ਖੇਤੀ ਆਰਡੀਨੈਂਸ ਵਿਰੁੱਧ ਮਤਾ ਪਾਸ ਕਰਕੇ ਕੈਪਟਨ ਨੇ ਕਿਸਾਨਾਂ ਦਾ ਸੱਚਾ ਹਮਦਰਦ ਹੋਣ ਦਾ ਦਿੱਤਾ ਸਬੂਤ: ਵਿਧਾਇਕ ਚੀਮਾ

08/28/2020 5:05:01 PM

ਸੁਲਤਾਨਪੁਰ ਲੋਧੀ (ਸੁਰਿੰਦਰ ਸਿੰਘ ਸੋਢੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਆਰਡੀਨੈਂਸ ਨੂੰ ਕਿਸਾਨ ਵਿਰੋਧੀ ਕਰਾਰ ਦਿੰਦੇ ਹੋਏ ਇਸ ਵਿਰੁੱਧ ਮਤਾ ਪੰਜਾਬ ਵਿਧਾਨ ਸਭਾ ਪੇਸ਼ ਕੀਤਾ ਗਿਆ, ਜਿਸ ਨੂੰ ਵਿਧਾਨ ਸਭਾ 'ਚ ਪਾਸ ਕਰ ਦਿੱਤਾ ਗਿਆ। ਇਸ ਦੀ ਸਮੂਹ ਪੰਜਾਬੀ ਕਿਸਾਨਾਂ, ਆੜਤੀਆਂ, ਵਪਾਰੀਆਂ, ਮੁਨੀਮਾਂ ਅਤੇ ਮਜਦੂਰਾਂ ਵੱਲੋਂ ਭਰਪੂਰ ਸ਼ਲਾਘਾ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਹਲਕਾ ਸੁਲਤਾਨਪੁਰ ਲੋਧੀ ਦੇ ਨੌਜਵਾਨ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ 'ਚ ਕਿਸੇ ਵੀ ਤਰੀਕੇ ਸੱਤਾ ਹਥਿਆਉਣ ਲਈ ਤਰਲੋ ਮੱਛੀ ਹੋ ਰਹੇ ਅਕਾਲੀ ਦਲ ਵੱਲੋਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਰੋਜ਼ਾਨਾ ਗੁਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਖੇਤੀ ਆਰਡੀਨੈਂਸ ਦੇ ਮਾਮਲੇ 'ਚ ਸਿਰਫ ਫੋਕੀ ਸਿਆਸਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਡਾਕਟਰ ਬੀਬੀ ਦੀ ਗੁੰਡਾਗਰਦੀ, ਗਰਭਵਤੀ ਜਨਾਨੀ ਨੂੰ ਧੱਕੇ ਮਾਰ ਸਿਵਲ ਹਸਪਤਾਲ 'ਚੋਂ ਕੱਢਿਆ ਬਾਹਰ

ਚੀਮਾ ਨੇ ਕਿਹਾ ਕਿ ਅੱਜ ਲੋਕਤੰਤਰ ਦੀ ਸਬ ਤੋਂ ਪਵਿੱਤਰ ਕਚਹਿਰੀ ਵਿਧਾਨ ਸਭਾ 'ਚ ਮਾਨਸੂਨ ਸੈਸ਼ਨ ਦੌਰਾਨ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਪ੍ਰਸਤਾਵ ਪੇਸ਼ ਕੀਤਾ ਤਾਂ ਸਮੁੱਚਾ ਅਕਾਲੀ ਦਲ ਸ਼ਾਜਿਸ਼ੀ ਢੰਗ ਨਾਲ ਸਦਨ ਦੀ ਕਾਰਵਾਈ 'ਚੋਂ ਹੀ ਗਾਇਬ ਹੋ ਗਿਆ । ਜਿਸ ਨੇ ਇਸ ਗੱਲ 'ਤੇ ਮੋਹਰ ਲਗਾ ਦਿੱਤੀ ਹੈ ਕਿ ਅਕਾਲੀ ਦਲ ਅਤੇ ਬਾਦਲ ਪਰਿਵਾਰ ਸਿਰਫ ਤੇ ਸਿਰਫ ਆਪਣੇ ਨਿੱਜੀ ਹਿੱਤਾਂ ਨੂੰ ਮੁੱਖ ਰੱਖਦਾ ਹੈ ਅਤੇ ਕੇਂਦਰ ਸਰਕਾਰ 'ਚ ਆਪਣੇ ਪਰਿਵਾਰ ਦੀ ਕੇਂਦਰੀ ਮੰਤਰੀ ਦੀ ਕੁਰਸੀ ਬਚਾਉਣ ਲਈ ਸੂਬੇ ਦੇ ਕਿਸੇ ਵੀ ਵਰਗ ਚਾਹੇ ਉਹ ਕਿਸਾਨੀ ਹੋਵੇ ਜਾਂ ਮਜਦੂਰ ਵਰਗ ਸਭ ਦੀ ਸਿਆਸੀ ਕੁਰਬਾਨੀ ਦੇਣ ਤੋਂ ਗੁਰੇਜ਼ ਨਹੀਂ ਕਰੇਗਾ।

ਇਹ ਵੀ ਪੜ੍ਹੋ: ਕਪੂਰਥਲਾ ਦੇ ਡਾਕਟਰ ਦੀ ਇਸ ਜੁਗਾੜੀ ਕਾਰ ਅੱਗੇ ਫੇਲ ਹੋਈਆਂ ਵੱਡੀਆਂ ਕਾਰਾਂ, ਬਣੀ ਖਿੱਚ ਦਾ ਕੇਂਦਰ

ਉਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਇਸ ਕਿਸਾਨ ਵਿਰੋਧੀ ਆਰਡੀਨੈਂਸ ਦੇ ਖ਼ਿਲਾਫ਼ ਆਵਾਜ ਬੁਲੰਦ ਕਰ ਇਹ ਸਾਬਤ ਕਰ ਦਿਤਾ ਹੈ ਕਿ ਉਹ ਸੂਬੇ ਦੀ ਕਿਸਾਨੀ ਅਤੇ ਹੋਰ ਸਾਰੇ ਵਰਗਾਂ ਦੇ ਹੱਕਾ 'ਤੇ ਡਟ ਕੇ ਪਹਿਰਾ ਦੇ ਰਹੇ ਹਨ। ਉਨ੍ਹਾਂ ਨਾਲ ਇਸ ਸਮੇਂ ਰਵਿੰਦਰ ਰਵੀ ਪੀ. ਏ, ਬਲਜਿੰਦਰ ਸਿੰਘ ਪੀ. ਏ. ਅਤੇ ਹੋਰ ਆਗੂਆਂ ਸ਼ਿਰਕਤ ਕੀਤੀ ।
ਇਹ ਵੀ ਪੜ੍ਹੋ: ਬਜ਼ੁਰਗ ਮਾਂ ਨੂੰ ਹਾਈਵੇਅ 'ਤੇ ਸੁੱਟਣ ਵਾਲੇ ਪੁੱਤ-ਨੂੰਹ ਆਏ ਕੈਮਰੇ ਸਾਹਮਣੇ, ਰੱਖਿਆ ਆਪਣਾ ਪੱਖ


shivani attri

Content Editor

Related News