ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

Saturday, Nov 18, 2023 - 11:35 AM (IST)

ਨਵਾਂਸ਼ਹਿਰ (ਤ੍ਰਿਪਾਠੀ)- ਨਵਾਂਸ਼ਹਿਰ ਜ਼ਿਲ੍ਹੇ ਵਿਚ ਮੇਲਿਆਂ, ਸਮਾਗਮਾਂ ਅਤੇ ਵਿੱਦਿਅਕ ਅਦਾਰਿਆਂ ’ਚ ਹਥਿਆਰ ਲੈ ਕੇ ਜਾਣ ’ਤੇ ਮਨਾਹੀ ਲਗਾਈ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ 6213/2016 ’ਚ ਦਿੱਤੀਆਂ ਮਿਤੀ 22-07-2019 ਦੀਆਂ ਹਦਾਇਤਾਂ ਦੀ ਪਾਲਣਾ ’ਚ ਅਤੇ ਪ੍ਰਮੁੱਖ ਸਕੱਤਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ, ਪੰਜਾਬ ਸਰਕਾਰ ਵੱਲੋਂ ਰਾਜ ’ਚ ਅਮਨ-ਕਾਨੂੰਨੀ ਦੀ ਸਥਿਤੀ ਕਾਇਮ ਰੱਖਣ ਦੇ ਮੱਦੇਨਜ਼ਰ ਪ੍ਰਾਪਤ ਆਦੇਸ਼ਾਂ ਦੀ ਪਾਲਣਾ ’ਚ ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੇਲਿਆਂ, ਸਮਾਗਮਾਂ ਅਤੇ ਵਿੱਦਿਅਕ ਅਦਾਰਿਆਂ ’ਚ ਹਥਿਆਰ ਲੈ ਕੇ ਜਾਣ ਅਤੇ ਉਨ੍ਹਾਂ ਦੇ ਪ੍ਰਦਰਸ਼ਨ ਦੀ ਮਨਾਹੀ ਕੀਤੀ ਹੈ।

ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਤਹਿਤ ਜਾਰੀ ਇਨ੍ਹਾਂ ਹੁਕਮਾਂ ’ਚ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਉਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਾਉਂਦਿਆਂ ਇਨ੍ਹਾਂ ਦਾ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ’ਤੇ ਵੀ ਪਾਬੰਦੀ ਲਾਗੂ ਰਹੇਗੀ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਪੂਰਨ ਪਾਬੰਦੀ ਰਹੇਗੀ

ਇਹ ਵੀ ਪੜ੍ਹੋ: ਹੋਰਾਂ ਲਈ ਮਿਸਾਲ ਬਣਿਆ ਟਾਂਡਾ ਦਾ ਇਹ ਪਰਿਵਾਰ, ਧੀ ਜੰਮਣ 'ਤੇ ਵਿਆਹ ਵਰਗਾ ਮਾਹੌਲ, ਵਾਜਿਆਂ ਨਾਲ ਕੀਤਾ ਸੁਆਗਤ

ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰਟ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੇ ਧਿਆਨ ’ਚ ਆਇਆ ਹੈ ਕਿ ਆਮ ਤੌਰ ’ਤੇ ਜ਼ਿੰਮੀਦਾਰ ਝੋਨੇ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਖੇਤਾਂ ’ਚ ਅੱਗ ਲਗਾ ਦਿੰਦੇ ਹਨ, ਜਿਸ ਨਾਲ ਵਾਤਾਵਰਣ, ਜੀਵ ਜੰਤੂਆਂ, ਲਾਗੇ ਖੜ੍ਹੀ ਫ਼ਸਲ, ਸੜਕ ਦੇ ਕਿਨਾਰੇ ਲਾਏ ਬੂਟੇ/ਦਰੱਖ਼ਤਾਂ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ ਅਤੇ ਲੋਕਾਂ ਦੀ ਸਿਹਤ ’ਤੇ ਵੀ ਬੁਰਾ ਅਸਰ ਪੈਂਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਖ਼ਤਮ ਹੁੰਦੀ ਹੈ।

ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕੰਬਾਇਨ ਮਾਲਕਾਂ ਵੱਲੋਂ ਝੋਨੇ ਦੀ ਕਟਾਈ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਆਪਣੇ ਹੁਕਮ ’ਚ ਇਹ ਵੀ ਕਿਹਾ ਹੈ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਕੰਬਾਇਨ ਮਾਲਕ, ਜ਼ਿਮੀਂਦਾਰਾਂ/ਕਿਸਾਨਾਂ ਵੱਲੋਂ ਝੋਨੇ ਦੀ ਕਟਾਈ ਕਰਨ ਸਮੇਂ ਕੰਬਾਇਨਾਂ ਦੇ ਸੁਪਰ ਐੱਸ. ਐੱਮ. ਐੱਸ. ਵਿਚ ਉਪਲੱਬਧ ਪੱਖਿਆਂ ਨੂੰ ਚਾਲੂ ਹਾਲਤ ਵਿਚ ਰੱਖਣ ਅਤੇ ਬਿਨਾਂ ਸੁਪਰ ਐੱਸ. ਐੱਮ. ਐੱਸ. ਲੱਗੀਆਂ ਕੰਬਾਇਨਾਂ ਚਲਾਉਣ ’ਤੇ ਪੂਰਨ ਰੋਕ ਹੋਵੇਗੀ। ਇਹ ਹੁਕਮ 13 ਜਨਵਰੀ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ: 15,000 ਕਰੋੜ ਦੇ ਮਹਾਦੇਵ ਐਪ ਘਪਲੇ ’ਚ ਜਲੰਧਰ ਦੇ ਬਿਲਡਰ ਦਾ ਵੀ ਨਾਂ ਸ਼ਾਮਲ, ED ਦੇ ਵੀ ਰਾਡਾਰ ’ਤੇ ਬੁੱਕੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News