ਨਵਾਂਸ਼ਹਿਰ ’ਚ ਐੱਸ. ਐੱਸ. ਪੀ. ਅਲਕਾ ਮੀਨਾ ਨੇ ਲਗਵਾਈ ਕੋਵਿਡ ਵੈਕਸੀਨ

02/04/2021 2:34:32 PM

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)-ਜ਼ਿਲ੍ਹਾ ਸਿਹਤ ਮਹਿਕਮੇ ਵੱਲੋਂ ਅੱਜ ‘ਕੋਵਿਡ-19’ ਟੀਕਾਕਰਨ ਦੇ ਦੂਜੇ ਪਡ਼ਾਅ ਦੀ ਸ਼ੁਰੂਆਤ ਜ਼ਿਲ੍ਹੇ ਦੇ ਫਰੰਟਲਾਈਨਰ 1363 ਪੁਲਸ ਕਰਮਚਾਰੀਆਂ ਦੇ ‘ਕੋਵਿਡ-19’ ਦਾ ਟੀਕਾ ਲਾਉਣ ਦੀ ਸ਼ੁਰੂਆਤ ਕੀਤੀ ਗਈ, ਜਿਸ ’ਚ ਐੱਸ. ਐੱਸ. ਪੀ. ਅਲਕਾ ਮੀਨਾ ਨੇ ਸਵੈ ਕੋਵਿਡ ਟੀਕਾ ਲਵਾ ਕੇ ਸਮੂਹ ਪੁਲਸ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਡਰ ਦੇ ਕੋਵਿਡ ਵੈਕਸੀਨ ਲਾਉਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਟ੍ਰੈਫਿਕ ਪੁਲਸ ਦੇ ਇੰਚਾਰਜ ਰਤਨ ਸਿੰਘ ਸਮੇਤ ਕਈ ਹੋਰ ਪੁਲਸ ਕਰਮਚਾਰੀਆਂ ਨੇ ‘ਕੋਵਿਡ-19’ ਦਾ ਟੀਕਾ ਲਵਾਇਆ। ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਜ਼ਿਲਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ, ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰ ਸਿੰਘ ਬਿੱਟੂ ਤੇ ਬਲਾਕ ਐਕਸਟੈਨਸ਼ਨ ਐਜੂਕੇਟਰ ਤਰਸੇਮ ਲਾਲ ਵੀ ਇਸ ਮੌਕੇ ’ਤੇ ਹਾਜ਼ਰ ਸਨ।

ਇਹ ਵੀ ਪੜ੍ਹੋ : ਭੋਗਪੁਰ ਵਿਖੇ ਵਿਆਹ ਦੀ ਜਾਗੋ ’ਚ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ

ਡਾ. ਕਪੂਰ ਨੇ ਇਸ ਉਪਰੰਤ ਜ਼ਿਲਾ ਹਸਪਤਾਲ ’ਚ ਦਾਖਲ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ। ਉਨ੍ਹਾਂ ਦੱਸਿਆ ਕਿ ਮਾਰਚ 2020 ਤੋਂ ਅਸੀਂ ਇਸ ਮਹਾਮਾਰੀ ਨਾਲ ਜੂਝ ਰਹੇ ਹਾਂ ਪਰ ਇਸ ਸਾਲ ਇਹ ਇਕ ਚੰਗੀ ਸ਼ੁਰੂਆਤ ਹੋਈ ਹੈ ਅਤੇ ਸਾਨੂੰ ਸਾਰਿਆਂ ਨੂੰ ਕੋਰੋਨਾ ਵਾਇਰਸ ਨੂੰ ਰੋਕਣ ਲਈ ਇਸ ਮੁਹਿੰਮ ’ਚ ਹਿੱਸੇਦਾਰ ਬਣਨਾ ਚਾਹੀਦਾ ਹੈ। ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ‘ਕੋਵਿਡ-19’ ਵੈਕਸੀਨ ਪ੍ਰਤੀ ਅਫਵਾਹਾਂ ਫੈਲ ਰਹੀਆਂ ਹਨ ਕਿ ਇਹ ਵੈਕਸੀਨ ਪਹਿਲੀ ਵਾਰ ਲਗਾਈ ਜਾ ਰਹੀ ਹੈ। ਅਸੀਂ ਵੀ ਅਜਿਹੀਆਂ ਅਫਵਾਹਾਂ ਬਾਰੇ ਪੜ੍ਹਿਆ ਹੈ ਪਰ ਅਸੀਂ ਲੋਕਾਂ ਨੂੰ ਭਰੋਸਾ ਦਿਵਾਉਣਾ ਚਾਹੁੰਦੇ ਹਾਂ ਕਿ ਲੋਕਾਂ ਨੂੰ ਡਰਨ ਦੀ ਕੋਈ ਜ਼ਰੂਰਤ ਨਹੀਂ ਹੈ।

ਇਹ ਵੀ ਪੜ੍ਹੋ : ਗਰੁੱਪ ਡਿਸਕਸ਼ਨ ਤੋਂ ਬਾਅਦ ਕਿਸਾਨਾਂ ਲਈ ਨਵਜੋਤ ਸਿੰਘ ਸਿੱਧੂ ਨੇ ਫਿਰ ਕਹੀ ਵੱਡੀ ਗੱਲ

ਉੱਧਰ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਦਵਿੰਦਰ ਢਾਂਡਾ ਨੇ ਸਮੂਹ ਫਰੰਟਲਾਈਨ ਵਰਕਰਾਂ ਨੂੰ ‘ਕੋਵਿਡ-19’ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਵਾਈ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਲੋਕਾਂ ਵਿਚ ਫੈਲ ਰਹੀਆਂ ਅਫਵਾਹਾਂ ਨੂੰ ਦੂਰ ਕਰਨ ਲਈ ਸਿਹਤ ਮਹਿਕਮਾ ਅਤੇ ਪੁਲਸ ਮਹਿਕਮੇ ਨੂੰ ਮਿਸਾਲ ਪੇਸ਼ ਕਰਨੀ ਪਵੇਗੀ। ਇਸ ਸਮੇਂ ਐੱਲ. ਐੱਚ. ਵੀ. ਬਲਵਿੰਦਰ ਕੌਰ, ਏ. ਐੱਨ. ਐੱਮ. ਰਿੰਪੀ ਸਹੋਤਾ, ਏ. ਐੱਨ. ਐੱਮ. ਮਨਪ੍ਰੀਤ ਕੌਰ, ਰਾਜੇਸ਼ ਕੁਮਾਰ ਵੱਲੋਂ ਟੀਕਾਕਰਨ ਮੁਹਿੰਮ ਵਿਚ ਪੂਰਨ ਸਹਿਯੋਗ ਦਿੱਤਾ ਗਿਆ।


shivani attri

Content Editor

Related News