ਵਿਧਾਇਕ ਅੰਗਦ ਸਿੰਘ ਵੱਲੋਂ ਕਿਸਾਨ ਜਥੇਬੰਦੀਆਂ ਦੇ ਬੰਦ ਦੀ ਹਮਾਇਤ

9/24/2020 6:23:33 PM

ਨਵਾਂਸ਼ਹਿਰ (ਤ੍ਰਿਪਾਠੀ,ਮਨੋਰੰਜਨ)— ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਿਸਾਨ ਜੱਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਗਏ ਬੰਦ ਦਾ ਸਮਰਥਨ ਕਰਦੇ ਹਲਕਾ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਨੇ ਕਿਹਾ ਹੈ ਕਿ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਇਸ ਸੰਘਰਸ਼ ਦੀ ਹਮਾਇਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਖਹਿਰਾ ਵੱਲੋਂ ਅਕਾਲੀ ਦਲ ਨੂੰ ਕੱਲ੍ਹ ਦਾ 'ਚੱਕਾ ਜਾਮ' ਰੱਦ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਭਲਕੇ ਉਹ ਖ਼ੁਦ ਲੰਗੜੋਆ ਬਾਈਪਾਸ ਵਿਖੇ ਆਪਣੇ ਸਾਥੀਆਂ ਸਮੇਤ ਇਸ ਵਿਚ ਸ਼ਾਮਿਲ ਹੋਣਗੇ। ਅੱਜ ਇਥੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਹਨ, ਉਹ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਕਮਜ਼ੋਰ ਕਰਨ ਵਾਲੇ ਹਨ। ਉਨ੍ਹਾਂ ਕਿਹਾ ਕਿ ਉਹ 25 ਸਤੰਬਰ ਦੇ ਬੰਦ ਦਾ ਪੂਰਨ ਸਮਰਥਨ ਕਰਦੇ ਹਨ ਅਤੇ ਕਿਸਾਨ ਭਰਾਵਾਂ ਨਾਲ ਖੜ੍ਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨੀ ਅੱਜ ਵੀ ਮੁਲਕ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਹ ਕਿਸਾਨ ਮਾਰੂ ਬਿੱਲ ਪਹਿਲਾਂ ਤੋਂ ਹੀ ਕੋਵਿਡ ਕਰਕੇ ਤੰਗੀ ਦਾ ਸਾਹਮਣਾ ਕਰ ਰਹੇ ਕਿਸਾਨਾਂ 'ਤੇ ਮੁਸੀਬਤਾਂ ਦਾ ਪਹਾੜ ਟੁੱਟਣ ਦੇ ਬਰਾਬਰ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਕਿਸਾਨਾਂ ਦੀ ਲੜਾਈ ਨਹੀਂ ਹੈ ਸਗੋਂ ਸਾਡੇ ਸਾਰਿਆਂ ਦੀ ਲੜਾਈ ਹੈ, ਕਿਉਂਕਿ ਸਮੁੱਚੇ ਪੰਜਾਬ ਦੀ ਆਰਥਿਕਤਾ ਕਿਸਾਨੀ 'ਤੇ ਹੀ ਟਿਕੀ ਹੋਈ ਹੈ। ਇਸ ਲਈ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਿਸਾਨਾਂ ਦੇ ਨਾਲ ਖੜ੍ਹਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪਹਿਲਾਂ ਤਾਂ ਅਸੀਂ ਹੱਥ ਜੋੜਦੇ ਸੀ ਪਰ ਹੁਣ ਦਿੱਲੀ ਦੀਆਂ ਕੰਧਾਂ ਹਿਲਾਵਾਂਗੇ: ਹਰਸਿਮਰਤ ਬਾਦਲ


shivani attri

Content Editor shivani attri