ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Thursday, Jun 25, 2026 - 02:41 PM (IST)

ਨਵਾਂਸ਼ਹਿਰ ਪੁਲਸ ਨੇ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 4 ਵੱਖ-ਵੱਖ ਮਾਮਲਿਆਂ 'ਚ ਨਸ਼ਾ ਕਰਦੇ 5 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਮੁਕੰਦਪੁਰ ਵਿਖੇ ਤਾਇਨਾਤ ਏ. ਐੱਸ. ਆਈ. ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ ਲਈ ਵੱਲੋਂ ਥਾਣਾ ਖੇਤਰ 'ਚ ਮੌਜੂਦ ਸੀ ਕਿ ਪੁਲਸ ਦੇ ਮੁਖ਼ਬਰ ਵਿਸ਼ੇਸ਼ ਨੇ ਦੱਸਿਆ ਕਿ ਸੰਨੀ ਕੁਮਾਰ ਬੰਗਾ ਪੁੱਤਰ ਬਲਵਿੰਦਰ ਕੁਮਾਰ ਵਾਸੀ ਪਿੰਡ ਖਾਨਪੁਰ ਥਾਣਾ ਮੁਕੰਦਪੁਰ ਜੋਕਿ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ, ਅੱਜ ਬੱਸ ਸਟੈਂਡ ਸਾਧਪੁਰ ਵਿਖੇ ਹੈਰੋਇਨ ਦਾ ਨਸ਼ਾ ਕਰ ਰਿਹਾ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਉਕਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਉਕਤ ਸੰਨੀ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ ਇਕ ਲਾਈਟਰ, ਹੈਰੋਇਨ ਅਲੂਦ ਪੰਨੀ 20 ਰੁਪਏ ਦਾ ਪਾਇਪਨੂਮਾ ਨੋਟ ਬਰਾਮਦ ਕੀਤਾ।

ਇਹ ਵੀ ਪੜ੍ਹੋ: ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ

ਇਕ ਹੋਰ ਮਾਮਲੇ 'ਚ ਪੁਲਸ ਥਾਣਾ ਸਿਟੀ ਬਲਾਚੌਰ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਸ ਦੇ ਤਫ਼ਤੀਸ਼ੀ ਅਫ਼ਸਰ ਐੱਸ. ਆਈ. ਪੁਸ਼ਵਿੰਦਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਮੰਢਿਆਣੀ ਥਾਣਾ ਸਿਟੀ ਬਲਾਚੌਰ ਵਜੋਂ ਹੋਈ ਹੈ। ਫੜੇ ਗਏ ਮੁਲਜ਼ਮ ਕੋਲੋਂ ਪਾਈਪ ਆਕਾਰ ਦਾ 10 ਰੁਪਏ ਦਾ ਨੋਟ, ਫੁਆਇਲ ਅਤੇ ਲਾਈਟਰ ਬਰਾਮਦ ਕੀਤਾ ਗਿਆ ਹੈ। ਇਕ ਹੋਰ ਮਾਮਲੇ ਵਿੱਚ ਥਾਣਾ ਸਿਟੀ ਬਲਾਚੌਰ ਨੇ ਨਸ਼ਾ ਕਰਦੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ।

ਪੁਲਸ ਜਾਂਚ ਅਧਿਕਾਰੀ ਏ. ਐੱਸ. ਆਈ. ਭੂਸ਼ਣ ਲਾਲ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਜਗਤਪੁਰ ਦੀ ਕੱਚੀ ਸੜਕ ਨੇੜੇ ਪੁੱਜੀ ਤਾਂ ਦੋ ਵਿਅਕਤੀ ਨਸ਼ਾ ਕਰਦੇ ਵਿਖਾਈ ਦਿੱਤੇ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਥੌਪੀਆ ਅਤੇ ਸਤਨਾਮ ਸਿੰਘ ਉਰਫ਼ ਸੋਨੂੰ ਪੁੱਤਰ ਜਸਵੰਤ ਸਿੰਘ ਵਜੋਂ ਹੋਈ ਹੈ। ਇਕ ਹੋਰ ਮਾਮਲੇ 'ਚ ਥਾਣਾ ਬਲਾਚੌਰ ਦੀ ਪੁਲਸ ਨੇ ਨਸ਼ਾ ਕਰਦੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੈੱਡ ਕਾਂਸਟੇਬਲ ਅਮਨਦੀਪ ਕੌਰ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਬਿਕਰਮ ਸਿੰਘ ਪੁੱਤਰ ਤ੍ਰਿਲੋਚਨ ਸਿੰਘ ਵਾਸੀ ਸਿਆਨਾ (ਸਿਟੀ ਬਲਾਚੌਰ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ: ਲੱਗੀਆਂ ਵੱਡੀਆਂ ਪਾਬੰਦੀਆਂ! 23 ਅਗਸਤ ਤੱਕ ਹੁਕਮ ਹੋ ਗਏ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News