ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਖ਼ਿਲਾਫ਼ ਮਾਮਲਾ ਦਰਜ
Sunday, Jul 28, 2024 - 06:44 PM (IST)
ਹੁਸ਼ਿਆਰਪੁਰ (ਰਾਕੇਸ਼)-ਥਾਣਾ ਮਾਡਲ ਟਾਊਨ ਪੁਲਸ ਨੇ ਐੱਨ.ਡੀ.ਪੀ.ਐੱਸ. ਐਕਟ ਤਹਿਤ 2 ਖਿਲਾਫ ਮਾਮਲਾ ਦਰਜ ਕੀਤਾ ਹੈ। ਏ. ਐੱਸ. ਆਈ. ਗੁਰਮਿੰਦਰ ਸਿੰਘ ਟਾਂਡਾ ਬਾਈਪਾਸ ਪੁਲ ਨੇੜੇ ਮੌਜੂਦ ਸਨ। ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸਾਹਿਲ ਪੁੱਤਰ ਪ੍ਰਦੀਪ ਕੁਮਾਰ ਵਾਸੀ ਸੁਖੀਆਬਾਦ ਥਾਣਾ ਸਦਰ ਅਤੇ ਉਸ ਦੀ ਪਤਨੀ ਰੇਖਾ ਜੋਕਿ ਨਸ਼ੇ ਵਾਲੇ ਪਦਾਰਥ ਵੇਚਣ ਦੇ ਆਦੀ ਹਨ। ਇਸ ਸਮੇਂ ਮੁਹੱਲਾ ਨਿਊ ਸ਼ਾਸਤਰੀ ਨਗਰ ’ਚ ਮਲਕੀਤ ਸਿੰਘ ਪੁੱਤਰ ਹਰਨਾਮ ਸਿੰਘ ਦੇ ਮਕਾਨ ’ਚ ਕਿਰਾਏ ’ਤੇ ਚੋਬਾਰਾ ਲੈ ਕੇ ਰਹਿ ਰਹੇ ਹਨ ਅਤੇ ਘਰ ਵਿਚ ਗਾਹਕਾਂ ਨੂੰ ਨਸ਼ਾ ਵੇਚ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪੁਲਸ ਸਟੇਸ਼ਨ 'ਚ ਦਾਖ਼ਲ ਹੋ ਕੇ ਚੌਂਕੀ ਇੰਚਾਰਜ ਮੁਨਸ਼ੀ ਤੇ ਕਾਂਸਟੇਬਲ 'ਤੇ ਕੀਤਾ ਹਮਲਾ
ਜੇਕਰ ਹੁਣੇ ਰੇਡ ਕੀਤੀ ਜਾਵੇ ਤਾਂ ਦੋਵੇਂ ਨਸ਼ੇ ਵਾਲੇ ਪਦਾਰਥ ਸਮੇਤ ਕਾਬੂ ਕੀਤੇ ਜਾ ਸਕਦੇ ਹਨ। ਸੂਚਨਾ ਪੱਕੀ ਹੋਣ ’ਤੇ ਮੁਹੱਲਾ ਨਿਊ ਸ਼ਾਸਤਰੀ ਨਗਰ ਦੇ ਪਤਵੰਤੇ ਵਿਅਕਤੀਆਂ, ਕੌਂਸਲਰ ਨਵਾਬ ਸਮੇਤ ਇਕ ਹੋਰ ਵਿਅਕਤੀ ਨੂੰ ਮੌਕੇ ’ਤੇ ਆਉਣ ਲਈ ਫੋਨ ਕੀਤਾ। ਜਿਨ੍ਹਾਂ ਦੇ ਪਹੁੰਚਣ ’ਤੇ ਕਮਰੇ ਦੀ ਤਲਾਸ਼ੀ ਲਈ ਗਈ ਤਾਂ ਕਮਰੇ ’ਚ ਲੱਗੇ ਬੈੱਡ ਦੇ ਗੱਦੇ ਦੇ ਹੇਠਾਂ ਇਕ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਹੋਇਆ। ਲਿਫ਼ਾਫ਼ੇ ਦਾ ਵਜ਼ਨ ਕਰਨ ’ਤੇ ਉਸ ’ਚੋਂ 96 ਗ੍ਰਾਮ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਪੁਲਸ ਨੇ ਪੂਰੇ ਸੂਬੇ 'ਚ ਲਾਈ ਇਹ ਪਾਬੰਦੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।