ਨਵਾਂਸ਼ਹਿਰ ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ

04/29/2021 5:46:13 PM

ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ)– ਜ਼ਿਲ੍ਹੇ ’ਚ ਕਣਕ ਦੀ ਖ਼ਰੀਦ ਦਾ ਅੰਕੜਾ 2 ਲੱਖ ਮੀਟ੍ਰਿਕ ਟਨ ਤੋਂ ਪਾਰ ਹੋ ਗਿਆ ਹੈ ਅਤੇ ਹੁਣ ਤੱਕ ਵੱਖ-ਵੱਖ ਏਜੰਸੀਆਂ ਵੱਲੋਂ 212231 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 63287 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 48594 ਮੀਟ੍ਰਿਕ ਟਨ, ਪਨਸਪ ਵੱਲੋਂ 46841 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 26169 ਮੀਟ੍ਰਿਕ ਟਨ ਅਤੇ ਐੱਫ. ਸੀ. ਆਈ. ਵੱਲੋਂ 27340 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ । ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਲਈ ਜ਼ਿਲੇ ’ਚ ਹੁਣ ਤੱਕ ਕਿਸਾਨਾਂ ਨੂੰ 349.69 ਕਰੋਡ਼ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ’ਚ ਆਨਲਾਈਨ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਉਨ੍ਹਾਂ ਦੱਸਿਆ ਕਿ ਪਨਗ੍ਰੇਨ ਵੱਲੋਂ ਹੁਣ ਤੱਕ 106.79 ਕਰੋੜ, ਮਾਰਕਫੈੱਡ ਵੱਲੋਂ 83.33 ਕਰੋੜ, ਪਨਸਪ ਵੱਲੋਂ 83.12 ਕਰੋੜ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 45.56 ਅਤੇ ਐੱਫ. ਸੀ. ਆਈ ਵੱਲੋਂ 30.89 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ । ਉਨ੍ਹਾਂ ਕਿਹਾ ਕਿ ਖ਼ਰੀਦ ਕੀਤੀ ਕਣਕ ਦੀ ਕਾਈ ਵਿਚ ਤੇਜ਼ੀ ਲਿਆਉਣ ਲਈ ਸਬੰਧਤ ਖ਼ਰੀਦ ਏਜੰਸੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਹੁਣ ਤੱਕ 117743 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਚੰਡੀਗੜ੍ਹ 'ਚ ਵਧਿਆ 'ਨਾਈਟ ਕਰਫ਼ਿਊ' ਦਾ ਸਮਾਂ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿਛਲੇ ਸਾਲ ਇਸ ਸਮੇਂ ਤੱਕ ਜ਼ਿਲ੍ਹੇ ’ਚ 114520 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਸੀ ਜਦਕਿ ਇਸ ਵੇਲੇ ਪਿਛਲੇ ਸਾਲ ਨਾਲੋਂ ਕਰੀਬ ਦੁੱਗਣੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਦੇ ਸਮੂਹ ਖ਼ਰੀਦ ਕੇਂਦਰਾਂ ’ਚ ਜਿਥੇ ਖ਼ਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਉਥੇ ਕੋਵਿਡ ਮਹਾਮਾਰੀ ਤੋਂ ਸੁਰੱਖਿਆ ਲਈ ਵੀ ਸਾਰੇ ਇਹਤਿਆਤ ਵਰਤੇ ਜਾਣੇ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ’ਚ ਲਿਆਉਣ, ਤਾਂ ਜੋ ਮੌਕੇ ’ਤੇ ਹੀ ਖ਼ਰੀਦ ਹੋ ਸਕੇ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

shivani attri

This news is Content Editor shivani attri