁੰਦੀ ਹੈ, ਉਸ ਨੂੰ ਹਾਲੇ ਵੀ ਅਸਲੀਅਤ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਲੋਕ ਭਾਜਪਾ ਦੀਆਂ ਕੋਝੀਆਂ ਚਾਲਾਂ ਤੋਂ ਤੰਗ ਆ ਚੁੱਕੇ ਹਨ ਤੇ ਉਨ੍ਹਾਂ ਨੇ ਭਾਜਪਾ ਦਾ ਸਫਾਇਆ ਕਰਨ ਦਾ ਮਨ ਪੂਰੀ ਤਰ੍ਹਾਂ ਬਣਾਇਆ ਹੋਇਆ ਹੈ।

ਇਹ ਵੀ ਪੜ੍ਹੋ : ਹਾਦਸੇ ਨੇ ਤਬਾਹ ਕੀਤੀਆਂ ਦੋ ਪਰਿਵਾਰਾਂ ਦੀਆਂ ਖ਼ੁਸ਼ੀਆਂ, ਗੱਭਰੂ ਪੁੱਤਰਾਂ ਦੀ ਹੋਈ ਮੌਤ

ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਸੰਭਾਲਣ ਤੋਂ ਬਾਅਦ ਪਹਿਲਾਂ ਸੂਬੇ ਦੀ ਆਰਥਿਕ ਵਿਵਸਥਾ ਨੂੰ ਪਟਰੀ ਦੇ ਲਿਆਂਦਾ ’ਤੇ ਹੁਣ ਚੋਣਾਂ ਦੇ ਸਾਰੇ ਵਾਅਦੇ ਇਕ ਸਾਲ ਪਹਿਲਾਂ ਹੀ ਪੂਰੇ ਕਰਕੇ ਸੂਬੇ ਨੂੰ ਵਿਕਾਸ ਦੀ ਨਵੀਂ ਗਤੀ ਪ੍ਰਦਾਨ ਕੀਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ 2022 ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ ਤੇ ਅਕਾਲੀ ਦਲ ਦਾ ਹਾਲ ਪਹਿਲਾਂ ਨਾਲੋਂ ਵੀ ਬੁਰਾ ਹੋਵੇਗਾ। ਵਿਧਾਇਕ ਚੀਮਾ ਨੇ ਕਿਹਾ ਕਿ ਉਹ ਪਾਵਨ ਨਗਰੀ ਦੇ ਵਿਕਾਸ ਲਈ ਵਚਨਬੱਧ ਹਨ ਤੇ ਹਲਕਾ ਨਿਵਾਸੀਆਂ ਨੂੰ ਭਰੋਸਾ ਦਿੰਦੇ ਹਨ ਕਿ ਪਾਵਨ ਨਗਰੀ ਨੂੰ ਮੈਂ ਵਿਸ਼ਵ ਦੇ ਕੋਨੇ-ਕੋਨੇ ’ਚ ਹੋਰ ਉਚਾਈਆਂ ’ਤੇ ਲੈ ਕੇ ਜਾਵਾਂਗਾ।

ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਪਰਵਿੰਦਰ ਪੱਪਾ, ਵਾਈਸ ਚੇਅਰਮੈਨ ਦੀਪਕ ਧੀਰ ਰਾਜੂ, ਸੀਨੀਅਰ ਕੌਂਸਲਰ ਤੇਜਵੰਤ ਸਿੰਘ, ਸੁਰਜੀਤ ਸੱਦੂਵਾਲ ਮੈਂਬਰ ਸੰਮਤੀ, ਅਸ਼ੋਕ ਮੋਗਲਾ ਸਾਬਕਾ ਪ੍ਰਧਾਨ, ਸੰਜੀਵ ਮਰਵਾਹਾ ਸ਼ਹਿਰੀ ਪ੍ਰਧਾਨ, ਰਵੀ ਪੀ. ਏ., ਜਗਜੀਤ ਸਿੰਘ ਚੰਦੀ, ਹਰਚਰਨ ਸਿੰਘ ਬੱਗਾ, ਬਲਜਿੰਦਰ ਪੀ. ਏ. ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਦਿੱਲੀ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਹੁਸ਼ਿਆਰਪੁਰ ਦੇ ਦੋ ਨੌਜਵਾਨ ਤਿਹਾੜ ਜੇਲ੍ਹ ਵਿਚੋਂ ਰਿਹਾਅ

shivani attri

This news is Content Editor shivani attri