ਨਵਾਂਸ਼ਹਿਰ ਪੁਲਸ ਨੇ ਬਰਾਮਦ 48.5 ਕਿਲੋ ਡੋਡੇ ਤੇ 3.843 ਕਿਲੋ ਹੈਰੋਇਨ ਨੂੰ ਕੀਤਾ ਨਸ਼ਟ

Wednesday, Jun 26, 2024 - 07:05 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਅੱਜ ਨਸ਼ਾ ਵਿਰੋਧੀ ਦਿਵਸ ਮੌਕੇ ਜ਼ਿਲ੍ਹਾ ਪੁਲਸ ਵੱਲੋਂ ਮਾਣਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਐੱਨ. ਡੀ. ਪੀ. ਐੱਸ. ਤਹਿਤ ਬਰਾਮਦ ਕੀਤੇ ਗਏ। ਨਸ਼ੇ ਵਾਲੇ ਪਦਾਰਥਾਂ ਨੂੰ ਡਾਇਰੈਕਟਰ ਜਨਰਲ ਪੁਲਸ ਦੇ ਨਿਰਦੇਸ਼ਾਂ ਤਹਿਤ ਨਸ਼ਟ ਕੀਤਾ ਗਿਆ। ਨਸ਼ਾ ਦਿਵਸ ਮੌਕੇ ਪੁਲਸ ਵੱਲੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੈਮੀਨਾਰ ਵੀ ਕਰਵਾਏ ਗਏ। ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਗਜ਼ਟਿਡ ਪੁਲਸ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਦੀ ਅਗਵਾਈ ਹੇਠ 16 ਨਸ਼ਾ ਪ੍ਰਭਾਵਿਤ ਪਿੰਡਾਂ ਵਿੱਚ ਨਸ਼ਾ ਜਾਗਰੂਕਤਾ ਸੈਮੀਨਾਰ ਕਰਵਾਏ ਗਏ।

ਇਹ ਵੀ ਪੜ੍ਹੋ- ਜਲੰਧਰ 'ਚ ਪਰਿਵਾਰ ਸਮੇਤ ਸ਼ਿਫ਼ਟ ਹੋਏ ਮੁੱਖ ਮੰਤਰੀ ਭਗਵੰਤ ਮਾਨ, ਸਾਂਝੀਆਂ ਕੀਤੀਆਂ ਤਸਵੀਰਾਂ

ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਕਿਸੇ ਵੀ ਵਿਅਕਤੀ ਨੂੰ ਸੁੱਖ ਨਹੀਂ ਮਿਲਦਾ, ਸਗੋਂ ਨਸ਼ਿਆਂ ਦਾ ਸੇਵਨ ਨਾ ਸਿਰਫ਼ ਨਸ਼ੇ ਦੇ ਆਦੀ ਨੌਜਵਾਨਾਂ ਦਾ ਭਵਿੱਖ ਖਰਾਬ ਕਰਦਾ ਹੈ, ਸਗੋਂ ਉਸਦੇ ਪਰਿਵਾਰ ਦਾ ਭਵਿੱਖ ਵੀ ਖਰਾਬ ਕਰਦਾ ਹੈ। ਨਸ਼ਿਆਂ ਦਾ ਪ੍ਰਚਲਣ ਵੀ ਸਮਾਜ ਲਈ ਇਕ ਚੁਣੌਤੀ ਹੈ। ਨਸ਼ੇ ਦੀ ਲਤ ਤੋਂ ਪੀਡ਼ਤ ਵਿਅਕਤੀ ਆਪਣੇ ਨਸ਼ੇ ਦੀ ਪੂਰਤੀ ਲਈ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਡਰੱਗ ਡਿਸਪੋਜ਼ਲ ਕਮੇਟੀ ਦੀ ਨਿਗਰਾਨੀ ਹੇਠ ਜ਼ਿਲੇ ਦੇ ਵੱਖ-ਵੱਖ ਥਾਣਿਆਂ ਵੱਲੋਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਦਰਜ ਕੀਤੇ ਕੇਸਾਂ ਵਿਚੋਂ 7 ਕੇਸਾਂ ਵਿਚ 48 ਕਿਲੋ 500 ਗ੍ਰਾਮ ਡੋਡੇ ਅਤੇ 3.843 ਕਿਲੋ ਹੈਰੋਇਨ ਨੂੰ ਨਸ਼ਟ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਪੁਲਸ ਵੱਲੋਂ 22 ਮਾਮਲਿਆਂ ਵਿਚ ਬਰਾਮਦ ਕੀਤੇ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News