ਨਵਾਂਸ਼ਹਿਰ ਪੁਲਸ ਨੇ ਅਕਤੂਬਰ ਮਹੀਨੇ ’ਚ 167 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ

11/05/2023 4:34:53 PM

ਨਵਾਂਸ਼ਹਿਰ (ਤ੍ਰਿਪਾਠੀ)- ਜ਼ਿਲ੍ਹਾ ਪੁਲਸ ਨੇ ਅਕਤੂਬਰ ਮਹੀਨੇ ਦੌਰਾਨ ਵੱਖ-ਵੱਖ ਥਾਣਿਆਂ ’ਚ ਕੁਲ 96 ਮਾਮਲੇ ਦਰਜ ਕਰਕੇ 167 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ 105 ਕੇਸਾਂ ਦਾ ਨਿਪਟਾਰਾ ਕਰਕੇ ਉਨ੍ਹਾਂ ਦੇ ਚਲਾਨ ਅਦਾਲਤ ਵਿਚ ਪੇਸ਼ ਕੀਤੇ ਗਏ। ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਡਾ. ਅਖਿਲ ਚੌਧਰੀ ਨੇ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਐੱਨ. ਡੀ. ਪੀ. ਐੱਸ. ਦੇ 29 ਮਾਮਲੇ ਦਰਜ ਕਰਕੇ 4 ਕਿਲੋ 500 ਗ੍ਰਾਮ ਗਾਂਜਾ, 15 ਕਿਲੋਗ੍ਰਾਮ ਡੋਡੇ, 400 ਗ੍ਰਾਮ ਅਫ਼ੀਮ, 252 ਗ੍ਰਾਮ ਹੈਰੋਈਨ ਅਤੇ 15,545 ਗੋਲ਼ੀਆਂ-ਕੈਪਸੂਲ ਬਰਾਮਦ ਕਰਕੇ 34 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ।

ਐਕਸਾਈਜ਼ ਐਕਟ ਤਹਿਤ 16 ਮਾਮਲੇ ਦਰਜ ਕਰਕੇ 5,60,250 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ 18 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੁਲਸ ਵੱਲੋਂ 135 ਵਿਅਕਤੀਆਂ ਖ਼ਿਲਾਫ਼ ਅਪਰਾਧ ਰੋਧਕ ਕਾਰਵਾਈ ਨੂੰ ਅਮਲ ਵਿਚ ਲਿਆਉਂਦਾ ਗਿਆ ਅਤੇ 8 ਭਗੌੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਲ੍ਹਾ ਪੁਲਸ ਵੱਲੋਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅਤੇ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾ ਨੂੰ ਘੱਟ ਕਰਨ ਲਈ 887 ਵਾਹਨਾਂ ਦੇ ਚਲਾਨ ਕੱਟੇ ਗਏ।

ਇਹ ਵੀ ਪੜ੍ਹੋ: ਹੋਟਲ 'ਚ ਬਰਥਡੇ ਪਾਰਟੀ ਦੌਰਾਨ ਪੈ ਗਿਆ ਭੜਥੂ, ਮਾਮੂਲੀ ਗੱਲ ਨੂੰ ਲੈ ਕੇ ਪਿਆ ਖਿਲਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri