ਨਵਾਂਸ਼ਹਿਰ ਦੀ ਰੇਲਵੇ ਰੋਡ ਦੇ ਹਾਲਾਤ ਹੋਏ ਬਦ ਤੋਂ ਬਦਤਰ, ਲੋਕਾਂ ਨੇ ਪ੍ਰਸ਼ਾਸਨ 'ਤੇ ਕੱਢੀ ਭੜਾਸ
Wednesday, Aug 20, 2025 - 03:41 PM (IST)

ਨਵਾਂਸ਼ਹਿਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਵਿਚ ਬੀਤੇ ਦਿਨਾਂ ਤੋਂ ਤਬਦੀਲੀ ਵੇਖਣ ਨੂੰ ਮਿਲੀ ਹੈ। ਪੰਜਾਬ ਵਿਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋਈ ਹੈ, ਜਿਸ ਨੇ ਕਈ ਜ਼ਿਲ੍ਹਿਆਂ ਵਿਚ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਨਵਾਂਸਹਿਰ ਰੇਲਵੇ ਰੋਡ ਦੇ ਹਾਲਾਤ ਬੇਹੱਦ ਮਾੜੇ ਹੋ ਚੁੱਕੇ ਹਨ।
ਰੇਲਵੇ ਸਟੇਸ਼ਨ ਨੂੰ ਜਾਂਦੀ ਸੜਕ 'ਤੇ ਟੁੱਟੀ ਹੋਣ ਕਾਰਨ ਇਥੇ ਪਾਣੀ ਇਕੱਠਾ ਹੋ ਜਾਂਦਾ ਹੈ। ਉਥੇ ਹੀ ਇਸ ਸੜਕ 'ਤੇ ਪ੍ਰਸ਼ਾਸਨ ਵੱਲੋਂ ਇੱਟਾਂ ਪਾਈਆਂ ਜਾ ਰਹੀਆਂ ਹਨ। ਆਉਣ-ਜਾਣ ਵਾਲੇ ਲੋਕਾਂ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਜਾ ਰਹੀ ਹੈ।
ਇਹ ਵੀ ਪੜ੍ਹੋ: ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੁਖਬੀਰ ਬਾਦਲ ਨੇ ਕਹੀਆਂ ਅਹਿਮ ਗੱਲਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e